ETV Bharat / state

ਚੰਡੀਗੜ੍ਹ ਦੀ ਫਰਨੀਚਰ ਮਾਰਕੀਟ 'ਚ ਲੱਗੀ ਭਿਆਨਕ ਅੱਗ, ਦਰਜਨਾਂ ਦੁਕਾਨਾਂ ਹੋਈਆਂ ਸੁਆਹ - Chandigarh furniture market fire

ਚੰਡੀਗੜ੍ਹ ਦੇ ਸੈਕਟਰ 53 ਦੀ ਫਰਨੀਚਰ ਮਾਰਕੀਟ 'ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਕਈ ਦੁਕਾਨਾਂ ਪੂਰੀ ਤਰ੍ਹਾਂ ਸੜ ਕੇ ਤਬਾਹ ਹੋ ਗਈਆਂ ਹਨ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਚੰਡੀਗੜ੍ਹ ਪੁਲਿਸ ਮੌਕੇ ਉੱਤੇ ਪਹੁੰਚ ਗਈ।

A terrible fire broke out in the furniture market of Chandigarh; 6 shops were destroyed
ਮੁਹਾਲੀ ਦੇ ਫਰਨੀਚਰ ਮਾਰਕੀਟ 'ਚ ਲੱਗੀ ਭਿਆਨਕ ਅੱਗ,ਦਰਜਨਾਂ ਦੁਕਾਨਾਂ ਹੋਈਆਂ ਸੁਆਹ
author img

By ETV Bharat Punjabi Team

Published : Jan 30, 2024, 12:23 PM IST

ਫਰਨੀਚਰ ਮਾਰਕੀਟ 'ਚ ਲੱਗੀ ਭਿਆਨਕ ਅੱਗ

ਚੰਡੀਗੜ੍ਹ: ਚੰਡੀਗੜ੍ਹ ਦੀ ਸੱਭ ਤੋਂ ਵੱਡੀ ਫਰਨੀਚਰ ਮਾਰਕੀਟ ਵਿੱਚ ਅੱਜ ਭਿਆਨਕ ਅੱਗ ਲੱਗਣ ਕਾਰਨ ਹਾਦਸਾ ਵਾਪਰ ਗਿਆ। ਚੰਡੀਗੜ੍ਹ ਦੇ ਸੈਕਟਰ 53-54 'ਚ ਸਥਿਤ ਫਰਨੀਚਰ ਮਾਰਕੀਟ 'ਚ ਅੱਗ ਲੱਗਣ ਦੀ ਘਟਨਾ ਅੱਜ ਸਵੇਰੇ ਵਾਪਰੀ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਸ ਮਾਰਕੀਟ ਵਿੱਚ ਫਰਨੀਚਰ ਦੀਆਂ ਅਣਗਿਣਤ ਦੁਕਾਨਾਂ ਹਨ ਜਿੱਥੇ ਮਹਿੰਗਾ ਅਤੇ ਲਗਜ਼ਰੀ ਡਰਨੀਚਰ ਵਿੱਕਦਾ ਹੈ। ਇਸ ਕਾਰਨ ਹਾਦਸੇ 'ਚ ਅੱਗ ਨੇ ਕਈ ਦੁਕਾਨਾਂ ਨੂੰ ਆਪਣੀ ਲਪੇਟ 'ਚ ਲੈ ਲਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪਰ ਇਸ ਘਟਨਾ ਤੋਂ ਬਾਅਦ ਘਟਨਾ ਵਾਲੀ ਥਾਂ ਉਤੇ ਹਫੜਾ-ਦਫੜੀ ਦਰਮਿਆਨ ਦੁਕਾਨ ਮਾਲਕਾਂ ਨੇ ਆਪਣਾ ਸਾਮਾਨ ਬਚਾਉਣਾ ਸ਼ੁਰੂ ਕਰ ਦਿੱਤਾ।

ਦੱਸਿਆ ਜਾ ਰਿਹਾ ਹੈ ਕਿ ਇਸ ਭਿਆਨਕ ਅੱਗ ਲੱਗਣ ਕਾਰਨ ਕਰੀਬ 6 ਤੋਂ 7 ਦੁਕਾਨਾਂ ਸੜ ਕੇ ਤਬਾਹ ਹੋ ਗਈਆਂ ਹਨ। ਦੁਕਾਨਾਂ ਵਿੱਚ ਪਿਆ ਹੋਇਆ ਸਾਰਾ ਸਾਮਾਨ ਸੜ ਗਿਆ ਹੈ।

ਘਟਨਾ ਤੋਂ ਬਾਅਦ ਆਸ-ਪਾਸ ਦੇ ਦੁਕਾਨਦਾਰਾਂ ਨੇ ਆਪਣਾ ਸਾਮਾਨ ਸੜਕ 'ਤੇ ਰੱਖ ਦਿੱਤਾ ਹੈ। ਅੱਗਜ਼ਨੀ ਦੀ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਕਾਫੀ ਦੂਰ ਤੱਕ ਧੂੰਆਂ ਅਤੇ ਅੱਗ ਦੀਆਂ ਲਪਟਾਂ ਦਿਖਾਈ ਦੇ ਰਹੀਆਂ ਹਨ। ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਦੱਸ ਦੇਈਏ ਕਿ ਚੰਡੀਗੜ੍ਹ ਦੀ ਫਰਨੀਚਰ ਮਾਰਕੀਟ ਵਿੱਚ ਹਰ ਸਾਲ ਅੱਗ ਲੱਗਣ ਕਾਰਨ ਕਰੋੜਾਂ ਰੁਪਏ ਦਾ ਸਾਮਾਨ ਸੜ ਕੇ ਸਵਾਹ ਹੋ ਜਾਂਦਾ ਹੈ। ਘਟਨਾ ਤੋਂ ਬਾਅਦ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ।

ETV Bharat Logo

Copyright © 2025 Ushodaya Enterprises Pvt. Ltd., All Rights Reserved.