ਲੁਧਿਆਣਾ: ਸ਼ਿਮਲਾਪੁਰੀ ਇਲਾਕੇ ਵਿੱਚ ਦੋ ਧਿਰਾਂ ਦੇ ਵਿਚਕਾਰ ਖੂਨੀ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ ਜੋ ਕਿ ਸ਼ਿਮਲਾਪੁਰੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਇਸ ਲੜਾਈ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਦੋ ਧਿਰਾਂ ਦੇ ਵਿਚਕਾਰ ਝਗੜਾ ਚੱਲ ਰਿਹਾ ਹੈ ਅਤੇ ਦੋਵਾਂ ਪਾਸਿਆਂ ਤੋਂ ਇੱਟਾਂ ਰੋੜੇ ਚੱਲ ਰਹੇ ਹਨ। ਇੰਨ੍ਹਾਂ ਹੀ ਨਹੀਂ ਝਗੜਾ ਕਰਨ ਵਾਲਿਆਂ ਨੇ ਹੱਥਾਂ ਦੇ ਵਿੱਚ ਤੇਜ਼ਧਾਰ ਹਥਿਆਰ ਵੀ ਫੜੇ ਹੋਏ ਹਨ ਅਤੇ ਇੱਕ ਦੂਜੇ ਉੱਤੇ ਪਥਰਾਅ ਕੀਤਾ ਜਾ ਰਿਹਾ ਹੈ।
ਝੜਪ ਦੌਰਾਨ ਨੌਜਵਾਨ ਦੀ ਮੌਤ
ਸੀਸੀਟੀਵੀ ਵੀਡੀਓ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਝਗੜੇ ਦੇ ਦੌਰਾਨ ਇੱਕ ਸ਼ਖ਼ਸ ਹੇਠਾਂ ਡਿੱਗ ਜਾਂਦਾ ਹੈ। ਉਸ ਦੇ ਪਿੱਛੋਂ ਹਮਲਾ ਹੁੰਦਾ ਹੈ ਅਤੇ ਉਸ ਦੀ ਮੌਕੇ ਉੱਤੇ ਹੀ ਮੌਤ ਹੋ ਜਾਂਦੀ ਹੈ। ਪੁਲਿਸ ਦੇ ਦੱਸਣ ਮੁਤਾਬਿਕ ਮ੍ਰਿਤਕ ਦਾ ਨਾਂ ਦਲਜੀਤ ਸਿੰਘ ਹੈ ਅਤੇ ਉਹ ਸ਼ਿਮਲਾਪੁਰੀ ਦਾ ਹੀ ਰਹਿਣ ਵਾਲਾ ਹੈ। ਇਸ ਮਾਮਲੇ ਦੀ ਪੁਲਿਸ ਨੇ ਤਫਤੀਸ਼ ਕਰਨ ਦੀ ਗੱਲ ਕਹੀ ਹੈ ਪਰ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਦੋਵਾਂ ਧਿਰਾਂ ਨੇ ਇੱਕ ਦੂਜੇ ਉੱਤੇ ਇਲਜ਼ਾਮ ਲਗਾਏ ਹਨ।
ਪੁਰਾਣੀ ਰੰਜਿਸ਼ ਦਾ ਹੈ ਮਾਮਲਾ
ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਵਾਂ ਧਿਰਾਂ ਦੇ ਇੱਕ ਦਰਜਨ ਤੋਂ ਵੱਧ ਲੋਕਾਂ ਵੱਲੋਂ ਇੱਕ ਦੂਜੇ ਉੱਤੇ ਹਮਲਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਸੀਸੀਟੀਵੀ ਫੁਟੇਜ ਸਾਡੇ ਕੋਲ ਮੌਜੂਦ ਹੈ, ਜਿਸ ਦੇ ਅਧਾਰ ਉੱਤੇ ਇਹਨਾਂ ਸਾਰਿਆਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਅਤੇ ਤਫਤੀਸ਼ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਝਗੜੇ ਦੌਰਾਨ ਕੋਈ ਗੋਲ਼ੀ ਨਹੀਂ ਚੱਲੀ। ਦੋਵਾਂ ਧਿਰਾਂ ਦੇ ਲੋਕਾਂ ਨੇ ਇੱਕ ਦੂਜੇ ਉੱਤੇ ਤੇਜ਼ਧਾਰ ਹਥਿਆਰਾਂ ਅਤੇ ਇੱਟਾਂ-ਪੱਥਰਾਂ ਨਾਲ ਹੀ ਹਮਲਾ ਕੀਤਾ ਹੈ। ਲੜਾਈ ਦਾ ਕਾਰਨ ਕੀ ਸੀ ਇਸ ਬਾਰੇ ਪੁਲਿਸ ਜਾਂਚ ਕਰ ਰਹੀ ਹੈ ਪਰ ਇਹ ਕੋਈ ਪੁਰਾਣੀ ਰੰਜਿਸ਼ ਦਾ ਮਾਮਲਾ ਦੱਸਿਆ ਜਾ ਰਿਹਾ ਹੈ।
- 70 ਸਾਲਾਂ ਬਜ਼ੁਰਗ ਨੇ ਸਾਇਕਲ 'ਤੇ ਸ਼ੁਰੂ ਕੀਤਾ ਵਿਸ਼ਵ ਸਾਂਤੀ ਸ਼ੰਦੇਸ਼ ਯਾਤਰਾ - World Peace Day Yatra
- ਲੁਧਿਆਣਾ 'ਚ ਇਮੀਗ੍ਰੇਸ਼ਨ ਕੰਪਨੀ 'ਤੇ ਮਾਮਲਾ ਦਰਜ, 7 ਲੋਕਾਂ ਨੂੰ ਕੀਤਾ ਗਿਆ ਨਾਮਜ਼ਦ, ਪੰਜਾਬ ਸਰਕਾਰ ਨੂੰ ਕੀਤੀ ਗਈ ਸੀ ਸ਼ਿਕਾਇਤ - case against immigration company
- ਵੀਰ ਦੇ ਜਜਬੇ ਨੂੰ ਸਲਾਮ, ਇੱਕ ਲੱਤ ਦੇ ਸਹਾਰੇ ਚੁੱਕ ਰੱਖਿਆ ਪੂਰੇ ਪਰਿਵਾਰ ਦਾ ਖਰਚਾ, ਕਰ ਰਿਹਾ ਬੱਸ 'ਚ ਕੰਡਕਟਰੀ, ਵੀਡੀਓ ਦੇਖ ਕੇ ਤੁਸੀਂ ਹੋ ਜਾਵੋਗੇ ਭਾਵੁਕ - Handicap Bus Conductor