ਮਾਨਸਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ ਪਰ ਅਕਾਲੀ ਦਲ ਦੇ ਵਰਕਰ ਆਪਣੀ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਜੋ ਲੰਬੀ ਵਿਖੇ ਵਿਧਾਨ ਸਭਾ ਚੋਣਾਂ ਦੌਰਾਨ ਹੋਇਆ ਸੀ ਹੁਣ ਬਠਿੰਡਾ ਲੋਕ ਸਭਾ ਚੋਣਾਂ ਦੌਰਾਨ ਵੀ ਉਹੀ ਹੋਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਬਠਿੰਡਾ ਤੋਂ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਮਾਨਸਾ ਵਿਖੇ ਅਕਾਲੀ ਦਲ ਦੇ ਸਾਬਕਾ ਬਲਾਕ ਸੰਮਤੀ ਚੇਅਰਮੈਨ ਅਤੇ ਸਰਪੰਚਾਂ ਨੂੰ ਆਪ ਪਾਰਟੀ ਵਿੱਚ ਸ਼ਾਮਿਲ ਕਰਨ ਸਮੇਂ ਕੀਤਾ।
ਪਾਰਟੀ ਨੂੰ ਮਿਲੀ ਮਜ਼ਬੂਤੀ: ਦਰਅਸਲ ਬਠਿੰਡਾ ਲੋਕ ਸਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁਡੀਆਂ ਵੱਲੋਂ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ। ਮਾਨਸਾ ਹਲਕੇ ਦੇ ਕਈ ਪਿੰਡਾਂ ਵਿੱਚ ਉਹਨਾਂ ਵੱਲੋਂ ਚੋਣ ਪ੍ਰਚਾਰ ਕੀਤਾ ਗਿਆ। ਉਸ ਤੋਂ ਬਾਅਦ ਸਰਦੂਲਗੜ੍ਹ ਲੋਕ ਸਭਾ ਹਲਕੇ ਦੇ ਵਿੱਚੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਅਗਵਾਈ ਵਿੱਚ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਗੁਰਸ਼ਰਨ ਸਿੰਘ ਮੂਸਾ ਕਰਮਗੜ ਔਰਤਾਂ ਵਾਲੀ ਦੇ ਸਰਪੰਚ ਗਮਦੂਰ ਸਿੰਘ ਅਤੇ ਹੋਰ ਪਿੰਡਾਂ ਦੇ ਅਕਾਲੀ ਵਰਕਰਾਂ ਨੂੰ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਕੀਤਾ ਗਿਆ।
- ‘ਜਦੋਂ ਚੰਨੀ ਅਤੇ ਉਸਦਾ ਪਰਿਵਾਰ ਮੈਨੂੰ ਤੰਗ ਕਰ ਰਿਹਾ ਸੀ ਤਾਂ ਸਾਂਸਦ ਡਾ. ਅਮਰ ਸਿੰਘ 45 ਦਿਨ ਮੇਰੇ ਹਲਕੇ 'ਚ ਨਹੀਂ ਵੜੇ...’ - Gurpreet GP campaigned in Khanna
- ਲੁਧਿਆਣਾ ਡੀਏਵੀ ਸਕੂਲ ਦੇ ਵਿਦਿਆਰਥੀਆਂ ਦਾ ਸ਼ਲਾਘਾਯੋਗ ਕਦਮ, ਲੋੜਵੰਦਾਂ ਤਕ ਪਹੁੰਚਾਈ ਸਹਾਇਤਾ - birth anniversary bhagwan mahavir
- ਵੋਟਿੰਗ ਨੂੰ ਸੁਖਾਲਾ ਬਣਾਉਣ ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਯਤਨ, ਅਧਿਕਾਰੀ ਸਿਬਿਨ ਸੀ ਨੇ ਵੋਟਿੰਗ ਲਈ ਚੁੱਕੇ ਗਏ ਕਦਮਾਂ ਦੀ ਦਿੱਤੀ ਜਾਣਕਾਰੀ - steps taken to facilitate voting
ਹਰਸਿਮਰਤ ਕੌਰ ਬਾਦਲ ਉੱਤੇ ਤੰਜ: ਇਸ ਦੌਰਾਨ ਉਹਨਾਂ ਕਿਹਾ ਕਿ ਬਠਿੰਡਾ ਲੋਕ ਸਮਾਂ ਤੋਂ ਹਰਸਿਮਰਤ ਕੌਰ ਬਾਦਲ ਦਾ ਨਾਮ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਜੋ ਲੰਬੀ ਵਿਖੇ ਹੋਇਆ ਸੀ ਉਹੀ ਬਠਿੰਡਾ ਵਿਖੇ ਵੀ ਹੋਵੇਗਾ। ਭਾਵ ਉਹ ਮਰਹੂਮ ਪ੍ਰਕਾਸ਼ ਬਾਦਲ ਦੀ ਤਰ੍ਹਾਂ ਹੀ ਉਨ੍ਹਾਂ ਦੀ ਨੂੰਹ ਹਰਸਿਮਰਤ ਕੌਰ ਬਾਦਲ ਨੂੰ ਵੀ ਮਾਤ ਦੇਣਗੇ। ਉਹਨਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੇ ਵਿੱਚ ਵਾਧਾ ਹੋਇਆ ਹੈ ਅਤੇ ਅਕਾਲੀ ਦਲ ਨੂੰ ਛੱਡ ਕੇ ਲੋਕ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਰਹੇ ਹਨ। ਉਹਨਾਂ ਇਹ ਵੀ ਕਿਹਾ ਕਿ ਚੋਣ ਪ੍ਰਚਾਰ ਲਗਾਤਾਰ ਕੀਤਾ ਜਾ ਰਿਹਾ ਹੈ। ਗੁਣ ਤੱਕ ਉਹਨਾਂ ਸਾਹਮਣੇ ਕੋਈ ਵੀ ਅਜਿਹਾ ਵੱਡਾ ਮੁੱਦਾ ਨਹੀਂ ਆਇਆ ਕਿਉਂਕਿ ਸਰਕਾਰ ਵੱਲੋਂ ਲਗਾਤਾਰ ਵਿਕਾਸ ਕੀਤਾ ਜਾ ਰਿਹਾ ਹੈ।