ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ 13 ਲੋਕ ਸਭਾ ਸੀਟਾਂ ਲਈ 226 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਇਸ ਤਰ੍ਹਾਂ 7 ਮਈ ਤੋਂ 14 ਮਈ ਤੱਕ ਸੂਬੇ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।
ਇੰਨ੍ਹਾਂ ਜ਼ਿਲ੍ਹਿਆਂ 'ਚ ਇੰਨੇ ਉਮੀਦਵਾਰ: ਦੱਸਣਯੋਗ ਹੈ ਕਿ ਗੁਰਦਾਸਪੁਰ ਤੋਂ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਜ਼ਿਆਦਾ ਆਜ਼ਾਦ ਹਨ। ਅੰਮ੍ਰਿਤਸਰ ਤੋਂ 18 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਇਮਾਨ ਸਿੰਘ ਮਾਨ ਦਾ ਨਾਂ ਸ਼ਾਮਲ ਹੈ। ਖਡੂਰ ਸਾਹਿਬ ਤੋਂ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਹਰਪਾਲ ਸਿੰਘ ਦਾ ਨਾਂ ਸ਼ਾਮਲ ਹੈ। ਜਲੰਧਰ ਤੋਂ 18 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਰਬਜੀਤ ਸਿੰਘ ਦਾ ਨਾਂ ਸ਼ਾਮਲ ਹੈ।
ਹੁਸ਼ਿਆਰਪੁਰ ਤੋਂ 10 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਜਸਵੰਤ ਸਿੰਘ ਦਾ ਨਾਂ ਸ਼ਾਮਲ ਹੈ। ਸ੍ਰੀ ਅਨੰਦਪੁਰ ਸਾਹਿਬ ਤੋਂ 23 ਅਤੇ ਲੁਧਿਆਣਾ ਤੋਂ 31 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਜ਼ਿਆਦਾ ਆਜ਼ਾਦ ਹਨ। ਸ੍ਰੀ ਫਤਿਹਗੜ੍ਹ ਸਾਹਿਬ ਤੋਂ 17 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਕਾਂਗਰਸ ਦੇ ਅਮਰ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਗੇਜਾ ਰਾਮ ਦਾ ਨਾਂ ਸ਼ਾਮਲ ਹੈ।
ਪੱਤਰਾਂ ਦੀ ਪੜਤਾਲ ਤੇ ਵਾਪਸੀ: ਫਰੀਦਕੋਟ ਤੋਂ 16 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਆਮ ਆਦਮੀ ਪਾਰਟੀ ਦੇ ਕਰਮਜੀਤ ਸਿੰਘ ਅਨਮੋਲ ਦਾ ਨਾਂ ਸ਼ਾਮਲ ਹੈ। ਫਿਰੋਜ਼ਪੁਰ ਤੋਂ 19 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਬਠਿੰਡਾ ਤੋਂ 17, ਸੰਗਰੂਰ ਤੋਂ 15 ਅਤੇ ਪਟਿਆਲਾ ਤੋਂ 12 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਜ਼ਿਆਦਾ ਆਜ਼ਾਦ ਹਨ। ਸਿਬਿਨ ਸੀ ਨੇ ਦੱਸਿਆ ਕਿ 15 ਮਈ ਨੂੰ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ।
- ਕਾਂਗਰਸ ਲਈ ਰਾਹਤ ਦੀ ਖ਼ਬਰ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ - Dharamsot got interim bail
- ਨਿੱਜੀ ਕਾਲਜ ਦੇ ਹੋਸਟਲ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਪਰਿਵਾਰ ਨੇ ਲਾਏ ਇਹ ਇਲਜ਼ਾਮ - Girl Suicide in College Hostel
- ਲੋਕ ਸਭਾ ਚੋਣਾਂ 2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਿਮ ਸੂਚੀ ਜਾਰੀ: ਸਿਬਿਨ ਸੀ - Lok Sabha Elections