ਅੰਮ੍ਰਿਤਸਰ: ਪੰਜਾਬ ਵਿੱਚ ਲਗਾਤਾਰ ਹੀ ਚੋਣ ਪ੍ਰਚਾਰ ਜਿੱਦਾਂ ਤੇਜ਼ ਹੋ ਰਿਹਾ ਹੈ, ਉਸੇ ਤਰ੍ਹਾਂ ਹੀ ਹੁਣ ਸਿਆਸੀ ਘਮਾਸਾਣ ਵੀ ਸਾਹਮਣੇ ਆ ਰਿਹਾ ਹੈ। ਉਸੇ ਲੜੀ ਦੇ ਤਹਿਤ ਅੱਜ ਅੰਮ੍ਰਿਤਸਰ ਤੇ ਡ੍ਰੀਮ ਸਿਟੀ ਵਿੱਚ ਇੱਕ ਮੀਟਿੰਗ ਦਾ ਆਯੋਜਨ ਆਮ ਆਦਮੀ ਪਾਰਟੀ ਵੱਲੋਂ ਕੀਤਾ ਗਿਆ ਅਤੇ ਇਸ ਮੀਟਿੰਗ ਦੇ ਵਿੱਚ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਹਿੱਸਾ ਲਿਆ ਗਿਆ। ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹਨਾਂ ਨੂੰ ਭਰਪੂਰ ਹੁੰਗਾਰਾ ਆਮ ਅੰਮ੍ਰਿਤਸਰ ਤੇ ਲੋਕਾਂ ਵੱਲੋਂ ਦਿੱਤਾ ਜਾ ਰਿਹਾ ਹੈ।
13 ਸੀਟਾਂ ਜਿਤਾਵਾਂਗੇ: ਧਾਲੀਵਾਲ ਨੇ ਅੱਗੇ ਬੋਲਦੇ ਕਿਹਾ ਕਿ ਅੰਮ੍ਰਿਤਸਰ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਇਸ ਵਾਰ ਲੋਕ ਸਭਾ ਵਿੱਚ ਕੁਲਦੀਪ ਸਿੰਘ ਧਾਲੀਵਾਲ ਦੀ ਆਵਾਜ਼ ਜ਼ਰੂਰ ਪਹੁੰਚਾਉਣਗੇ ਕਿ ਰਾਤ 12 ਵਜੇ ਤੱਕ ਉਨ੍ਹਾਂ ਦੀਆਂ ਮੀਟਿੰਗਾਂ ਚੱਲਦੀਆਂ ਹਨ ਅਤੇ ਮੀਟਿੰਗਾਂ ਵਿੱਚ ਲੋਕ ਹੁੰਮ ਹੁੰਮਾ ਕੇ ਪਹੁੰਚ ਰਹੇ ਹਨ। ਉਨ੍ਹਾਂ ਨੇ ਬੋਲਦੇ ਨੇ ਕਿਹਾ ਕਿ ਜੋ ਲਾਡੀ ਮਜੀਠੀਏ ਵੱਲੋਂ ਮਜੀਠੇ ਹਲਕੇ ਦੇ ਵਿੱਚੋਂ ਆਮ ਆਦਮੀ ਪਾਰਟੀ ਛੱਡ ਅਕਾਲੀ ਦਲ ਵਿੱਚ ਸ਼ਾਮਿਲ ਹੋਇਆ ਗਿਆ ਉਹ ਉਨ੍ਹਾਂ ਦਾ ਪਰਸਨਲ ਮੁੱਦਾ ਹੈ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਵਿੱਚ ਲੰਮੇ ਚਿਰ ਤੋਂ ਇਹ ਭੱਜਦੌੜ ਚੱਲ ਰਹੀ ਹੈ। ਅੱਗੇ ਬੋਲਦੇ ਹੋਏ ਇਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਲੋਕ ਆਮ ਆਦਮੀ ਪਾਰਟੀ ਨੂੰ 13 ਸੀਟਾਂ ਜਿਤਾ ਕੇ ਜ਼ਰੂਰ ਲੋਕ ਸਭਾ ਵਿੱਚ ਭੇਜਣਗੇ ਅਤੇ ਭਗਵੰਨ ਸਿੰਘ ਮਾਨ ਦਾ ਹੱਥ ਮਜਬੂਤ ਜਰੂਰ ਕੀਤਾ ਜਾਵੇਗਾ।
ਸੀਵਰੇਜ ਸਮੱਸਿਆ ਠੀਕ ਕਰਾਂਗੇ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਜੋ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਨ। ਉਨ੍ਹਾਂ ਵੱਲੋਂ ਸਭ ਤੋਂ ਵੱਡਾ ਮੁੱਦਾ ਅੰਮ੍ਰਿਤਸਰ ਦੇ ਸੀਵਰੇਜ ਦਾ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਜਦੋਂ ਵੀ ਲੋਕ ਸਭਾ ਵਿੱਚ ਪਹੁੰਚਣਗੇ, ਤਾਂ ਸਭ ਤੋਂ ਪਹਿਲਾਂ ਵੱਡਾ ਪੈਕੇਜ ਲਿਆ ਕੇ ਅੰਮ੍ਰਿਤਸਰ ਵਿੱਚ ਸੀਵਰੇਜ ਪ੍ਰਣਾਲੀ ਨੂੰ ਠੀਕ ਕੀਤਾ ਜਾਵੇਗਾ। ਅੱਗੇ ਬੋਲਦੇ ਹੋਏ ਧਾਲੀਵਾਲ ਨੇ ਕਿਹਾ ਕਿ ਜੋ ਲਾਡੀ ਮਜੀਠੀਆ ਵੱਲੋਂ ਉਨ੍ਹਾਂ ਦੀ ਪਾਰਟੀ ਨੂੰ ਛੱਡਿਆ ਗਿਆ ਹੈ ਉਹ ਉਨ੍ਹਾਂ ਦੀ ਆਪਸੀ ਮਤਭੇਦ ਸਨ। ਇਸ ਕਰਕੇ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਛੱਡਿਆ ਗਿਆ ਹੈ ਅਤੇ ਕੁਝ ਸਰੀਰਕ ਤੌਰ ਉੱਤੇ ਵੀ ਠੀਕ ਨਹੀਂ ਸਨ।
ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ: ਉਥੇ ਦੂਜੇ ਪਾਸੇ, ਆਪ ਨੇਤਾ ਤੇ ਐਡਵੋਕੇਟ ਰਮਨ ਨੇ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਇੱਕ ਛੋਟੀ ਜਿਹੀ ਮੀਟਿੰਗ ਡ੍ਰੀਮ ਸਿਟੀ ਵਿੱਚ ਕਰਵਾਈ ਗਈ ਸੀ ਜਿਸ ਨੂੰ ਲੈ ਕੇ ਅੱਜ ਕੁਲਦੀਪ ਸਿੰਘ ਧਾਲੀਵਾਲ ਜਿੱਦਾਂ ਹੀ ਇਸ ਮੀਟਿੰਗ ਵਿੱਚ ਪਹੁੰਚੇ, ਤਾਂ ਇਹ ਮੀਟਿੰਗ ਰੈਲੀ ਦਾ ਰੂਪ ਧਾਰ ਗਈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਵਿੱਚ ਕਾਫੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਅਸੀਂ ਇਸ ਉਤਸ਼ਾਹ ਨੂੰ ਵੇਖਦੇ ਹੋਏ ਸਾਨੂੰ ਇਹ ਲੱਗ ਰਿਹਾ ਹੈ ਕਿ ਕੁਲਦੀਪ ਸਿੰਘ ਧਾਰੀਵਾਲ ਦੀ ਜਿੱਤ ਯਕੀਨੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਤੇ ਲੋਕ ਜਿੱਥੇ ਭਗਵੰਤ ਸਿੰਘ ਮਾਨ ਦੀ ਨੀਤੀਆਂ ਨੂੰ ਪਸੰਦ ਕਰ ਰਹੇ ਹਨ। ਉੱਥੇ ਹੀ, ਉਨ੍ਹਾਂ ਵੱਲੋਂ ਪੰਜਾਬ ਦੇ ਖੇਤਾਂ ਲਈ ਵੀ ਆਵਾਜ਼ ਚੁੱਕੀ ਜਾ ਰਹੀ ਹੈ। ਐਡਵੋਕੇਟ ਰਮਨ ਨੇ ਕਿਹਾ ਕਿ ਭਵਿੱਖ ਵਿੱਚ ਉਨ੍ਹਾਂ ਵੱਲੋਂ ਹੋਰ ਵੀ ਮੀਟਿੰਗਾਂ ਕਰਵਾਈਆਂ ਜਾਣਗੀਆਂ ਅਤੇ ਕੁਲਦੀਪ ਸਿੰਘ ਧਾਲੀਵਾਲ ਨੂੰ ਜਿਤਾਉਣ ਵਾਸਤੇ ਹਰ ਇੱਕ ਸੰਭਵ ਕੋਸ਼ਿਸ਼ ਜਰੂਰ ਕੀਤੀ ਜਾਵੇਗੀ।