ETV Bharat / state

'ਆਪ' ਪਾਰਟੀ ਦੇ ਉਮੀਦਵਾਰ ਗੁਰਮੀਤ ਖੁੱਡੀਆਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ, ਕਹੀ ਵੱਡੀ ਗੱਲ... - Nomination submitted by Khuddian - NOMINATION SUBMITTED BY KHUDDIAN

Lok Sabha Elections 2024 : ਆਮ ਆਦਮੀ ਪਾਰਟੀ ਦੇ ਬਠਿੰਡਾ ਤੋਂ ਉਮੀਦਰਵਾਰ ਗੁਰਮੀਤ ਸਿੰਘ ਖੁੱਡੀਆਂ ਨਾਮਜ਼ਦਗੀ ਦਾਖ਼ਲ ਕੀਤੇ ਗਏ। ਇਸ ਮੌਕੇ ਉਨ੍ਹਾਂ ਕਈ ਵੱਡੇ ਦਾਅਵੇ ਵੀ ਕੀਤੇ।

Lok Sabha Elections 2024
ਗੁਰਮੀਤ ਖੁੱਡੀਆਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ (ETV Bharat Bathinda)
author img

By ETV Bharat Punjabi Team

Published : May 10, 2024, 5:07 PM IST

ਗੁਰਮੀਤ ਖੁੱਡੀਆਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ (ETV Bharat Bathinda)

ਬਠਿੰਡਾ : ਪੰਜਾਬ ਵਿੱਚ ਸੱਤਵੇਂ ਪੜਾਅ ਦੇ ਲੋਕ ਸਭਾ ਸੀਟ ਲਈ ਨਾਮਜ਼ਦਗੀ ਦਾ ਅੱਜ ਚੌਥਾ ਦਿਨ ਹੈ। ਪੰਜਾਬ ਵਿੱਚ ਅੱਜ ਵੱਡੇ ਪੱਧਰ ’ਤੇ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਰਹੀਆਂ ਹਨ। ਵੱਖ-ਵੱਖ ਪਾਰਟੀਆਂ ਦੇ ਆਗੂ ਅੱਜ 10 ਮਈ ਨੂੰ ਪੰਜਾਬ ਚੋਣ ਮੈਦਾਨ ਵਿੱਚ ਨਾਮਜ਼ਦਗੀਆਂ ਭਰਨਗੇ। ਲੋਕ ਸਭਾ ਚੋਣਾਂ ਲਈ ਨਾਮਜਦਗੀਆਂ ਭਰਨ ਦੀ ਪ੍ਰਕਿਰਿਆ ਤਹਿਤ ਅੱਜ ਆਮ ਆਦਮੀ ਪਾਰਟੀ ਦੇ ਬਠਿੰਡਾ ਤੋਂ ਉਮੀਦਰਵਾਰ ਗੁਰਮੀਤ ਸਿੰਘ ਖੁੱਡੀਆਂ ਨਾਮਜ਼ਦਗੀ ਦਾਖ਼ਲ ਕਰਨ ਪਹੁੰਚੇ।

4 ਜੂਨ ਨੂੰ ਹੋਵੇਗਾ ਸਭ ਕੁੱਝ ਸਪੱਸ਼ਟ : ਇਸ ਮੌਕੇ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਆਮ ਲੋਕਾਂ ਦੇ ਵਿੱਚੋਂ ਬਣੀ ਹੋਈ ਹੈ ਅਤੇ ਆਪ ਪਾਰਟੀ ਹਮੇਸ਼ਾਂ ਆਮ ਲੋਕਾਂ ਦੀ ਹਮਾਇਤੀ ਰਹੀ ਹੈ ਅਤੇ ਹਮੇਸ਼ਾ ਰਹੇਗੀ। ਉਹਨਾਂ ਕਿਹਾ ਕਿ ਉਹ ਲੋਕਾਂ ਦੇ ਮੁੱਖ ਮੁੱਦਿਆਂ ਉੱਤੇ ਚੋਣ ਲੜ ਰਹੇ ਹਨ। ਉਹਨਾਂ ਕਿਹਾ ਕਿ ਇੱਕ ਕਿਸਾਨ ਹੀ ਹੈ ਜੋ ਦੇਸ਼ ਦੇ ਅਨਾਜ ਭੰਡਾਰ ਵਿੱਚ ਸਭ ਤੋਂ ਵੱਡਾ ਹਿੱਸਾ ਪਾਉਂਦਾ ਹੈ। ਪੂਰੇ ਹਿੰਦੁਸਤਾਨ ਦੇ ਲੋਕ ਬਦਲਾਅ ਚਾਹੁੰਦੇ ਹਨ। ਉਹਨਾਂ ਭਾਜਪਾ ਸਰਕਾਰ ਉੱਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਸਰਕਾਰ ਨੇ ਕਿਸਾਨਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ, ਜਿਸ ਦਾ ਨਤੀਜਾ ਉਹਨਾਂ ਨੂੰ ਭੁਗਤਣਾ ਪਵੇਗਾ, ਪੰਜਾਬ ਦੇ ਕਿਸਾਨ ਭਾਜਪਾ ਸਰਕਾਰ ਨੂੰ ਕਰਦੇ ਮੁਆਫ਼ ਨਹੀਂ ਕਰਨਗੇ। ਉਹਨਾਂ ਕਿਹਾ ਕਿ ਆਉਣ ਵਾਲੀ 4 ਜੂਨ ਨੂੰ ਲੋਕ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਸਭ ਕੁਝ ਸਪੱਸ਼ਟ ਹੋ ਜਾਵੇਗਾ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਸਰਕਾਰ ਉੱਤੇ ਇਲਜ਼ਾਮ ਲਾਉਂਦੇ ਹੋਏ ਇੱਕ ਲੱਖ ਕਰੋੜ ਰੁਪਏ ਦਾ ਕਰਜ਼ਾ ਲੈਣ ਦੇ ਸਵਾਲ ਦਾ ਜਵਾਬ ਦਿੰਦਿਆਂ ਖੁੱਡੀਆਂ ਨੇ ਕਿਹਾ ਕਿ ਸੁਖਬੀਰ ਬਾਦਲ ਸਾਢੇ ਤਿੰਨ ਲੱਖ ਕਰੋੜ ਰੁਪਏ ਪੰਜਾਬ ਤੇ ਕਰਜ਼ਾ ਛੱਡ ਕੇ ਗਏ ਸਨ। ਜਿਸ ਦਾ ਪੰਜਾਬ ਸਰਕਾਰ ਵਿਆਜ ਵੀ ਭਰ ਰਹੀ ਹੈ ਤੇ ਪੰਜਾਬ ਦਾ ਵਿਕਾਸ ਵੀ ਕਰ ਰਹੀ ਹੈ। ਦੱਸ ਦਈਏ ਕਿ ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ ਅਤੇ 4 ਜੂਨ ਨੂੰ ਵੋਟਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.