ਬਰਨਾਲਾ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਬਰਨਾਲਾ ਪੁਲਿਸ ਪ੍ਰਸ਼ਾਸ਼ਨ ਵੱਲੋਂ ਡੀਜੀਪੀ ਪੰਜਾਬ ਦੀ ਅਗਵਾਈ ਹੇਠ ਕਾਲਾ ਮਹਿਲ ਸਟੇਡੀਅਮ ਬਰਨਾਲਾ ਵਿਖੇ ਦੋ ਰੋਜ਼ਾ ਫੁੱਟਬਾਲ ਅਤੇ ਟੱਗ-ਆਫ ਵਾਰ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਐਸਐਸਪੀ ਬਰਨਾਲਾ ਨੇ ਖੇਡ ਅਧਿਕਾਰੀਆਂ ਤੇ ਅੰਤਰਰਾਸ਼ਟਰੀ ਖਿਡਾਰੀਆਂ ਨੂੰ ਨਾਲ ਲੈ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ। ਟੂਰਨਾਮੈਂਟ ਦੇ ਜੇਤੂ ਟੀਮਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
'ਨਸ਼ਿਆਂ ਤੋਂ ਦੂਰ ਹੋ ਕੇ ਖੇਡਾਂ ਵੱਲ ਵਧ ਸਕੇ ਨੌਜਵਾਨ ਪੀੜ੍ਹੀ'
ਇਸ ਮੌਕੇ ਐਸ.ਐਸ.ਪੀ ਬਰਨਾਲਾ ਸੰਦੀਪ ਮਲਿਕ ਨੇ ਕਿਹਾ ਕਿ ਇਹ ਖੇਡ ਮੁਕਾਬਲੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਕਰਵਾਏ ਜਾ ਰਹੇ ਹਨ, ਤਾਂ ਜੋ ਅੱਜ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਦੂਰ ਹੋ ਕੇ ਖੇਡਾਂ ਵੱਲ ਵਧ ਸਕੇ। ਪੰਜਾਬ ਵਿੱਚ ਲਗਾਤਾਰ ਫੈਲ ਰਹੇ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਅਤੇ ਨਸ਼ਿਆਂ ਦੀ ਆਦੀ ਹੋ ਰਹੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਸਕੂਲਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਡੀ.ਜੀ.ਪੀ.ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਰਨਾਲਾ ਪੁਲਿਸ ਪ੍ਰਸ਼ਾਸਨ ਵੱਲੋਂ ਕਾਲਾ ਮਹਿਲ ਸਟੇਡੀਅਮ ਵਿਖੇ ਦੋ ਰੋਜ਼ਾ ਫੁੱਟਬਾਲ ਅਤੇ ਰੱਸਾਕਸ਼ੀ ਟੂਰਨਾਮੈਂਟ ਕਰਵਾਇਆ ਗਿਆ ਹੈ। ਉਹਨਾਂ ਦੱਸਿਆ ਕਿ ਜੇਤੂ ਟੀਮਾਂ ਨੂੰ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ।
ਖੇਡਾਂ ਪ੍ਰਤੀ ਜਾਗਰੂਕ ਕਰਨ ਵਾਲੀਆਂ ਟੀਮਾਂ ਨੂੰ ਵੀ ਕੀਤਾ ਗਿਆ ਸਨਮਾਨਿਤ
ਇਸ ਮੌਕੇ ਸਕੂਲ ਦੇ ਖਿਡਾਰੀਆਂ ਨੂੰ ਜੀ ਆਇਆਂ ਕਿਹਾ ਗਿਆ ਅਤੇ ਖੇਡਾਂ ਪ੍ਰਤੀ ਜਾਗਰੂਕ ਕਰਨ ਵਾਲੀਆਂ ਟੀਮਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਐਸ.ਐਸ.ਪੀ ਨੇ ਦੱਸਿਆ ਕਿ ਇਹ ਖੇਡ ਮੁਕਾਬਲੇ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਿੱਸੇ ਵਜੋਂ ਕਰਵਾਏ ਜਾ ਰਹੇ ਹਨ ਤਾਂ ਜੋ ਅੱਜ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਦੂਰ ਹੋ ਕੇ ਖੇਡਾਂ ਵੱਲ ਵਧੇ। ਇਸ ਦੇ ਲਈ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਲਗਾਤਾਰ ਇਹ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਪ੍ਰਤੀ ਜਾਗਰੂਕ ਕਰਨ ਲਈ ਟ੍ਰੈਫਿਕ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ।