ਖੰਨਾ (ਲੁਧਿਆਣਾ): ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਖੰਨਾ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਪਹਿਲਾਂ ਨਰਿੰਦਰ ਮੋਦੀ ਤਿੰਨੋਂ ਕਿਸਾਨੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰਕੇ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਗਏ ਅਤੇ ਹੁਣ ਵੀ ਕਿਸਾਨੀ 'ਤੇ ਸਿਆਸਤ ਕੀਤੀ ਜਾ ਰਹੀ ਹੈ।
ਮੁਲਾਕਾਤ ਨੂੰ ਸਿਆਸੀ ਸਟੰਟ ਕਰਾਰ ਦਿੱਤਾ
ਤਰੁਨਪ੍ਰੀਤ ਸਿੰਘ ਸੌਂਧ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਮਿਤ ਸ਼ਾਹ ਨਾਲ ਮੁਲਾਕਾਤ ਨੂੰ ਸਿਆਸੀ ਸਟੰਟ ਕਰਾਰ ਦਿੱਤਾ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੁਲਾਕਾਤ 'ਤੇ ਕੈਬਨਿਟ ਮੰਤਰੀ ਸੌਂਧ ਨੇ ਕਿਹਾ ਕਿ ਕੈਪਟਨ ਦਾ ਦੌਰ ਖਤਮ ਹੋ ਗਿਆ ਹੈ। ਸੱਪ ਨਿਕਲਣ ਤੋਂ ਬਾਅਦ ਹੁਣ ਕੈਪਟਨ ਲਕੀਰ ਪਿੱਟ ਰਹੇ ਹਨ। ਉਨ੍ਹਾਂ ਨੂੰ ਕੋਈ ਨਹੀਂ ਪੁੱਛਦਾ। ਕੈਪਟਨ ਦਾ ਜ਼ਮਾਨਾ ਨਿਕਲ ਚੁੱਕਾ ਹੈ। ਜੇਕਰ ਉਨ੍ਹਾਂ ਨੂੰ ਕਿਸਾਨਾਂ ਪ੍ਰਤੀ ਇੰਨਾ ਹੀ ਹਮਦਰਦ ਹੁੰਦਾ ਤਾਂ ਉਹ ਭਾਜਪਾ 'ਚ ਸ਼ਾਮਲ ਨਾ ਹੁੰਦੇ। ਪੰਜਾਬ ਨੂੰ ਬਰਬਾਦ ਕਰਨ ਵਾਲੀ ਪਾਰਟੀ ਦੀ ਗੋਦ ਵਿੱਚ ਕੈਪਟਨ ਜਾ ਕੇ ਨਾ ਬੈਠਦੇ।
ਖੇਤੀ ਕਾਨੂੰਨਾਂ ਨੂੰ ਟੇਢੇ ਢੰਗ ਨਾਲ ਲਾਗੂ ਕਰਨ ਦੀ ਕੋਸ਼ਿਸ਼
ਕੈਬਨਿਟ ਮੰਤਰੀ ਸੌਂਧ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਟੇਢੇ ਢੰਗ ਨਾਲ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਕਿਸਾਨ ਅੰਦੋਲਨ ਤੋਂ ਹਾਰ ਮੰਨਦੇ ਹੋਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਖੁਦ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਲਾਈਵ ਹੋ ਕੇ ਤਿੰਨੋਂ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਸੀ। ਫਿਰ ਕਿਸਾਨਾਂ ਦੀ ਮੰਗ 'ਤੇ ਉਨ੍ਹਾਂ ਨੂੰ ਸੰਸਦ 'ਚ ਰੱਦ ਕਰਾਇਆ ਗਿਆ। ਪਰ ਅੱਜ ਤੱਕ ਇਸ ਸਬੰਧੀ ਨੋਟੀਫਿਕੇਸ਼ਨ ਲਾਗੂ ਨਹੀਂ ਕੀਤਾ ਗਿਆ।
- ਅਚਾਨਕ ਵਿਗੜ ਗਈ ਡੱਲੇਵਾਲ ਦੀ ਸਿਹਤ, ਡਾਕਟਰਾਂ ਨੂੰ ਵੀ ਹੱਥਾਂ-ਪੈਰਾਂ ਦੀ ਪਈ, ਜਾਣੋ ਹੁਣ ਕਿਵੇਂ ਹੈ ਹਾਲਤ
- ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਵਿਖੇ ਕੀਤੀ ਗਈ ਅਲੋਕਿਕ ਆਤਿਸ਼ਬਾਜ਼ੀ ਅਤੇ ਦਿਲਕਸ਼ ਦੀਪਮਾਲਾ,ਵੇਖੋ ਵੀਡੀਓ
- ਸੰਸਦ ਮੈਂਬਰ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਦਾ ਬਿਆਨ,ਕਿਹਾ-ਸ਼੍ਰੋਮਣੀ ਅਕਾਲੀ ਦਲ ਤੋਂ ਉੱਠਿਆ ਲੋਕਾਂ ਦਾ ਵਿਸ਼ਵਾਸ, ਪੰਜਾਬ ਨੂੰ ਨਵੀਂ ਪੰਥਕ ਪਾਰਟੀ ਦੀ ਲੋੜ
ਸੂਬਾ ਸਰਕਾਰ ਕਿਸਾਨਾਂ ਦੇ ਨਾਲ
ਇਸ ਦੇ ਉਲਟ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਟੇਢੇ ਢੰਗ ਨਾਲ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਕਦੇ ਝੋਨੇ ਦੇ ਸੀਜ਼ਨ ਦੌਰਾਨ ਸਮੱਸਿਆਵਾਂ ਪੈਦਾ ਕੀਤੀਆਂ ਜਾਂਦੀਆਂ ਹਨ ਅਤੇ ਕਦੇ ਮੰਡੀਕਰਨ ਪ੍ਰਣਾਲੀ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਆਮ ਆਦਮੀ ਪਾਰਟੀ ਪੰਜਾਬ ਵਿੱਚ ਅਜਿਹਾ ਕਦੇ ਵੀ ਨਹੀਂ ਹੋਣ ਦੇਵੇਗੀ। ਆਪ ਸਰਕਾਰ ਪੂਰੀ ਤਰ੍ਹਾਂ ਦੇ ਨਾਲ ਕਿਸਾਨਾਂ ਦੇ ਨਾਲ ਹੈ।