ਫਰੀਦਕੋਟ: ਟੀਚਰ ਕਲੋਨੀ ਦੇ ਪਿੱਛੇ ਖੇਤਾਂ ਵਿੱਚ ਇੱਕ ਨੌਜਵਾਨ ਦੀ ਭੇਦਭਰੇ ਹਲਾਤਾਂ 'ਚ ਲਾਸ਼ ਮਿਲੀ ਸੀ, ਜਿਸ ਨੂੰ ਲੈਕੇ ਸ਼ੰਕਾ ਜਤਾਈ ਜਾ ਰਹੀ ਸੀ ਕਿ ਨੌਜਵਾਨ ਦਾ ਕਤਲ ਹੋਇਆ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਲਾਸ਼ ਕਬਜ਼ੇ ਵਿੱਚ ਲੈਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਵੱਡੇ ਖੁਲਾਸੇ ਕੀਤੇ ਗਏ ਹਨ।
ਜਬਰਦਸਤੀ ਨਸ਼ਾ ਕਰਵਾ ਕੇ ਕਤਲ: ਪੁਲਿਸ ਮੁਤਾਬਿਕ ਮ੍ਰਿਤਕ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਰਕੇ ਹੋਈ ਪਰ ਦੂਜੇ ਪਾਸੇ ਪਰਿਵਾਰਕ ਮੈਂਬਰ ਇਸ ਨੂੰ ਸਾਜ਼ਿਸ਼ ਤਹਿਤ ਕੀਤਾ ਕਤਲ ਕਰਾਰ ਦੇ ਰਹੇ ਹਨ। ਪਰਿਵਾਰਕ ਮੈਂਬਰਾਂ ਨੇ ਇਨਸਾਫ ਦੀ ਮੰਗ ਕਰਦੇ ਹੋਏ ਲਾਸ਼ ਨੂੰ ਸੜਕ ਉੱਤੇ ਰੱਖ ਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪ੍ਰਦਰਸ਼ਨ ਕੀਤਾ। ਪਰਿਵਾਰਕ ਮੈਂਬਰ ਨੇ ਕਿਹਾ ਕਿ ਮ੍ਰਿਤਕ ਯੁਵਰਾਜ ਸਿੰਘ ਕਿਸੇ ਪ੍ਰਕਾਰ ਦਾ ਨਸ਼ਾ ਨਹੀਂ ਕਰਦਾ ਸੀ, ਜਰੂਰ ਉਸ ਨਾਲ ਰੰਜਿਸ਼ ਰੱਖਣ ਵਾਲੇ ਲੋਕਾਂ ਵੱਲੋਂ ਉਸ ਨੂੰ ਜਬਰਦਸਤੀ ਨਸ਼ਾ ਕਰਵਾ ਕੇ ਕਤਲ ਕੀਤਾ ਗਿਆ ਹੈ।
- ਗੁਰਜੀਤ ਔਜਲਾ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਪਹੁੰਚਣਗੇ ਨਵਜੋਤ ਸਿੱਧੂ, ਔਜਲਾ ਨੇ ਸਿੱਧੂ ਨੂੰ ਦੱਸਿਆ ਪਾਰਟੀ ਦਾ ਸਟਾਰ ਪ੍ਰਚਾਰਕ - Sidhu campaign for Gurjit Aujla
- ਸਾਬਕਾ ਸੀਐੱਮ ਚਰਨਜੀਤ ਚੰਨੀ ਨੇ ਸੰਤ ਸੀਚੇਵਾਲ ਨਾਲ ਕੀਤੀ ਮੁਲਾਕਾਤ, ਵਾਤਾਵਰਣ ਦੇ ਮੁੱਦੇ ਲਈ ਰਾਜਨੀਤੀ ਤੋਂ ਉੱਪਰ ਉੱਠ ਕੇ ਕੰਮ ਕਰਨ ਦਾ ਲਿਆ ਅਹਿਦ - Charanjit Channi met Seecheval
- ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਵਧੀਆਂ ਮੁਸ਼ਕਿਲਾਂ, ਚੋਣ ਪ੍ਰਚਾਰ ਨਾ ਕਰਨ ਸੰਬੰਧੀ ਭਾਜਪਾ ਵੱਲੋਂ ਨੋਟਿਸ ਜਾਰੀ - Lok Sabha Elections 2024
ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ: ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਦੇ ਭਰਾ ਦੀ ਜਾਨ ਵੀ ਨਸ਼ਿਆਂ ਕਾਰਨ ਗਈ ਸੀ। ਨਾਲ ਹੀ ਉਨ੍ਹਾਂ ਇਲਜ਼ਾਮ ਲਗਾਇਆ ਕਿ ਮੁਹੱਲੇ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਪਰ ਪੁਲਿਸ ਨਸ਼ਾ ਵੇਚਣ ਵਾਲਿਆਂ ਖਿਲਾਫ ਕੋਈ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਜਦ ਤੱਕ ਮੁਲਜ਼ਮਾਂ ਦੀ ਗ੍ਰਿਫਤਾਰੀ ਨਹੀਂ ਹੁੰਦੀ ਉਹ ਲਾਸ਼ ਦਾ ਅੰਤਿਮ ਸਸਕਾਰ ਨਹੀਂ ਕਰਨਗੇ। ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਏ.ਐਸ.ਆਈ ਅਕਲਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ ਜਿਸ ਤੋਂ ਬਾਅਦ ਪਤਾ ਲੱਗਾ ਹੈ ਕਿ ਮ੍ਰਿਤਕ ਦੀ ਜਾਨ ਨਸ਼ੇ ਦੀ ਓਵਰਡੋਜ਼ ਕਾਰਣ ਗਈ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਮਾਂ ਦੇ ਬਿਆਨਾਂ ਉੱਤੇ ਦੋ ਲੋਕਾਂ ਖਿਲਾਫ ਨਾਮ ਦੇ ਨਾਲ ਅਤੇ ਬਾਕੀ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਲਦ ਹੀ ਸਭ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।