ਬਰਨਾਲਾ: ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਵਿਦੇਸ਼ ਵਿੱਚ ਹਾਰਟ ਅਟੈਕ ਨਾਲ ਮੌਤ ਹੋ ਗਈ। ਜਿਲ੍ਹੇ ਦੇ ਪਿੰਡ ਮਹਿਲ ਖੁਰਦ 37 ਸਾਲਾਂ ਨੌਜਵਾਨ ਸਵਰਨ ਸਿੰਘ ਦੀ ਇਟਲੀ ਵਿੱਚ ਬੀਤੀ ਰਾਤ ਮੌਤ ਹੋ ਗਈ। ਬੀਤੀ ਰਾਤ ਖਾਣਾ ਬਨਾਉਂਦਿਆਂ ਹਾਰਟ ਅਟੈਕ ਆਉਣ ਨਾਲ ਮੌਤ ਹੋ ਗਈ। ਮ੍ਰਿਤਕ ਮਜ਼ਦੂਰ ਪਰਿਵਾਰ ਨਾਲ ਸਬੰਧਤ ਸੀ, ਜੋ ਕਰੀਬ 7 ਸਾਲ ਪਹਿਲਾਂ ਚੰਗੇ ਭਵਿੱਖ ਅਤੇ ਰੋਜ਼ੀ ਰੋਟੀ ਦੀ ਭਾਲ ਵਿੱਚ ਇਟਲੀ ਗਿਆ ਸੀ।
ਦੋ ਮਹੀਨਿਆਂ ਤੱਕ ਹੋਣਾ ਸੀ ਵਿਆਹ: ਮ੍ਰਿਤਕ ਇਟਲੀ ਜਾਣ ਤੋਂ ਬਾਅਦ ਇੱਕ ਵਾਰ ਵੀ ਪਿੰਡ ਨਹੀਂ ਆਇਆ ਸੀ। ਦੋ ਮਹੀਨੇ ਬਾਅਦ ਵਿਆਹ ਕਰਵਾਉਣ ਲਈ ਪਿੰਡ ਪਰਤਣਾ ਸੀ। ਸਵਰਨ ਦੀ ਮੌਤ ਦੀ ਸੂਚਨਾ ਮਿਲਦਿਆਂ ਹੀ ਪਰਿਵਾਰ ਵਿੱਚ ਗਮਗੀਨ ਮਾਹੌਲ ਬਣ ਗਿਆ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੋ ਗਿਆ ਹੈ। ਪਿੰਡ ਵਾਸੀਆਂ ਨੇ ਮ੍ਰਿਤਕ ਦੀ ਡੈਡਬਾਡੀ ਭਾਰਤ ਲਿਆਉਣ ਲਈ ਭਾਰਤ ਤੇ ਪੰਜਾਬ ਸਰਕਾਰ ਤੋਂ ਮੱਦਦ ਦੀ ਅਪੀਲ ਕੀਤੀ ਹੈ।
ਪਰਿਵਾਰ ਵਿੱਚ ਗਮਗੀਨ ਮਾਹੌਲ: ਇਸ ਮੌਕੇ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਸਵਰਨ ਸਿੰਘ 7 ਸਾਲ ਪਹਿਲਾਂ ਇਟਲੀ ਗਿਆ ਸੀ, ਜਿੱਥੇ ਇਸਦਾ ਕਾਫ਼ੀ ਚੰਗਾ ਕੰਮ ਕਾਰ ਚੱਲ ਰਿਹਾ ਸੀ। ਬੀਤੀ ਰਾਤ ਸਵਰਨ ਸਿੰਘ ਆਪਣੇ ਘਰ ਰੋਟੀ ਬਨਾਉਣ ਲਈ ਆਟਾ ਗੁੰਨ ਰਿਹਾ ਸੀ। ਇਸੇ ਦੌਰਾਨ ਉਸ ਨੂੰ ਹਾਰਟ ਅਟੈਕ ਆ ਗਿਆ। ਹਸਪਤਾਲ ਲਿਜਾਣ ਸਮੇਂ ਉਸਦੀ ਰਸਤੇ ਵਿੱਚ ਮੌਤ ਹੋ ਗਈ। ਸਵਰਨ ਦੇ ਨਾਲ ਰਹਿੰਦੇ ਦੋਸਤਾਂ ਨੇ ਇਸ ਦੀ ਸੂਚਨਾ ਪਰਿਵਾਰ ਨੂੰ ਫ਼ੋਨ ਉਪਰ ਦਿੱਤੀ। ਉਸ ਸਮੇਂ ਤੋਂ ਲੈ ਕੇ ਪਰਿਵਾਰ ਵਿੱਚ ਮਾਹੌਲ ਗਮਗੀਨ ਹੈ।
ਉਨ੍ਹਾਂ ਕਿਹਾ ਕਿ ਸਵਰਨ ਸਿੰਘ ਪਿਛਲੇ ਲੰਬੇ ਸਮੇਂ ਤੋਂ ਚੰਗੇ ਭਵਿੱਖ ਅਤੇ ਰੋਜ਼ੀ ਰੋਟੀ ਲਈ ਇਟਲੀ ਗਿਆ ਹੋਇਆ ਸੀ। ਵਿਦੇਸ਼ ਜਾਣ ਤੋਂ ਬਾਅਦ ਇੱਕ ਵਾਰ ਵੀ ਸਵਰਨ ਘਰ ਨਹੀਂ ਪਰਤਿਆ ਸੀ ਅਤੇ ਜਲਦ ਪਿੰਡ ਆਉਣ ਬਾਰੇ ਕਹਿ ਰਿਹਾ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਬੇਹੱਦ ਲੋੜਵੰਦ ਹੈ। ਇਸ ਦੀ ਸਰਕਾਰ ਅਤੇ ਪ੍ਰਸ਼ਾਸ਼ਨ ਨੂੰ ਮੱਦਦ ਕਰਨੀ ਚਾਹੀਦੀ ਹੈ।
ਪਰਿਵਾਰ ਵਲੋਂ ਮਦਦ ਦੀ ਮੰਗ: ਪਿੰਡ ਵਾਸੀ ਨੇ ਦੱਸਿਆ ਕਿ ਪਰਿਵਾਰ ਵਿੱਚ ਸਵਰਨ ਸਿਘ ਹੋਰੀਂ ਦੋ ਭਰਾ ਹਨ। ਕੁੱਝ ਸਮੇਂ ਤੱਕ ਸਵਰਨ ਸਿੰਘ ਨੇ ਵਿਆਹ ਕਰਵਾਉਣ ਲਈ ਪਿੰਡ ਆਉਣਾ ਸੀ, ਪਰ ਇਸ ਤੋਂ ਪਹਿਲਾਂ ਹੀ ਇਹ ਮੰਦਭਾਗੀ ਘਟਨਾ ਵਾਪਰ ਗਈ। ਉਹਨਾਂ ਕਿਹਾ ਕਿ ਪਰਿਵਾਰ ਬੇਹੱਦ ਲੋੜਵੰਦ ਹੈ। ਇਸ ਦੀ ਸਰਕਾਰ ਅਤੇ ਪ੍ਰਸ਼ਾਸ਼ਨ ਨੂੰ ਮਦਦ ਕਰਨੀ ਚਾਹੀਦੀ ਹੈ। ਮ੍ਰਿਤਕ ਦੀ ਲਾਸ਼ ਭਾਰਤ ਲਿਆਉਣ ਲਈ ਸਰਕਾਰ ਨੂੰ ਮਦਦ ਕਰਨ ਦੀ ਉਨ੍ਹਾਂ ਮੰਗ ਕੀਤੀ।