ਚੰਡੀਗੜ੍ਹ: ਲੋਕ ਸਭਾ ਚੋਣਾਂ ਦਾ ਦਿਨ ਨੇੜੇ ਆਉਂਦੇ ਹੀ ਸਾਰੀਆਂ ਸਿਆਸੀ ਪਾਰਟੀਆਂ 'ਚ ਖ਼ਲ-ਬਲੀ ਮਚੀ ਹੋਈ ਹੈ। ਵੱਖ-ਵੱਖ ਪਾਰਟੀਆਂ ਵੱਲੋਂ ਬਹੁਤ ਹੀ ਸੋਚ-ਵਿਚਾਰ ਤੋਂ ਬਾਅਦ ਆਪਣੇ-ਆਪਣੇ ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਆਮ ਆਦਮੀ ਪਾਰਟੀ ਵੱਲੋਂ ਆਪੀ ਦੂਜੀ ਲਿਸਟ ਜਾਰੀ ਕਰ ਦਿੱਤੀ ਗਈ ਹੈ।
'ਆਪ' ਵੱਲੋਂ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ: ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਦੂਜੀ ਉਮੀਦਵਾਰਾਂ ਦੀ ਲਿਸਟ ਨੂੰ ਜਾਰੀ ਕਰ ਦਿੱਤਾ ਗਿਆ ਹੈ। ਇਸ ਲਿਸਟ 'ਚ ਦੋ ਉਮੀਦਵਾਰ ਦੇ ਨਾਮ ਸਾਹਮਣੇ ਆਏ ਹਨ। ਹੁਣੇ-ਹੁਣੇ ਆਮ ਆਦਮੀ ਪਾਰਟੀ ਦਾ ਹਿੱਸਾ ਬਣੇ ਰਾਜ ਕੁਮਾਰ ਚੱਬੇਵਾਲ ਨੂੰ ਹੁਸ਼ਿਆਰਪੁਰ ਤੋਂ ਉਮੀਦਵਾਰ ਐਲਾਨਿਆ ਗਿਆ ਅਤੇ ਮਾਲਵਿੰਦਰ ਸਿੰਘ ਕੰਗ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਇਸ ਐਲਾਨ ਤੋਂ ਬਾਅਦ ਦੋਵਾਂ ਉਮੀਦਵਾਰਾਂ ਦੇ ਪ੍ਰਸੰਸਕਾਂ 'ਚ ਖੁਸ਼ੀ ਦਾ ਮਾਹੌਲ ਹੈ। ਵਰਕਰਾਂ ਵੱਲੋਂ ਮਿਠਾਈਆਂ ਵੰਡ ਕੇ ਖੁਸ਼ੀ ਮਨਾਈ ਜਾ ਰਹੀ ਹੈ।
- ਪੰਜਾਬ ਵਿੱਚ ਆਪ ਨੇ ਲੋਕ ਸਭਾ ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ, ਕੈਬਨਿਟ ਮੰਤਰੀਆਂ ਨੂੰ ਉਤਾਰਿਆ ਮੈਦਾਨ 'ਚ, 5 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਬਾਕੀ
- ਕੈਪਟਨ ਤੋਂ ਬਾਅਦ ਹੁਣ ਪਰਨੀਤ ਕੌਰ ਵੀ ਫੜ੍ਹਨਗੇ ਭਾਜਪਾ ਦਾ ਪੱਲਾ, ਅੱਜ ਭਾਜਪਾ 'ਚ ਹੋਣਗੇ ਸ਼ਾਮਲ
- ਬੀਬੀ ਜਗੀਰ ਕੌਰ ਦੀ ਘਰ ਵਾਪਸੀ: ਸੁਖਬੀਰ ਬਾਦਲ ਨੇ ਕਿਹਾ- ਸਾਡਾ ਪਰਿਵਾਰ ਹੁਣ ਇੱਕ ਹੈ ਤੇ ਸਾਡਾ ਇਕ ਹੀ ਨਿਸ਼ਾਨਾ-ਪੰਜਾਬ ਨੂੰ ਬਚਾਉਣਾ
ਹੁਣ ਤੱਕ 9 ਉਮੀਦਵਾਰਾਂ ਦੇ ਨਾਮ ਦਾ ਖੁਲਾਸਾ: ਇਸ ਤੋਂ ਪਹਿਲਾ ਆਮ ਆਦਮੀ ਪਾਰਟੀ ਨੇ 7 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਗੁਰਪ੍ਰੀਤ ਸਿੰਘ ਜੀਪੀ ਨੂੰ ਫਤਹਿਗੜ੍ਹ ਸਾਹਿਬ, ਫਰੀਦਕੋਟ ਤੋਂ ਕਰਮਜੀਤ ਅਨਮੋਲ, ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਸੰਗਰੂਰ ਤੋਂ ਮੀਤ ਹੇਅਰ, ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ ਅਤੇ ਜਲੰਧਰ ਤੋਂ ਸੁਸ਼ੀਲ ਕੁਮਾਰ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ। ਇਸ ਐਲਾਨ ਤੋਂ ਬਾਅਦ ਹੀ ਸੁਸ਼ੀਲ ਕੁਮਾਰ ਨੇ 'ਆਪ' ਨੂੰ ਅਲਵਿਦਾ ਆਖ ਕੇ ਭਾਜਪਾ ਦਾ ਪੱਲ੍ਹਾ ਫੜ ਲਿਆ ਸੀ।