ਅੰਮ੍ਰਿਤਸਰ : ਜ਼ਿਲ੍ਹੇ ਦੇ ਹਰਦਾਸ ਹਸਪਤਾਲ ਵਿੱਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬਿਜਲੀ ਦੇ ਟਰਾਂਸਫਾਰਮਰ ਦੇ ਸ਼ਾਰਟ ਸਰਕਟ ਕਾਰਨ ਹਰਦਾਸ ਹਸਪਤਾਲ ਦੇ ਅੰਦਰ ਅੱਗ ਲੱਗ ਗਈ। ਜਿਕਰਯੋਗ ਹੈ ਕਿ ਹਸਪਤਾਲ 'ਚ ਅੱਗ ਲੱਗਣ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਸ ਅੱਗ ਕਾਰਨ ਕਾਫੀ ਨੁਕਸਾਨ ਹੋਇਆ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਅੱਗ 'ਤੇ ਕਾਬੂ ਪਾਇਆ ਗਿਆ।
ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹਰਦਾਸ ਹਸਪਤਾਲ ਦੇ ਮਾਲਕ ਡਾਕਟਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਗਰਮੀ ਕਾਰਨ ਹਸਪਤਾਲ ਦੇ ਟਰਾਂਸਫਾਰਮਰ ਨੂੰ ਅੱਗ ਲੱਗ ਗਈ। ਜਿਸ ਕਾਰਨ ਵੱਡਾ ਧਮਾਕਾ ਹੋਇਆ। ਅੱਗ ਸ਼ਾਰਟ ਸਰਕਟ ਕਾਰਨ ਲੱਗੀ, ਜਿਸ ਕਾਰਨ ਹਸਪਤਾਲ 'ਚ ਬਿਜਲੀ ਗੁੱਲ ਹੋ ਗਈ। ਉਨ੍ਹਾਂ ਕਿਹਾ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਉਨ੍ਹਾਂ ਦੱਸਿਆ ਕਿ ਅੱਗ ਬੁਝਾਊ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ, ਜਿਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।
- ਪੰਜਾਬ ਦੇ ਦਰਿਆਵਾਂ ਨੂੰ ਸਾਂਭਣ ਲਈ ਨੌਜਵਾਨਾਂ ਦਾ ਅਹਿਮ ਉਪਰਾਲਾ, ਸੋਸ਼ਲ ਮੀਡੀਆ ਦੀ ਸੁਚੱਜੀ ਵਰਤੋਂ ਕਰ ਇਕੱਠੇ ਹੋਏ ਸੈਂਕੜੇ ਵਾਟਰ ਵਾਰੀਅਰਜ਼ - cleaning the Sutlej river
- ਰਵਨੀਤ ਬਿੱਟੂ ਨੇ ਸੰਭਾਲਿਆ ਰਾਜ ਮੰਤਰੀ ਦਾ ਅਹੁਦਾ- ਕਿਹਾ- ਮੈਂ ਮੋਦੀ ਜੀ ਦਾ ਸ਼ੁਕਰਗੁਜ਼ਾਰ ਹਾਂ, ਰੇਲਵੇ ਨੂੰ ਅੱਗੇ ਵਧਾਉਣ ਦੀ ਲਈ ਕਰਾਂਗਾ ਹਰ ਯਤਨ - Ravneet Bittu took over the post
- ਗੜ੍ਹਸ਼ੰਕਰ ਵਿਖੇ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਲਟ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ - Accident at garhshankar
ਇਸ ਮੌਕੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਹਰਦਾਸ ਹਸਪਤਾਲ ਦੇ ਟਰਾਂਸਫਾਰਮਰ ਨੂੰ ਅੱਗ ਲੱਗ ਗਈ ਹੈ। ਮੌਕੇ 'ਤੇ ਪਹੁੰਚ ਗਏ ਹਨ, ਸ਼ਾਰਟ ਸਰਕਟ ਕਾਰਨ ਅਜਿਹਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।