ਤਰਨ ਤਾਰਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕ ਭਲਾਈ ਅਤੇ ਵਿਕਾਸ ਦੇ ਏਜੰਡੇ ਨੂੰ ਕੌਮੀ ਪੱਧਰ ਉੱਤੇ ਕੇਂਦਰ ਵਿੱਚ ਲਿਆਉਣ ਲਈ 'ਆਪ' ਨੂੰ ਮਜ਼ਬੂਤ ਕਰਨ ਲਈ ਲੋਕਾਂ ਦੇ ਪੂਰਨ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਭਾਰਤੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਕੇ ਮਿਆਰੀ ਰਾਜਨੀਤੀ ਦੀ ਸ਼ੁਰੂਆਤ ਕਰਕੇ ਸਿਆਸਤ ਵਿੱਚ ਸਿਫ਼ਤੀ ਤਬਦੀਲੀ ਲਿਆਂਦੀ ਹੈ।
ਪਰਿਵਾਰ ਬਚਾਓ ਯਾਤਰਾ: ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਹੁਣ ਪਰਿਵਾਰ ਬਚਾਓ ਯਾਤਰਾ ਦੇ ਰਾਹ ਪੈ ਰਹੇ ਹਨ, ਉਨ੍ਹਾਂ ਨੇ ਆਪਣੇ ਲੰਮੇ ਕਾਰਜਕਾਲ ਦੌਰਾਨ ਸੂਬੇ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਬੇਰਹਿਮੀ ਨਾਲ ਸੂਬੇ ਨੂੰ ਬਰਬਾਦ ਕਰ ਦਿੱਤਾ, ਜਿਸ ਕਾਰਨ ਇਨ੍ਹਾਂ ਨੂੰ ਸੱਤਾ ਤੋਂ ਲਾਂਭੇ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਲੋਕ ਇਨ੍ਹਾਂ ਆਗੂਆਂ ਦੇ ਇਕ ਵੀ ਸ਼ਬਦ 'ਤੇ ਭਰੋਸਾ ਨਹੀਂ ਕਰਦੇ, ਜਿਸ ਕਾਰਨ ਇਹ ਆਗੂ ਸਾਡੇ ਨਾਲ ਦਵੈਖ ਰੱਖਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੀ ਹਮਾਇਤ ਕਰਦੇ ਹਨ, ਜਿਸ ਕਾਰਨ ਸੂਬੇ ਦੇ ਹਰ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕ ਹਾਜ਼ਰੀ ਭਰਦੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਖ਼ਾਸ ਕਰਕੇ ਕਾਂਗਰਸ ਅਤੇ ਅਕਾਲੀਆਂ ਨੇ ਲੋਕਾਂ ਦਾ ਪੂਰਾ ਸਮਰਥਨ ਗੁਆ ਲਿਆ ਹੈ, ਜਿਸ ਕਾਰਨ ਉਹ ਗੁਮਨਾਮੀ ਦੇ ਰਾਹ ਪੈ ਗਏ ਹਨ।
- ਸਮਰਾਲਾ ਵਿੱਚ ਗਰਜੇ ਮਲਿਕਾਰਜੁਨ ਖੜਗੇ ਕਿਹਾ- ਕਾਂਗਰਸ ਆਈ ਤਾਂ ਰੱਦ ਕਰ ਦੇਵਾਂਗੇ ਖੇਤੀਬਾੜੀ ਕਾਨੂੰਨ, ਦਿੱਲੀ ਮਾਰਚ ਵਿੱਚ ਕਿਸਾਨਾਂ ਦੇ ਨਾਲ
- ਕਾਂਗਰਸ ਨਾਲ ਗਠਜੋੜ 'ਚ ਦਿੱਕਤ, ਕੇਜਰੀਵਾਲ ਨੇ ਦਿੱਲੀ ਦੀਆਂ ਸਾਰੀਆਂ ਲੋਕ ਸਭਾ ਸੀਟਾਂ 'ਤੇ ਚੋਣ ਲੜਨ ਦਾ ਕੀਤਾ ਐਲਾਨ
- ਸੀਐਮ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਗੋਇੰਦਵਾਲ ਥਰਮਲ ਪਲਾਂਟ ਦਾ ਕੀਤਾ ਉਦਘਾਟਨ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ
ਰਵਾਇਤੀ ਪਾਰਟੀਆਂ ਨੂੰ ਆਮ ਆਦਮੀ ਪਾਰਟੀ ਨਾਲ ਈਰਖਾ: ਮੁੱਖ ਮੰਤਰੀ ਨੇ ਦੁਹਰਾਇਆ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਕ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਹਮੇਸ਼ਾ ਇਹ ਵਿਸ਼ਵਾਸ ਸੀ ਕਿ ਉਨ੍ਹਾਂ ਕੋਲ ਸ਼ਾਸਨ ਕਰਨ ਦਾ ਇਲਾਹੀ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇਕ ਆਮ ਆਦਮੀ ਰਾਜ ਨੂੰ ਕੁਸ਼ਲਤਾ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁਨ ਪ੍ਰਚਾਰ ਵਿੱਚ ਨਹੀਂ ਆਉਣਗੇ।