ਅੰਮ੍ਰਿਤਸਰ: ਅੱਜ 1 ਜੂਨ 2024 ਨੂੰ ਪੰਜਾਬ 'ਚ ਵੋਟਿੰਗ ਚੱਲ ਰਹੀ ਹੈ। ਵੋਟਿੰਗ ਪ੍ਰੀਕਿਰੀਆਂ 7 ਵਜੇ ਦੀ ਸ਼ੁਰੂ ਹੋ ਚੁੱਕੀ ਹੈ। ਪੰਜਾਬ ਵਿੱਚ ਸੱਤਵੇਂ ਪੜਾਅ ਨੂੰ ਲੈ ਕੇ 13 ਜਗ੍ਹਾ 'ਤੇ ਵੋਟਾਂ ਪੈ ਰਹੀਆਂ ਹਨ, ਜਿਸ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਵਰ ਵਿਜੇ ਪ੍ਰਤਾਪ ਸਿੰਘ ਵੀ ਵੋਟ ਪਾਉਣ ਪਹੁੰਚੇ ਹਨ। ਉਥੇ ਹੀ ਆਪਣੀ ਮੱਤ ਦਾ ਇਸਤੇਮਾਲ ਕਰਨ ਤੋਂ ਬਾਅਦ ਉਨ੍ਹਾਂ ਵੱਲੋਂ ਅੰਮ੍ਰਿਤਸਰ ਦੇ ਸ਼ਹਿਜ਼ਾਦਾ ਆਨੰਦ ਕਾਲਜ ਵਿੱਚ ਪਹੁੰਚ ਕੇ ਲੋਕਾਂ ਨੂੰ ਵੋਟ ਪਾਉਣ ਦੀ ਵੀ ਅਪੀਲ ਕੀਤੀ ਗਈ ਹੈ। ਪੂਰੇ ਦੇਸ਼ ਵਿੱਚ ਜਿੱਥੇ ਲੋਕ ਸਭਾ ਚੋਣਾਂ ਨੂੰ ਲੈ ਕੇ ਵੋਟਾਂ ਪੈ ਚੁੱਕੀਆਂ ਹਨ, ਉਥੇ ਹੀ ਅੱਜ ਪੰਜਾਬ ਵਿੱਚ ਵੀ ਵੋਟਾਂ ਪੈ ਰਹੀਆਂ ਹਨ, ਜਿਸ ਨੂੰ ਲੈ ਕੇ ਵੋਟਰਾਂ ਦੇ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸਦੇ ਚਲਦਿਆਂ ਹੁਣ ਅੰਮ੍ਰਿਤਸਰ ਵਿੱਚ ਕੁਵਰ ਵਿਜੇ ਪ੍ਰਤਾਪ ਵੱਲੋਂ ਵੀ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਵੀ ਕੀਤਾ ਗਿਆ ਹੈ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਹੈ ਕਿ ਮਤਦਾਨ ਸਾਡਾ ਅਧਿਕਾਰ ਹੁੰਦਾ ਹੈ, ਕਿਉਕਿ ਸਾਡੇ ਮਤਦਾਨ ਉੱਤੇ ਨਿਰਭਰ ਕਰਦਾ ਹੈ ਕਿ ਸਾਡੀ ਰਾਜਨੀਤੀ, ਦੇਸ਼, ਲੋਕਤੰਤਰਤਾਂ ਅਤੇ ਸਾਡਾ ਸਮਾਜ ਕਿਵੇਂ ਚੱਲੇਗਾ। ਇਸ ਲਈ ਮੈ ਸਭ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਮਤਦਾਨ 'ਚ ਹਿੱਸਾ ਲਓ ਅਤੇ ਚੰਗੇ ਉਮੀਦਵਾਰ ਨੂੰ ਵੋਟ ਪਾਓ। ਇਸਦੇ ਨਾਲ ਹੀ, ਦੂਜੇ ਪਾਸੇ ਦੇਰ ਰਾਤ ਅਜਨਾਲਾ ਗੋਲੀ ਕਾਂਡ ਮਾਮਲੇ ਉੱਤੇ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਰਾਜਨੀਤੀ 'ਚ ਹਿੰਸਾ ਦੀ ਕੋਈ ਜਗ੍ਹਾਂ ਨਹੀਂ ਹੈ। ਅੱਗੇ ਉਨ੍ਹਾਂ ਨੇ ਕਿਹਾ ਕਿ ਕਿਸੇ ਨੂੰ ਵੀ ਹਿੰਸਾ ਨਹੀਂ ਕਰਨੀ ਚਾਹੀਦੀ ਅਤੇ ਸ਼ਾਤੀ ਨਾਲ ਮਤਦਾਨ ਕਰਨਾ ਚਾਹੀਦਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਦੀ ਗੱਲ ਵੀ ਕਹੀ ਹੈ।
- ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਤੇ ਵੋਟਿੰਗ ਸ਼ੁਰੂ, ਪਿੰਡ ਬਾਦਲ 'ਚ ਵੋਟਿੰਗ ਤੋਂ ਪਹਿਲਾਂ ਨਜ਼ਰ ਆਏ ਪਰਕਾਸ਼ ਬਾਦਲ ਦੇ ਪੋਸਟਰ - Punjab Lok Sabha Election 2024
- ਲੋਕ ਸਭਾ ਚੋਣਾਂ 2024: ਸੱਤਵੇਂ ਅਤੇ ਆਖਰੀ ਪੜਾਅ ਦੀ ਵੋਟਿੰਗ ਜਾਰੀ - Lok Sabha Election 2024
- ਦਾਅ 'ਤੇ ਸਿਆਸੀ ਦਿੱਗਜ਼ਾਂ ਦੀ ਸਾਖ; ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ ਤੈਅ, ਇੱਕ ਕਲਿੱਕ 'ਤੇ ਜਾਣੋ 13 ਸੀਟਾਂ ਦੇ ਉਮੀਦਵਾਰਾਂ ਬਾਰੇ - Lok Sabha Election 2024
ਗਰਮੀ 'ਤੇ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਗਰਮੀਂ 'ਚ ਅਸੀ ਹੋਰ ਵੀ ਬਹੁਤ ਸਾਰੇ ਕੰਮ ਕਰਦੇ ਹਾਂ। ਇਸ ਲਈ ਸਾਰੇ ਲੋਕ ਸਵੇਰੇ 10 ਵਜੇ ਤੋਂ ਪਹਿਲਾ ਵੋਟ ਪਾ ਆਉਣ। ਇੱਥੇ ਇਹ ਦੱਸਣ ਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਕੁਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਰਾਘਵ ਚੱਡਾ 'ਤੇ ਇਲਜ਼ਾਮ ਲਗਾਇਆ ਗਿਆ ਸੀ ਕਿ ਉਨ੍ਹਾਂ ਵੱਲੋਂ ਅੰਮ੍ਰਿਤਸਰ ਦੇ ਵਿੱਚ ਨਸ਼ਾ ਵੇਚਿਆ ਜਾ ਰਿਹਾ ਹੈ। ਦੂਜੇ ਪਾਸੇ, ਉਨ੍ਹਾਂ ਵੱਲੋਂ ਇੱਕ ਵਾਰ ਫਿਰ ਤੋਂ ਬਹਿਬਲ ਕਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਸਤੀਫਾ ਮੰਗਿਆ ਗਿਆ ਸੀ।