ਅੰਮ੍ਰਿਤਸਰ: ਗੁਰੂ ਨਗਰੀ ਵਿਖੇ ਅੱਜ ਤੜਕਸਾਰ ਫੋਕਲ ਪੁਆਇੰਟ ਉੱਤੇ ਮੌਜੂਦ ਇੱਕ ਕੱਪੜੇ ਦੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਦਮਕਲ ਵਿਭਾਗ ਦੇ ਵੱਲੋਂ ਲਗਾਤਾਰ ਅੱਗ ਨੂੰ ਬੱਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਾਇਰ ਅਧਿਕਾਰੀ ਨੇ ਕਿਹਾ ਕਿ ਉਹਨਾਂ ਨੂੰ ਸਵੇਰੇ ਤੜਕੇ ਸੁਚਨਾ ਮਿਲੀ ਸੀ ਕਿ ਫੋਕਲ ਪੁਆਇੰਟ ਵਿੱਖੇ ਇੱਕ ਕੱਪੜੇ ਦੀ ਫੈਕਟਰੀ ਨੂੰ ਅੱਗ ਲੱਗੀ ਹੈ, ਇਸ ਤੋਂ ਬਾਅਦ ਮੌਕੇ ਉੱਤੇ ਪਹੁੰਚ ਕੇ ਉਹਨਾਂ ਵੱਲੋਂ ਲਗਾਤਾਰ ਅੱਗ ਉੱਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸਾਰਾ ਸਮਾਨ ਸੜ੍ਹ ਕੇ ਸੁਆਹ,ਜਾਨੀ ਨੁਕਸਾਨ ਤੋਂ ਬਚਾਅ
ਫਾਇਰ ਅਧਿਕਾਰੀ ਨੇ ਕਿਹਾ ਕਿ ਹੁਣ ਤੱਕ 25 ਤੋਂ 30 ਪਾਣੀ ਦੀਆਂ ਗੱਡੀਆਂ ਲੱਗ ਚੁੱਕੀਆਂ। ਫੈਕਟਰੀ ਅੰਦਰ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਚੁੱਕਾ ਹੈ ਜਿਸ ਕਾਰਣ ਨੁਕਸਾਨ ਦਾ ਅੰਦਾਜ਼ਾ ਲਗਾਉਣਾ ਮੁਸ਼ਕਿਲ ਹੈ ਪਰ ਜਾਨੀ ਨੁਕਸਾਨ ਤੋਂ ਬਚਾ ਰਿਹਾ ਹੈ। ਉਹਨਾਂ ਕਿਹਾ ਕਿ ਲਗਾਤਾਰ ਫਾਇਰ ਬ੍ਰਿਗੇਡ ਗਰੁੱਪ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਅੱਗ ਉੱਤੇ ਕਾਬੂ ਪਾਇਆ ਜਾ ਸਕੇ। ਉਹਨਾਂ ਅੱਗੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਸਾਰੇ ਆਲਾ ਅਧਿਕਾਰੀ ਮੌਕੇ ਉੱਤੇ ਪੁੱਜੇ ਹਨ ਉਹਨਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
- ਹਰਿਆਣਾ ਦੇ ਸਾਬਕਾ ਸੀਐਮ ਹੁੱਡਾ ਦੇ ਬਿਆਨ ਦਾ ਸਿਰਸਾ ਨੇ ਕੀਤਾ ਸਵਾਗਤ, ਕਿਹਾ- ਹਰ ਸਰਕਾਰ ਨੂੰ ਕਿਸਾਨਾਂ ਦੀ ਤਾਕਤ ਨੂੰ ਸਮਝਣਾ ਚਾਹੀਦਾ ਹੈ - condemned BJP sharp words
- ਹਸਪਤਾਲ ਵਿੱਚ ਗ਼ਲਤ ਟੀਕਾ ਲਗਾਉਣ ਨਾਲ ਵਿਅਕਤੀ ਦੀ ਮੌਤ, ਪਰਿਵਾਰ ਵੱਲੋਂ ਹੰਗਾਮਾ - Hoshiarpur News
- ਪੰਜਾਬ ਯੂਨੀਵਰਸਿਟੀ ਮਾਮਲਾ: ਕੁੜੀਆਂ ਦੇ ਹੋਸਟਲ 'ਚ ਵੜਿਆ ਸੀ ਵੀਸੀ, ਕੁੜੀਆਂ ਦੇ ਛੋਟੇ ਕੱਪੜਿਆਂ 'ਤੇ ਕੀਤੀ ਸੀ ਟਿੱਪਣੀ, 52 ਘੰਟੇ ਬਾਅਦ ਜਾਗੀ 'ਆਪ ਸਰਕਾਰ' - STUDENT PROTEST AGAINST VC
ਪਹਿਲਾਂ ਵੀ ਵਾਪਰੀ ਘਟਨਾ
ਦੱਸ ਦਈਏ ਕੁੱਝ ਦਿਨ ਪਹਿਲਾਂ ਜ਼ਿਲ੍ਹਾ ਬਠਿੰਡਾ ਦੇ ਡੱਬਵਾਲੀ ਰੋਡ 'ਤੇ ਪਿੰਡ ਗਹਿਰੀ ਬੁੱਟਰ ਵਿਖੇ ਵੀ ਗੱਦਿਆਂ ਦੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਸੀ। ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਬਠਿੰਡਾ ਫਾਇਰ ਬ੍ਰਗੇਡ ਦੀਆਂ ਗੱਡੀਆਂ ਪਹੁੰਚੀਆਂ ਸਨ ਪਰ ਅੱਗ ਇੰਨੀ ਭਿਆਨਕ ਸੀ ਕਿ ਉਹ ਤੇਜ਼ੀ ਨਾਲ ਫੈਲ ਰਹੀ ਸੀ ਅਤੇ ਅੱਗ ਦੇ ਸੇਕ ਕਾਰਨ ਫੈਕਟਰੀ ਦਾ ਸ਼ੈੱਡ ਡਿੱਗ ਗਿਆ ਸੀ। ਜਦੋਂ ਤੱਕ ਅੱਗ ਉੱਤੇ ਕਾਬੂ ਪਾਇਆ ਗਿਆ ਸੀ ਉਦੋਂ ਤੱਕ ਇਸ ਘਟਨਾ ਵਿੱਚ ਤਿੰਨ ਮਜ਼ਦੂਰਾਂ ਦੀ ਮੌਤ ਹੋ ਚੁੱਕੀ ਸੀ, ਜਿੰਨ੍ਹਾਂ ਦੀਆਂ ਲਾਸ਼ਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਸੀ। ਇਸ ਤੋਂ ਇਲਾਵਾ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਸੀ ਕਿ ਆਖਿਰ ਇਹ ਅੱਗ ਕਿਸ ਤਰ੍ਹਾਂ ਲੱਗੀ।