ਅੰਮ੍ਰਿਤਸਰ : ਅਜਨਾਲਾ ਦੇ ਨਾਲ ਲੱਗਦੇ ਪਿੰਡ ਇਬਰਾਹੀਮਪੁਰ ਦੇ ਰਹੀਉਂ ਵਾਲੇ ਪੰਜਾਬੀ ਨੌਜਵਾਨ ਜੁਗਰਾਜ ਸਿੰਘ ਦੀ ਅਮਰੀਕਾ ਵਿੱਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਆਪਣੇ ਜਵਾਨ ਪੁੱਤ ਦੀ ਮੌਤ ਦੀ ਖਬਰ ਮਿਲਦੇ ਹੀ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ। 24 ਸਾਲਾ ਨੌਜਵਾਨ ਜੁਗਰਾਜ ਸਿੰਘ ਦੀ ਅਮਰੀਕਾ ਵਿੱਚ ਸੜਕ ਹਾਦਸੇ ਦੌਰਾਨ ਮੌਤ ਦੀ ਖਬਰ ਪਤਾ ਲੱਗਦੇ ਹੀ ਨੌਜਵਾਨ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ।
ਕਰਜਾ ਚੁੱਕ ਕੇ ਭੇਜਿਆ ਸੀ ਵਿਦੇਸ਼ : ਇਸ ਮੌਕੇ ਪਿਤਾ ਦਿਲਬਾਗ ਸਿੰਘ ਅਤੇ ਤਾਇਆ ਕੈਪਟਨ ਬਲਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਪੁੱਤਰ ਨੂੰ ਬੜੇ ਚਾਵਾਂ ਨਾਲ ਕਰਜ਼ਾ ਚੁੱਕ ਕੇ ਅਮਰੀਕਾ ਭੇਜਿਆ ਸੀ ਕਿ ਉਹ ਉੱਥੇ ਜਾ ਕੇ ਕਮਾਈ ਕਰੇਗਾ ਅਤੇ ਘਰ ਦੀ ਗਰੀਬੀ ਨੂੰ ਦੂਰ ਕਰੇਗਾ ਪਰ ਰੱਬ ਨੂੰ ਕੁਝ ਹੋ ਹੀ ਮਨਜ਼ੂਰ ਹੋਇਆ ਕਿ ਪੁੱਤ ਦੀ ਇਕ ਰੋਡ ਐਕਸੀਡੈਂਟ ਵਿੱਚ ਮੌਤ ਹੋਣ ਦਾ ਖਬਰ ਮਿਲੀ ਹੈ। ਉਨ੍ਹਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਯੁਵਰਾਜ ਸਿੰਘ ਦੀ ਮ੍ਰਿਤਕ ਦੇਹ ਨੂੰ ਘਰ ਲਿਆਉਣ ਵਿੱਚ ਮਦਦ ਕੀਤੀ ਜਾਵੇ ਜੋ ਕਿ ਅਸੀਂ ਅੰਤਿਮ ਸਮੇਂ ਆਪਣੇ ਪੁੱਤਰ ਦੇ ਅੰਤਿਮ ਰਸਮਾਂ ਕਰ ਸਕਣ।
- ਅੰਮ੍ਰਿਤਪਾਲ ਖੰਡੂਰ ਸਾਹਿਬ ਤੋਂ ਲੜੇਗਾ ਲੋਕ ਸਭਾ ਚੋਣ, ਅਜ਼ਾਦ ਉਮੀਦਵਾਰ ਵਜੋਂ ਉਤਰੇਗਾ ਮੈਦਾਨ 'ਚ, ਅੰਮ੍ਰਿਤਪਾਲ ਦੀ ਮਾਤਾ ਨੇ ਕੀਤਾ ਐਲਾਨ - Lok Sabha elections 2024
- ਜਾਣੋ ਪੰਜਾਬ ਦੀ ਸਭ ਤੋਂ ਹੋਟ ਸੀਟ ਮੰਨੀ ਜਾਣ ਵਾਲੀ ਬਠਿੰਡਾ ਲੋਕ ਸਭਾ ਦਾ ਇਤਿਹਾਸ - Lok Sabha election 2024
- ਲੁਧਿਆਣਾ ਦੇ ਜੰਮਪਲ ਮਾਨਵ ਸੱਚਦੇਵਾ ਯੂਕਰੇਨ ਦੇ ਬਣੇ ਅੰਬੈਸਡਰ, ਅਮਰੀਕਾ ਵੱਲੋਂ ਮਿਲਿਆ ਖਾਸ ਸਨਮਾਨ - Ambassador of Ukraine
ਕੈਬਿਨੇਟ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ : ਜ਼ਿਕਰਯੋਗ ਹੈ ਕਿ ਜੁਗਰਾਜ ਸਿੰਘ ਦੀ ਅਮਰੀਕਾ ਵਿੱਚ ਸੜਕ ਹਾਦਸੇ ਦੌਰਾਨ ਮੌਤ ਦੀ ਖਬਰ ਤੋਂ ਬਾਅਦ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਘਰ ਪਹੁੰਚੇ। ਜਿੱਥੇ ਉਹਨਾਂ ਵੱਲੋਂ ਜੁਗਰਾਜ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਹਰ ਤਰ੍ਹਾਂ ਦੀ ਸਰਕਾਰ ਵੱਲੋਂ ਮਦਦ ਕਰਨ ਦਾ ਭਰੋਸਾ ਦਿੱਤਾ, ਇਸ ਮੌਕੇ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬਹੁਤ ਹੀ ਅਫਸੋਸ ਦੀ ਗੱਲ ਹੈ ਕਿ ਸਾਡੇ ਪੰਜਾਬ ਦਾ ਨੌਜਵਾਨ ਵਿਦੇਸ਼ ਵਿੱਚ ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ, ਜਿੱਥੇ ਸੜਕ ਹਾਦਸੇ ਦੌਰਾਨ ਉਸ ਦੀ ਮੌਤ ਹੋ ਗਈ ਹੈ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਪਰਿਵਾਰ ਦੇ ਨਾਲ ਖੜੀ ਹੈ ਅਤੇ ਉਸ ਦੀ ਡੈਡ ਬਾਡੀ ਨੂੰ ਭਾਰਤ ਲਿਆਉਣ ਲਈ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ।