ETV Bharat / state

ਥਾਣਾ ਗੇਟ ਹਕੀਮਾਂ ਦੇ ਗੇਟ ਅੱਗੇ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਇੱਕ ਪਾਸੇ ਪੁਲਿਸ ਕਾਨੂੰਨ ਵਿਵਸਥਾ ਸਹੀ ਹੋਣ ਦੇ ਦਾਅਵੇ ਕਰਦੀ ਹੈ ਤਾਂ ਦੂਜੇ ਪਾਸੇ ਅੰਮ੍ਰਿਤਸਰ ਦੇ ਗੇਟ ਹਕੀਮਾਂ ਥਾਣੇ ਦੇ ਬਾਹਰ ਹੀ ਕੁਝ ਅਣਪਛਾਤੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਗਏ। ਵਾਰਦਾਤ ਕਰਨ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਵੀ ਹੋ ਗਏ।

ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
author img

By ETV Bharat Punjabi Team

Published : Mar 15, 2024, 10:34 AM IST

Updated : Mar 15, 2024, 12:43 PM IST

ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ: ਇੱਕ ਪਾਸੇ ਲੋਕ ਸਭਾ ਚੋਣਾਂ 2024 ਨੂੰ ਲੈ ਕੇ ਪੁਲਿਸ ਵੱਲੋਂ ਅੰਮ੍ਰਿਤਸਰ ਸ਼ਹਿਰ ਵਿੱਚ ਸੁਰੱਖਿਆ ਵਧਾ ਕੇ ਫਲੈਗ ਮਾਰਚ ਕਰਕੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਏ ਰੱਖਣ ਦਾ ਦਾਅਵਾ ਕੀਤਾ ਜਾ ਰਿਹਾ, ਲੇਕਿਨ ਪੁਲਿਸ ਦੇ ਦਾਅਵਿਆਂ ਦੀ ਉਸ ਸਮੇਂ ਫੂਕ ਨਿਕਲ ਗਈ ਜਦੋਂ ਥਾਣਾ ਗੇਟ ਹਕੀਮਾਂ ਪੁਲਿਸ ਸਟੇਸ਼ਨ ਦੇ ਗੇਟ ਅੱਗੇ ਹੀ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਉਥੋਂ ਫਰਾਰ ਹੋ ਗਏ ਅਤੇ ਪੁਲਿਸ ਕੁਛ ਵੀ ਨਾ ਕਰ ਸਕੀ। ਉਥੇ ਹੀ ਥਾਣੇ ਦੇ ਬਾਹਰ ਹੀ ਨੌਜਵਾਨ ਦੀ ਮੌਤ ਹੋ ਗਈ।

ਮ੍ਰਿਤਕ ਨੌਜਵਾਨ ਪਹਿਲਾਂ ਵੀ ਹੋਇਆ ਸੀ ਅਗਵਾ: ਇਸ ਸਬੰਧ ਵਿੱਚ ਮ੍ਰਿਤਕ ਨੌਜਵਾਨ ਰਾਜਵੀਰ ਸਿੰਘ ਦੀ ਮਾਤਾ ਨੇ ਦੱਸਿਆ ਕਿ ਅੱਜ ਉਹਨਾਂ ਨੇ ਇੱਕ ਨਵਾਂ ਪਲਾਟ ਖਰੀਦਿਆ ਸੀ ਅਤੇ ਉਸਦੀ ਰਜਿਸਟਰੀ ਕਰਾ ਕੇ ਉਹ ਆਪਣੇ ਘਰ ਪਹੁੰਚੇ ਤਾਂ ਉਸਦਾ ਬੇਟਾ ਆਪਣੇ ਕਿਸੇ ਕੰਮ ਲਈ ਗਿਆ ਸੀ ਤਾਂ ਉਸ ਨੂੰ ਕਿਸੇ ਅਣਪਛਾਤੇ ਵਿਅਕਤੀਆਂ ਵੱਲੋਂ ਥਾਣੇ ਦੇ ਬਾਹਰ ਹੀ ਗੋਲੀਆਂ ਮਾਰ ਦਿੱਤੀਆਂ ਗਈਆਂ। ਮ੍ਰਿਤਕ ਨੌਜਵਾਨ ਦੀ ਮਾਤਾ ਨੇ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਉਸਦੇ ਬੇਟੇ ਨੂੰ ਕਿਡਨੈਪ ਵੀ ਕੀਤਾ ਗਿਆ ਸੀ ਤਾਂ ਉਸ ਦੌਰਾਨ ਕਿਡਨੈਪਰਾਂ ਵੱਲੋਂ ਉਸ ਕੋਲੋਂ ਤਿੰਨ ਲੱਖ ਰੁਪਏ ਦੀ ਫਿਰੌਤੀ ਵੀ ਮੰਗੀ ਗਈ ਸੀ ਅਤੇ 3 ਲੱਖ ਰੁਪਏ ਦੇ ਕੇ ਉਹਨਾਂ ਨੇ ਆਪਣੇ ਬੇਟੇ ਦੀ ਜਾਨ ਬਚਾਈ ਸੀ। ਅੱਜ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਠਾਣੇ ਦੇ ਬਾਹਰ ਉਸਦੇ ਬੇਟੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਉੱਥੇ ਹੀ ਮ੍ਰਿਤਿਕ ਨੌਜਵਾਨ ਦੀ ਮਾਂ ਦਾ ਰੋ ਰੋ ਕੇ ਬੁਰਾ ਹਾਲ ਹੈ ਅਤੇ ਉਹ ਇਨਸਾਫ ਦੀ ਗੁਹਾਰ ਲਗਾ ਰਹੇ ਹਨ।

ਪੁਲਿਸ ਨੇ ਜਾਂਚ ਦੀ ਆਖੀ ਗੱਲ: ਇਸ ਸਾਰੇ ਮਾਮਲੇ 'ਚ ਥਾਣਾ ਗੇਟ ਹਕੀਮਾਂ ਦੇ ਪੁਲਿਸ ਅਧਿਕਾਰੀ ਨਾਲ ਜਦੋਂ ਗੱਲਬਾਤ ਕੀਤੀ ਤਾਂ ਉਹਨਾਂ ਨੇ ਦੱਸਿਆ ਕਿ ਥਾਣੇ ਦੇ ਬਾਹਰ ਇੱਕ ਨੌਜਵਾਨ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਦਿੱਤੀ ਗਈ ਹੈ ਅਤੇ ਉਸ ਨੌਜਵਾਨ ਦੀ ਮੌਤ ਹੋ ਗਈ ਹੈ। ਨੌਜਵਾਨ ਦੀ ਪਹਿਚਾਣ ਰਾਜਵੀਰ ਸਿੰਘ ਦੇ ਤੌਰ 'ਤੇ ਹੋਈ ਹੈ ਅਤੇ ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਦੋਂ ਪੱਤਰਕਾਰਾਂ ਵੱਲੋਂ ਪੁੱਛਿਆ ਗਿਆ ਕਿ ਇੱਕ ਪਾਸੇ ਪੁਲਿਸ ਫਲੈਗ ਮਾਰਚ ਕਰ ਰਹੀ ਤਾਂ ਦੂਸਰੇ ਪਾਸੇ ਥਾਣੇ ਦੇ ਬਾਹਰ ਗੋਲੀ ਚੱਲ ਗਈ ਤਾਂ ਇਸ ਦੇ ਉੱਪਰ ਪੁਲਿਸ ਅਧਿਕਾਰੀ ਵੀ ਕੋਈ ਸਪੱਸ਼ਟ ਜਵਾਬ ਨਹੀਂ ਦੇ ਸਕੇ।

ਪਹਿਲਾਂ ਵੀ ਥਾਣੇ ਬਾਹਰ ਹੋ ਚੁੱਕੀ ਵਾਰਦਾਤ: ਕਾਬਿਲੇਗੌਰ ਹੈ ਕਿ ਤਿੰਨ ਮਹੀਨੇ ਪਹਿਲਾਂ ਹੀ ਥਾਣਾ ਗੇਟ ਹੇਕੀਮਾਂ ਤੋਂ 200 ਮੀਟਰ ਦੀ ਦੂਰੀ ਦੇ ਉੱਪਰ ਇੱਕ ਰੇੜੀ ਦੇ ਉੱਪਰ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਮਾਰੀਆਂ ਗਈਆਂ ਸੀ, ਜਿਸ ਤੋਂ ਬਾਅਦ ਪੁਲਿਸ ਵੱਲੋਂ ਥਾਣਾ ਗੇਟ ਹਕੀਮਾਂ ਦੇ ਪੁਲਿਸ ਮੁਖੀ 'ਤੇ ਕਾਰਵਾਈ ਕਰਦੇ ਹੋਏ ਉਹਨਾਂ ਨੂੰ ਥਾਣੇ ਤੋਂ ਬਦਲ ਦਿੱਤਾ ਗਿਆ ਸੀ ਪਰ ਹੁਣ ਫਿਰ ਥਾਣੇ ਦੇ ਬਿਲਕੁਲ ਗੇਟ ਦੇ ਬਾਹਰ ਹੀ ਇੱਕ ਵਿਅਕਤੀ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਅਣਪਛਾਤੇ ਵਿਅਕਤੀ ਫਰਾਰ ਹੋ ਗਏ। ਅਜਿਹੇ 'ਚ ਲੱਗ ਰਿਹਾ ਕਿ ਹੁਣ ਲੋਕਾਂ ਦੇ ਮਨਾਂ ਵਿੱਚ ਪੁਲਿਸ ਦਾ ਡਰ ਖ਼ਤਮ ਹੁੰਦਾ ਜਾ ਰਿਹਾ ਹੈ।

Last Updated : Mar 15, 2024, 12:43 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.