ਬਰਨਾਲਾ: ਜ਼ਿਲ੍ਹੇ ਦੇ ਪਿੰਡ ਮੱਝੂਕੇ ਵਿਖੇ ਘਰ ਵਿੱਚ ਦਾਖ਼ਲ ਹੋ ਕੇ ਇੱਕ ਵਿਅਕਤੀ ਨੂੰ ਤੇਜ਼ਧਾਰ ਹਥਿਆਰ ਨਾਲ ਵੱਢ ਦਿੱਤਾ। ਪਿੰਡ ਦੇ ਹੀ ਕੁੱਝ ਲੋਕਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਆਪਸੀ ਪੁਰਾਣੀ ਰੰਜਿਸ਼ ਦੇ ਚੱਲਦਿਆਂ ਹਮਲਾ ਕੀਤਾ ਗਿਆ। ਜ਼ਖ਼ਮੀ ਹਾਲਤ ਵਿੱਚ ਨੌਜਵਾਨ ਨੂੰ ਭਦੌੜ ਦੇ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਉਸਦੇ ਹੱਥ ਦੀਆਂ ਉਂਗਲੀਆਂ ਵੱਢੀਆਂ ਹੋਣ ਦੇ ਚੱਲਦਿਆਂ ਡਾਕਟਰਾਂ ਨੇ ਅੱਗੇ ਰੈਫ਼ਰ ਕਰ ਦਿੱਤਾ ਹੈ। ਉੱਥੇ ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ। ਪੀੜਤ ਨੌਜਵਾਨ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕਰਦਿਆਂ ਹਮਲਾਵਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਕੁੱਝ ਲੋਕਾਂ ਨਾਲ ਚੱਲ ਰਹੀ ਸੀ ਰੰਜਿਸ਼
ਇਸ ਮੌਕੇ ਜ਼ਖਮੀ ਵਿਅਕਤੀ ਗੁਰਦਿੱਤ ਸਿੰਘ ਨੇ ਦੱਸਿਆ ਕਿ ਉਹ ਪਿੰਡ ਮੱਝੂਕੇ ਦਾ ਰਹਿਣ ਵਾਲਾ ਹੈ। ਉਸਦੀ ਪਿੰਡ ਦੇ ਹੀ ਕੁੱਝ ਲੋਕਾਂ ਨਾਲ ਰੰਜਿਸ਼ ਚੱਲ ਰਹੀ ਹੈ। ਇਸਦੇ ਚੱਲਦਿਆਂ ਵਿਰੋਧੀ ਧਿਰ ਦੇ ਲੋਕਾਂ ਨਾਲ ਤੇਜ਼ਧਾਰ ਹਥਿਆਰ ਲੈ ਕੇ ਉਸ ਉਪਰ ਹਮਲਾ ਕਰ ਦਿੱਤਾ। ਜਿਸ ਨਾਲ ਉਹ ਜ਼ਖ਼ਮੀ ਹੋ ਗਿਆ ਹੈ। ਉਹਨਾਂ ਕਿਹਾ ਕਿ ਚਾਰ ਲੋਕਾਂ ਨੇ ਇਹ ਹਮਲਾ ਕੀਤਾ ਹੈ। ਇਸਤੋਂ ਪਹਿਲਾਂ ਵੀ ਉਹ ਬਚ-ਬਚ ਕੇ ਆਪਣਾ ਸਮਾਂ ਲੰਘਾ ਰਿਹਾ ਸੀ। ਅੱਜ ਉਹਨਾਂ ਨੇ ਉਸਦੇ ਘਰ ਵਿੱਚ ਦਾਖ਼ਲ ਹੋ ਕੇ ਉਸ ਉਪਰ ਹਮਲਾ ਕੀਤਾ ਹੈ। ਉਹਨਾਂ ਕਿਹਾ ਕਿ ਉਹ ਸ਼ੈਲਰ ਵਿੱਚ ਦਿਹਾੜੀ ਕਰਕੇ ਘਰ ਦਾ ਗੁਜ਼ਾਰਾ ਕਰਦਾ ਹੈ। ਉਹਨਾਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕਰਦਿਆਂ ਹਮਲਾਵਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਇਸ ਮੌਕੇ ਸਰਕਾਰੀ ਹਸਪਤਾਲ ਭਦੌੜ ਦੇ ਡਾਕਟਰ ਸ਼ੁਭਦੀਪ ਸਿੰਘ ਨੇ ਦੱਸਿਆ ਕਿ ਅੱਜ ਹੀ ਹਸਪਤਾਲ ਵਿੱਚ ਇੱਕ ਵਿਅਕਤੀ ਜ਼ਖ਼ਮੀ ਹਾਲਤ ਵਿੱਚ ਦਾਖ਼ਲ ਹੋਇਆ ਹੈ। ਜਿਸਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਅੱਗੇ ਹੱਡੀਆਂ ਦੇ ਮਾਹਰ ਡਾਕਟਰ ਕੋਲ ਰੈਫ਼ਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਉਕਤ ਜ਼ਖ਼ਮੀ ਵਿਅਕਤੀ ਦੇ ਉਂਗਲ ਉਪਰ ਕਾਫ਼ੀ ਸੱਟ ਲੱਗੀ ਹੈ। ਇਸ ਸਬੰਧੀ ਪੁਲਿਸ ਪ੍ਰਸ਼ਾਸ਼ਨ ਨੂੰ ਸੂਚਿਤ ਕਰ ਦਿੱਤਾ ਹੈ, ਕਿਉਂਕਿ ਉਕਤ ਵਿਅਕਤੀ ਇੱਕ ਲੜਾਈ ਤੋਂ ਬਾਅਦ ਜ਼ਖ਼ਮੀ ਹੋਇਆ ਹੈ।
ਪੁਲਿਸ ਨੇ ਮਾਮਲਾ ਕੀਤਾ ਦਰਜ
ਇਸ ਸਬੰਧੀ ਜਾਂਚ ਪੁਲਿਸ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਮੱਝੂਕੇ ਦੇ ਇੱਕ ਵਿਅਕਤੀ ਦੇ ਜ਼ਖ਼ਮੀ ਹੋਣ ਸਬੰਧੀ ਹਸਪਤਾਲ ਭਦੌੜ ਤੋਂ ਰੁੱਕਾ ਮਿਲਿਆ ਸੀ। ਜਿਸਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋ ਧਿਰਾਂ ਦੀ ਆਪਸ ਵਿੱਚ ਲੜਾਈ ਸੀ। ਜਿਸਤੋਂ ਬਾਅਦ ਇੱਕ ਵਿਅਕਤੀ ਦੇ ਸੱਟਾਂ ਮਾਰੀਆਂ ਗਈਆਂ ਅਤੇ ਉਸਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਹਨਾਂ ਕਿਹਾ ਕਿ ਪੁਲਿਸ ਜ਼ਖ਼ਮੀ ਵਿਅਕਤੀ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਵੇਗੀ।
- ਖਨੌਰੀ ਬਾਰਡਰ ਉੱਤੇ ਮਰਨ ਵਰਤ ’ਤੇ ਬੈਠਾ 111 ਕਿਸਾਨਾਂ ਦਾ ਜਥਾ, ਕਿਹਾ- ਡੱਲੇਵਾਲ ਤੋਂ ਪਹਿਲਾਂ ਹੋਵੇਗੀ ਸਾਡੀ ਸ਼ਹਾਦਤ
- ਪੁਲਿਸ ਨੇ ਰਾਹਗੀਰਾਂ ਨੂੰ ਰੋਕ-ਰੋਕ ਕੇ ਦਿੱਤੇ ਗੁਲਾਬ ਦੇ ਫੁੱਲ, ਵੀਡੀਓ 'ਚ ਦੇਖੋ ਪੰਜਾਬ ਪੁਲਿਸ ਦਾ ਪਿਆਰ, ਕੀ ਹੈ ਕਾਰਨ ਜਾਣਨ ਲਈ ਕਰੋ ਕਲਿੱਕ
- ਅਵਾਰਾ ਕੁੱਤਿਆਂ ਦੇ ਆਤੰਕ ਤੋਂ ਪਰੇਸ਼ਾਨ ਲੁਧਿਆਣਾ ਦੇ ਲੋਕ,ਖੁੱਦ ਹੀ ਬਣੇ ਇਲਾਕੇ ਦੇ ਪਹਿਰੇਦਾਰ,ਪ੍ਰਸ਼ਾਸਨ ਖਿਲਾਫ਼ ਫੁੱਟਿਆ ਗੁੱਸਾ