ਬਠਿੰਡਾ : ਬਠਿੰਡਾ ਨਗਰ ਨਿਗਮ ਦੇ ਵਾਰਡ ਨੰਬਰ 48 ਦੀਆਂ ਹੋ ਰਹੀਆਂ ਜ਼ਿਮਨੀ ਚੋਣਾਂ ਜਿਸ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਦਮਜੀਤ ਸਿੰਘ ਮਹਿਤਾ ਜੋ ਕਿ ਕ੍ਰਿਕਟ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਅਮਰਜੀਤ ਮਹਿਤਾ ਦੇ ਸਪੁੱਤਰ ਹਨ। ਉਨ੍ਹਾਂ ਨੇ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ ਹੈ। ਮੌਕੇ ਉੱਪਰ ਪਾਰਟੀ ਦੇ ਚੇਅਰਮੈਨ ਸੀਨੀਅਰ ਲੀਡਰਾਂ ਤੋਂ ਇਲਾਵਾ ਵੱਡੇ ਪੱਧਰ 'ਤੇ ਵਰਕਰ ਅਤੇ ਸ਼ਹਿਰ ਵਾਸੀ ਪਹੁੰਚੇ ਹਨ। ਪਦਮਜੀਤ ਸਿੰਘ ਮਹਿਤਾ ਨੇ ਜੋਗੀ ਨਗਰ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਵਿੱਚ ਅਰਦਾਸ ਕਰਾ ਕੇ ਮੁਹਿੰਮ ਦਾ ਅਗਾਜ਼ ਕੀਤਾ ਹੈ। ਮੌਕੇ 'ਤੇ ਸ਼ਹਿਰੀ ਐਮਐਲਏ ਜਗਰੂਪ ਸਿੰਘ ਗਿੱਲ ਸ਼ਾਮਿਲ ਨਹੀਂ ਹੋਏ ਪਰ ਉਨ੍ਹਾਂ ਦੀ ਗੈਰ ਮੌਜੂਦਗੀ ਸਵਾਲ ਖੜ੍ਹੇ ਕਰਦੀ ਰਹੀ।
ਹਲਕੇ ਦੀਆਂ ਸਮੱਸਿਆਵਾਂ
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਦਮਜੀਤ ਮਹਿਤਾ ਨੇ ਕਿਹਾ ਕਿ ਅਸੀਂ ਹਲਕੇ ਦੀਆਂ ਸਾਰੀਆਂ ਸਮੱਸਿਆਵਾਂ ਦੇਖ ਲਈਆਂ ਹਨ, ਜਿੰਨਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ। ਲੋਕਾਂ ਨੂੰ ਮਿਲਿਆ ਜਾ ਰਿਹਾ ਹੈ ਅਤੇ ਹਰ ਸਮੱਸਿਆ ਦਾ ਹੱਲ ਨਿਕਲੇਗਾ, ਮੈਂ ਯੂਥ ਲਈ ਬਹੁਤ ਕੁਝ ਕਰਨਾ ਚਾਹੁੰਦਾ ਕਿਉਂਕਿ ਮੈਂ ਖੁਦ ਵੀ ਇੱਕ ਨੌਜਵਾਨ ਹਾਂ ਮੇਰੀ 25 ਸਾਲ ਦੀ ਉਮਰ ਹੈ, ਇੱਕ ਵਾਰ ਮੈਨੂੰ ਮੌਕਾ ਮਿਲਿਆ ਤਾਂ ਦਿਖਾਵਾਂਗਾ ਕਿ ਯੂਥ ਕਿਸ ਤਰ੍ਹਾਂ ਕੰਮ ਕਰਦਾ ਹੈ।
ਬਹੁਤ ਵੱਡਾ ਪ੍ਰੋਜੈਕਟ ਲਿਆਂਦਾ ਜਾ ਰਿਹਾ
ਉੱਥੇ ਹੀ ਦੂਜੇ ਪਾਸੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਕਿਹਾ ਕਿ ਬਹੁਤ ਜਲਦ ਬਠਿੰਡਾ ਦੇ ਵਿੱਚ ਖਾਸ ਕਰਕੇ ਲੈਣੋ ਪਾਰ ਏਰੀਏ ਦੇ ਵਿੱਚ ਬਹੁਤ ਵੱਡਾ ਪ੍ਰੋਜੈਕਟ ਲਿਆਂਦਾ ਜਾ ਰਿਹਾ ਹੈ। ਜਿਸ ਦੀ ਸ਼ੁਰੂਆਤ ਇਸੇ ਸਾਲ ਵਿੱਚ ਹੀ ਕਰ ਦੇਣੀ ਹੈ, ਮੈਂ ਲਗਾਤਾਰ ਮੀਟਿੰਗਾਂ ਕਰ ਰਿਹਾ ਹਾਂ ਕਿ ਇੱਥੇ ਇੱਕ ਵੱਡਾ ਖੇਡ ਸਟੇਡੀਅਮ ਬਣੇ ਭਾਵੇਂ ਪਿਛਲੀਆਂ ਸਰਕਾਰਾਂ ਨੇ ਸਟੇਡੀਅਮ ਦੇ ਨੀਂਹ ਪੱਥਰ ਵੀ ਰੱਖੇ ਪਰ ਉਹ ਪੱਥਰ ਹੀ ਰਹਿ ਗਏ ਅਸੀਂ ਜੋ ਕਿਹਾ ਉਹ ਕਰਕੇ ਦਿਖਾਵਾਂਗੇ ਐਮਐਲਏ ਦੀ ਗੈਰ ਮੌਜੂਦਗੀ 'ਤੇ ਵੀ ਉਨ੍ਹਾਂ ਨੇ ਕਿਹਾ ਕਿ ਐਮਐਲਏ ਸਾਡੇ ਨਾਲ ਹਨ, ਇਹ ਸਿਰਫ ਵਿਰੋਧੀ ਚਰਚਾ ਕਰ ਰਹੇ ਹਨ ਪਰ ਆਉਣ ਵਾਲੇ ਦਿਨਾਂ ਵਿੱਚ ਐਮਐਲਏ ਸਾਡੇ ਨਾਲ ਜਲਸਿਆਂ ਦੇ ਵਿੱਚ ਸ਼ਾਮਿਲ ਹੋਣਗੇ।