ETV Bharat / state

ਆਸਟ੍ਰੇਲੀਆ ਦੇ ਸਿਡਨੀ 'ਚ ਹਾਦਸੇ ਦੌਰਾਨ ਮਾਪਿਆ ਦੇ ਇਕਲੌਤੇ ਪੁੱਤਰ ਦੀ ਮੌਤ - Death of a young man in Australia

Death of a young man in Australia: ਆਸਟ੍ਰੇਲੀਆ ਦੇ ਸਿਡਨੀ ਵਿੱਚ ਸੜਕ ਹਾਦਸੇ ਦੌਰਾਨ ਅੰਮ੍ਰਿਤਸਰ ਦੇ ਪਿੰਡ ਗੱਗੋਮਾਹਲ ਦੇ ਨੌਜਵਾਨ ਦੀ ਮੌਤ ਹੋ ਗਈ। ਅਵਰਿੰਦਰ ਸਿੰਘ ਅੱਠ ਸਾਲ ਪਹਿਲਾਂ ਆਸਟ੍ਰੇਲੀਆ ਗਿਆ ਸੀ। ਅਵਰਿੰਦਰ ਸਿੰਘ ਦੀ ਮੈਲਬਰਨ ਤੋਂ ਸਿਡਨੀ ਜਾਂਦਿਆਂ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਪੜ੍ਹੋ ਪੂਰੀ ਖਬਰ...

author img

By ETV Bharat Punjabi Team

Published : Jul 7, 2024, 3:21 PM IST

DEATH OF A YOUNG MAN IN AUSTRALIA
ਮਾਪਿਆ ਦੇ ਇਕਲੌਤੇ ਪੁੱਤਰ ਦੀ ਮੌਤ (ETV Bharat Amritsar)

ਅੰਮ੍ਰਿਤਸਰ: ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਗੱਗੋਮਾਹਲ ਦੇ ਅਵਿੰਦਰ ਸਿੰਘ ਦੀ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਵਿਖੇ ਇੱਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਤੋਂ ਬਾਅਦ ਪੂਰੇ ਪਿੰਡ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਪਰਿਵਾਰ ਅਤੇ ਰਿਸ਼ਤੇਦਾਰ ਦਾਰੋ ਰੋ ਕੇ ਬੁਰਾ ਹਾਲ ਹੈ। ਉੱਥੇ ਹੀ ਸਰਕਾਰ ਕੋਲੋਂ ਆਪਣੇ ਨੌਜਵਾਨ ਪੁੱਤ ਅਰਵਿੰਦਰ ਸਿੰਘ ਦੀ ਲਾਸ਼ ਨੂੰ ਭਾਰਤ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਜੋ ਪਰਿਵਾਰ ਅੰਤਿਮ ਰਸਮਾਂ ਆਪਣੀਆਂ ਅੱਖਾਂ ਮੂਹਰੇ ਕਰ ਸਕੇ।

7 ਸਾਲ ਬਾਅਦ ਘਰ ਪਰਤਿਆ ਸੀ: ਇਸ ਸਬੰਧੀ ਮ੍ਰਿਤਕ ਅਵਿੰਦਰ ਸਿੰਘ (31) ਦੇ ਪਿਤਾ ਨਿਰਮਲ ਸਿੰਘ ਅਤੇ ਹੋਰਨਾਂ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਅਵਰਿੰਦਰ ਦਾ 2015 ਵਿੱਚ ਵਿਆਹ ਹੋਇਆ ਸੀ ਅਤੇ 2016 ਵਿੱਚ ਉਹ ਆਪਣੀ ਪਤਨੀ ਨਾਲ ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਚਲਾ ਗਿਆ ਸੀ। ਇਸ ਤੋਂ ਬਾਅਦ 7 ਸਾਲ ਬਾਅਦ ਉਹ 20 ਫਰਵਰੀ 2024 ਨੂੰ ਆਪਣੇ ਘਰ ਪਰਤਿਆ ਅਤੇ 28 ਅਪ੍ਰੈਲ 2024 ਨੂੰ ਪਰਿਵਾਰ ਸਮੇਤ ਮੈਲਬੌਰਨ ਵਾਪਸ ਚਲਾ ਗਿਆ।

ਦੋ ਧੀਆਂ ਅਤੇ ਪਤਨੀ ਛੱਡ ਗਿਆ: ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਕਿ ਅਮਰਿੰਦਰ ਸਿੰਘ ਟਰੱਕ ਲੈ ਕੇ ਸਿਡਨੀ ਗਿਆ ਸੀ। ਜਿੱਥੇ ਟਰੱਕ ਦੀ ਤਰਪਾਲ ਦੀ ਮੁਰੰਮਤ ਕਰਦੇ ਸਮੇਂ ਉਹ ਟਰੱਕ ਤੋਂ ਹੇਠਾਂ ਡਿੱਗ ਗਿਆ ਅਤੇ ਉਸ ਦਾ ਸਿਰ ਜ਼ਮੀਨ 'ਤੇ ਜਾ ਵੱਜਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਅਵਰਿੰਦਰ ਉਸ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਆਪਣੇ ਪਿੱਛੇ 6 ਸਾਲ 6 ਮਹੀਨੇ ਦੀਆਂ ਦੋ ਧੀਆਂ ਅਤੇ ਪਤਨੀ ਛੱਡ ਗਿਆ ਹੈ। ਅਵਰਿੰਦਰ ਦੀ ਮਾਂ ਅਮਰਜੀਤ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਆਸਟ੍ਰੇਲੀਆ ਦੀ ਪੀ.ਆਰ. : ਅਮਰਜੀਤ ਕੌਰ ਨੇ ਦੱਸਿਆ ਕਿ 7 ਸਾਲ ਬਾਅਦ ਉਸ ਦਾ ਲੜਕਾ ਆਪਣੇ ਬੱਚਿਆਂ ਅਤੇ ਪਤਨੀ ਨਾਲ ਉਸ ਦੇ ਘਰ ਉਸ ਨੂੰ ਮਿਲਣ ਆਇਆ ਸੀ। ਜਿੱਥੇ ਉਹ ਆਪਣੇ ਖੇਤਾਂ ਵਿੱਚ ਕੰਮ ਕਰਦਾ ਸੀ ਅਤੇ ਉਸਨੇ ਕਿਹਾ ਸੀ ਕਿ ਉਹ ਜਲਦੀ ਹੀ ਨਵਾਂ ਟ੍ਰੈਕਟਰ ਲੈ ਕੇ ਦੇਵੇਗਾ। ਉਹ ਆਸਟ੍ਰੇਲੀਆ ਦੀ ਪੀ.ਆਰ. ਪ੍ਰਾਪਤ ਕਰੇਗਾ ਅਤੇ ਫਿਰ ਦਸੰਬਰ ਤੱਕ ਮੁੜ ਆਪਣੇ ਘਰ ਪਰਤਣਗੇ ਅਤੇ ਉਨ੍ਹਾਂ ਨਾਲ ਮੁਲਾਕਾਤ ਕਰਨਗੇ ਅਤੇ ਗੁਰੂ ਘਰ ਜਾ ਕੇ ਸ਼ੁਕਰਾਨਾ ਕਰਨਗੇ। ਅਵਰਿੰਦਰ ਦੇ ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਦੇਹ ਭਾਰਤ ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਉਹ ਆਪਣੇ ਇਕਲੌਤੇ ਪੁੱਤਰ ਨੂੰ ਆਖਰੀ ਵਾਰ ਆਪਣੀਆਂ ਅੱਖਾਂ ਨਾਲ ਦੇਖ ਸਕਣ।

ETV Bharat Logo

Copyright © 2024 Ushodaya Enterprises Pvt. Ltd., All Rights Reserved.