ਲੁਧਿਆਣਾ : ਲੁਧਿਆਣਾ ਦੇ ਹਜ਼ੂਰੀ ਬਾਗ ਡਿਵੀਜ਼ਨ ਨੰਬਰ ਤਿੰਨ ਦੇ ਨੇੜੇ ਇਕ 5 ਮੰਜਲੀ ਦੁਕਾਨ ਨੂੰ ਅੱਗ ਲੱਗ ਗਈ। ਅੱਜ ਸਵੇਰੇ ਭਿਆਨਕ ਅੱਗ ਲੱਗਣ ਨਾਲ ਇਲਾਕੇ ਦੇ ਵਿੱਚ ਹਫੜਾ ਦਫੜੀ ਦਾ ਮਾਹੌਲ ਪੈਦਾ ਹੋ ਗਿਆ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਅਤੇ ਮੌਕੇ ਤੇ ਪਹੁੰਚ ਕੇ ਅੱਗ ਬੁਝਾਉਣ ਦੀ ਕਵਾਇਦ ਸ਼ੁਰੂ ਕੀਤੀ ਗਈ। ਦੱਸਣਯੋਗ ਹੈ ਕਿ ਇਹ ਪੰਜ ਮੰਜ਼ਿਲਾਂ ਇਮਾਰਤ ਹੈ ਅਤੇ ਇਸ ਦੇ ਸਭ ਤੋਂ ਉੱਪਰਲੇ ਫਲੋਰ ਦੇ ਵਿੱਚ ਅੱਗ ਲੱਗ ਗਈ। ਜਿਸ ਕਰਕੇ ਸਾਹਮਣੇ ਵਾਲੇ ਘਰ ਤੋਂ ਫਾਇਰ ਬ੍ਰਿਗੇਡ ਵੱਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਤੰਗ ਗਲੀਆਂ ਹੋਣ ਕਰਕੇ ਫਾਇਰ ਬ੍ਰਿਗੇਡ ਦੇ ਆਉਣ ਜਾਣ 'ਚ ਵੀ ਕਾਫੀ ਸਮੱਸਿਆ ਹੋ ਰਹੀ ਹੈ। ਜਿਸ ਵੇਲੇ ਫੈਕਟਰੀ ਦੇ ਵਿੱਚ ਅੱਗ ਲੱਗੀ ਉਸ ਵੇਲੇ ਚਾਰ ਲੋਕ ਵੀ ਫੈਕਟਰੀ ਦੇ ਵਿੱਚ ਮੌਜੂਦ ਸਨ ਜਿਸ ਤੋਂ ਬਾਅਦ ਉਹਨਾਂ ਨੂੰ ਸੁਰੱਖਿਤ ਬਾਹਰ ਕੱਢ ਲਿਆ ਗਿਆ ਹਾਲਾਂਕਿ ਇੱਕ ਵਿਅਕਤੀ ਨੂੰ ਥੋੜੀਆਂ ਜਰੂਰ ਸੱਟਾ ਲੱਗੀਆਂ ਹਨ।
ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ: ਮੌਕੇ 'ਤੇ ਸਾਬਕਾ ਡਿਪਟੀ ਮੇਅਰ ਸੁੰਦਰ ਸ਼ਾਮ ਮਲਹੋਤਰਾ ਵੱਲੋਂ ਪਹੁੰਚ ਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਲਗਾਤਾਰ ਅੱਗ ਪਾਉਣ ਲਈ ਫਾਇਰ ਬ੍ਰਿਗੇਡ ਵੱਲੋਂ ਕੋਸ਼ਿਸ਼ਾਂ ਜਾਰੀ ਹਨ ਅੱਗ ਦੀਆਂ ਲਪਟਾਂ ਕਾਫੀ ਦੂਰ ਤੱਕ ਵਿਖਾਈ ਦੇ ਰਹੀਆਂ ਸਨ ਹੁਣ ਅੱਗ ਤੇ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਅੰਦਰ ਧੂੰਆਂ ਹੈ ਜਿਸ ਤੇ ਕਾਬੂ ਪਾਇਆ ਜਾ ਰਿਹਾ ਹੈ।
ਪੰਜਾਬ ਦੀ ਸਭ ਤੋਂ ਵੱਡੀ ਮਾਰਕੀਟ: ਮੌਕੇ 'ਤੇ ਪਹੁੰਚੇ ਫਾਇਲ ਬ੍ਰਿਗੇਡ ਦੇ ਦਫਤਰ ਇਨਚਾਰਜ ਮਨਿੰਦਰ ਨੇ ਦੱਸਿਆ ਕਿ ਹੁਣ ਤੱਕ 10 ਗੱਡੀਆਂ ਰਿਪੀਟ ਕਰ ਦਿੱਤੀਆਂ ਗਈਆਂ ਹਨ ਅੱਗ ਤੇ ਕਾਬੂ ਪਾਇਆ ਜਾ ਰਿਹਾ ਹੈ ਉਹਨਾਂ ਕਿਹਾ ਕਿ ਫਿਲਹਾਲ ਅੱਗ ਲੱਗਣ ਦੇ ਕਾਰਨ ਸਬੰਧੀ ਜਾਂਚ ਬਾਅਦ ਵਿੱਚ ਕੀਤੀ ਜਾਵੇਗੀ। ਫੈਕਟਰੀ ਦੇ ਵਿੱਚ ਪਿਆ ਸਮਾਨ ਵੀ ਸੜ ਕੇ ਸਵਾਹ ਹੋ ਗਿਆ ਹੈ ਫੈਕਟਰੀ ਦੇ ਵਿੱਚ ਗਰਮ ਕੱਪੜੇ ਰੱਖੇ ਹੋਏ ਸਨ। ਜ਼ਿਕਰਯੋਗ ਹੈ ਕਿ ਗਲੀ ਪੰਜਾਬ ਦੀ ਸਭ ਤੋਂ ਵੱਡੀ ਮਾਰਕੀਟ ਹੈ। ਸੰਘਣੀ ਆਬਾਦੀ ਵਾਲੇ ਇਸ ਇਲਾਕੇ ਵਿੱਚ ਅਕਸਰ ਜਾਮ ਲੱਗਾ ਰਹਿੰਦਾ ਹੈ, ਗਲੀਆ ਭੀੜੀਆ ਹੋਣ ਕਾਰਨ ਫਾਇਰ ਬ੍ਰਿਗੇਡ ਮੁਲਾਜ਼ਮਾਂ ਨੂੰ ਅੱਗ ਬੁਝਾਉਣ ਵਿਚ ਖ਼ਾਸੀ ਮੁਸ਼ੱਕਤ ਕਰਨੀ ਪੈ ਰਹੀ ਹੈ। ਫਿਲਹਾਲ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਅੱਗ ਉੱਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ