ਲੁਧਿਆਣਾ: ਲੁਧਿਆਣਾ ਦੇ ਜਵਾਹਰ ਨਗਰ ਕੈਂਪ ਗਲੀ ਨੰਬਰ 13 ਦੀ ਰਹਿਣ ਵਾਲੀ ਜੋਗੀ ਨਾਂ ਦੀ ਇੱਕ ਵਿਆਹੁਤਾ ਦੀ ਅੱਜ ਭੇਦ ਭਰੇ ਹਾਲਾਤਾਂ ਦੇ ਵਿੱਚ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਉਸ ਦਾ ਪੋਸਟਮਾਟਮ ਕਰਵਾਉਣ ਲਈ ਲਾਸ਼ ਨੂੰ ਸਿਵਲ ਹਸਪਤਾਲ ਦੇ ਵਿੱਚ ਰਖਵਾਇਆ ਗਿਆ ਹੈ। ਉਸ ਦੀ ਮੌਤ ਤੋਂ ਬਾਅਦ ਪਰਿਵਾਰ ਵੱਲੋਂ ਕਾਫੀ ਹੰਗਾਮਾ ਵੀ ਕੀਤਾ ਗਿਆ ਅਤੇ ਕਿਹਾ ਹੈ ਕਿ ਉਨ੍ਹਾਂ ਦੀ ਬੇਟੀ ਨੂੰ ਕਾਫੀ ਸਮੇਂ ਤੋਂ ਪਰੇਸ਼ਾਨ ਕੀਤਾ ਜਾ ਰਿਹਾ ਸੀ, 15 ਸਾਲ ਪਹਿਲਾਂ ਉਸ ਦਾ ਵਿਆਹ ਹੋਇਆ ਸੀ।
'ਬੇਟੀ ਨੂੰ ਕੀਤਾ ਗਿਆ ਤੰਗ ਪਰੇਸ਼ਾਨ'
ਮ੍ਰਿਤਕ ਲੜਕੀ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਲੜਕੀ ਦੀ ਇੱਕ ਬੇਟੀ ਅਤੇ ਇੱਕ ਬੇਟਾ ਵੀ ਸੀ ਪਰ ਪਰਿਵਾਰ ਕਦੇ ਵੀ ਉਸ ਦਾ ਸਾਥ ਨਹੀਂ ਦਿੰਦਾ ਸੀ ਅਤੇ ਉਨ੍ਹਾਂ ਦੀ ਬੇਟੀ ਵੱਲੋਂ ਬੀਤੇ ਦਿਨੀਂ ਵੀ ਫੋਨ ਕੀਤਾ ਗਿਆ ਸੀ। ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਕਈ ਵਾਰ ਲੜਾਈ ਝਗੜਾ ਹੋਣ ਦੇ ਬਾਵਜੂਦ ਸਹੁਰਾ ਪਰਿਵਾਰ ਲੜਕੀ ਵਾਲਿਆਂ ਨੂੰ ਮਨਾ ਕੇ ਮੁੜ ਤੋਂ ਲੜਕੀ ਨੂੰ ਆਪਣੀ ਜਿੰਮੇਵਾਰੀ 'ਤੇ ਵਾਪਸ ਲੈ ਜਾਂਦਾ ਸੀ। ਪਰ ਉਨ੍ਹਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਦੀ ਬੇਟੀ ਨੂੰ ਤੰਗ ਪਰੇਸ਼ਾਨ ਕੀਤਾ ਗਿਆ। ਜਿਸ ਕਰਕੇ ਮ੍ਰਿਤਕ ਲੜਕੀ ਨੇ ਇਹ ਕਦਮ ਚੁੱਕਿਆ ਹੈ। ਮ੍ਰਿਤਕ ਲੜਕੀ ਦੇ ਭਰਾ ਨੇ ਕਿਹਾ ਕਿ ਅਕਸਰ ਹੀ ਉਸ ਦਾ ਸਹੁਰਾ ਪਰਿਵਾਰ ਅਤੇ ਉਸਦਾ ਪਤੀ ਉਸਨੂੰ ਤੰਗ ਪਰੇਸ਼ਾਨ ਕਰਦਾ ਸੀ ਅਤੇ ਕਈ ਵਾਰ ਲੜਾਈ ਝਗੜਾ ਵੀ ਹੋਇਆ। ਪ੍ਰਭਾਵਿਤ ਇਸ ਦੇ ਅੱਜ ਲੜਕੀ ਨੇ ਤੰਗ ਆ ਕੇ ਭੇਦ ਭਰੇ ਹਾਲਾਤਾਂ ਵਿੱਚ ਖੁਦਕੁਸ਼ੀ ਕੀਤੀ ਹੈ। ਇਸ ਦੌਰਾਨ ਪਰਿਵਾਰਿਕ ਮੈਂਬਰਾਂ ਨੇ ਮੁਲਜ਼ਮਾਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
'ਲੜਕੀ ਨੇ ਆਪਣੀ ਮਰਜ਼ੀ ਨਾਲ ਇਹ ਕੰਮ ਕੀਤਾ'
ਦੂਜੇ ਪਾਸੇ ਲੜਕੀ ਦੇ ਸਹੁਰਾ ਪਰਿਵਾਰ ਵੱਲੋਂ ਵੀ ਪ੍ਰਤੀਕਰਮ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਲੜਕੀ ਨੇ ਆਪਣੀ ਮਰਜ਼ੀ ਨਾਲ ਇਹ ਕੰਮ ਕੀਤਾ ਹੈ। ਪਰਿਵਾਰ ਵੱਲੋਂ ਕੋਈ ਤੰਗ ਪਰੇਸ਼ਾਨ ਨਹੀਂ ਕੀਤਾ ਜਾ ਰਿਹਾ ਸੀ। ਉੱਥੇ ਹੀ ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਜਿਸ ਪਰਿਵਾਰ ਦੇ ਵਿੱਚ ਉਸਦਾ ਵਿਆਹ ਹੋਇਆ ਸੀ, ਉਹ ਪਰਿਵਾਰ ਚੰਗਾ ਸੀ। ਉਨ੍ਹਾਂ ਨੇ ਕਿਹਾ ਕਿ ਹੁਣ ਮੌਤ ਦੇ ਕਾਰਨਾਂ ਦਾ ਤਾਂ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਲਾਸ਼ ਦੀ ਪੋਸਟਮਾਰਟਮ ਰਿਪੋਰਟ
ਪੁਲਿਸ ਦੇ ਸੀਨੀਅਰ ਅਫਸਰ ਅਤੇ ਹੋਰ ਅਧਿਕਾਰੀ ਮੌਕੇ 'ਤੇ ਪਹੁੰਚੇ ਸਨ। ਜਿੰਨਾਂ ਵੱਲੋਂ ਇਸ ਪੂਰੇ ਮਾਮਲੇ ਦੀ ਜਾਂਚ ਕਰਨ ਦੀ ਗੱਲ ਕਹੀ ਜਾ ਰਹੀ ਹੈ। ਲਾਸ਼ ਦੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।