ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਵਿੱਚ ਸੂਬੇ ਦੀਆਂ 13 ਸੀਟਾਂ ਜਿੱਤਣ ਲਈ ਪੂਰੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸ ਹੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਖੁਦ ਲੋਕ ਸਭਾ ਹਲਕਾ ਵਿਧਾਇਕਾਂ ਤੇ ਮੰਤਰੀਆਂ ਨਾਲ ਮੀਟਿੰਗਾਂ ਕਰ ਰਹੇ ਹਨ। ਇਸ ਦੇ ਨਾਲ ਹੀ ਪਾਰਟੀ ਦੇ ਕੌਮੀ ਜਥੇਬੰਦਕ ਜਨਰਲ ਸਕੱਤਰ ਡਾ.ਸੰਦੀਪ ਪਾਠਕ ਜ਼ਿਲ੍ਹਿਆਂ ਦਾ ਦੌਰਾ ਕਰਕੇ ਵਰਕਰਾਂ ਤੇ ਆਗੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਵਿੱਚ ਜੋਸ਼ ਭਰ ਰਹੇ ਹਨ। ਲੋਕ ਸਭਾ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੈਰਾਥਨ ਮੀਟਿੰਗਾਂ ਦਾ ਦੌਰ ਜਾਰੀ ਹੈ।
CM ਮਾਨ ਦੇ ਨਾਲ ਵਿਚਾਰ ਵਟਾਂਦਰੇ ਕੀਤੇ ਜਾ ਰਹੇ: ਲੋਕਸਭਾ ਚੋਣਾਂ ਨੂੰ ਲੈਕੇ ਮੁੱਖ ਮੰਤਰੀ ਦਾ ਮੰਥਨ ਜਾਰੀ ਹੈ। ਇਸ ਮੌਕੇ ਸ੍ਰੀ ਫਤਿਹਗੜ੍ਹ ਸਾਹਿਬ ਹਲਕੇ ਦੇ ਸਾਰੇ ਵਿਧਾਇਕ ਮੀਟਿੰਗ 'ਚ ਮੌਜੂਦ ਹਨ ਅਤੇ ਮੁਖ ਮੰਤਰੀ ਮਾਨ ਦੇ ਨਾਲ ਵਿਚਾਰ ਵਟਾਂਦਰੇ ਕੀਤੇ ਜਾ ਰਹੇ ਹਨ। ਇੱਸ ਮੌਕੇ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀ. ਪੀ. ਵੀ ਮੀਟਿੰਗ ਚ ਸ਼ਾਮਿਲ ਹੋਏ ਅਤੇ ਸਾਰੇ ਵਿਧਾਇਕਾਂ ਤੋਂ ਹਲਕਿਆਂ ਸਬੰਧੀ ਫੀਡਬੈਕ ਵੀ ਲਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਸਾਰਿਆਂ ਨੂੰ ਸਰਕਾਰ ਦੇ ਲੋਕ ਪੱਖੀ ਫੈਸਲੇ ਲੋਕਾਂ 'ਚ ਲੈਕੇ ਜਾਣ ਲਈ ਕਿਹਾ ਹੈ।
ਇਸ ਦੌਰਾਨ ਅੱਜ ਮੁੱਖ ਮੰਤਰੀ ਨੇ ਸ੍ਰੀ ਫਤਹਿਗੜ੍ਹ ਸਾਹਿਬ ਹਲਕੇ ਦੇ ਸਮੂਹ ਵਿਧਾਇਕਾਂ ਦੀ ਮੀਟਿੰਗ ਸੱਦੀ ਹੈ, ਮੀਟਿੰਗ ਵਿੱਚ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀ.ਪੀ.ਵੀ ਹਿੱਸਾ ਲੈਣਗੇ। ਦੱਸਿਆ ਜਾ ਰਿਹਾ ਹੈ ਕਿ ਉਕਤ ਮੀਟਿੰਗ ‘ਚ ਚੋਣ ਪ੍ਰਚਾਰ ਦੀ ਰਣਨੀਤੀ ‘ਤੇ ਚਰਚਾ ਕੀਤੀ ਜਾਵੇਗੀ। ਦੱਸ ਦੇਈਏ ਕਿ ਬੀਤੇ ਦਿਨ ਸੀ.ਐਮ.ਨੇ ਸੰਗਰੂਰ ਦੇ ਸਮੂਹ ਵਿਧਾਇਕਾਂ ਨਾਲ ਮੀਟਿੰਗ ਕੀਤੀ ਸੀ। ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਸੂਬੇ ਦੀਆਂ 13 ਸੀਟਾਂ ਜਿੱਤਣ ਲਈ ਪੂਰੀ ਰਣਨੀਤੀ ਤਿਆਰ ਕਰ ਲਈ ਹੈ। ਇੱਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਲੋਕ ਸਭਾ ਹਲਕਾ ਵਿਧਾਇਕਾਂ ਤੇ ਮੰਤਰੀਆਂ ਨਾਲ ਮੀਟਿੰਗਾਂ ਕਰ ਰਹੇ ਹਨ। ਇਸ ਦੇ ਨਾਲ ਹੀ ਪਾਰਟੀ ਦੇ ਕੌਮੀ ਜਥੇਬੰਦਕ ਜਨਰਲ ਸਕੱਤਰ ਡਾ.ਸੰਦੀਪ ਪਾਠਕ ਜ਼ਿਲ੍ਹਿਆਂ ਦਾ ਦੌਰਾ ਕਰਕੇ ਵਰਕਰਾਂ ਤੇ ਆਗੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਵਿੱਚ ਜੋਸ਼ ਭਰ ਰਹੇ ਹਨ।
- ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ, ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਦਿੱਤਾ ਹੁਕਮ - EC of India issued instructions
- ਪਟਿਆਲਾ ਕੇਕ ਹਾਦਸੇ ਤੋਂ ਬਾਅਦ ਲੁਧਿਆਣਾ ਦਾ ਸਿਹਤ ਵਿਭਾਗ ਸਖਤ, ਲੁਧਿਆਣਾ ਦੀਆਂ ਵੱਖ-ਵੱਖ ਬੇਕਰੀਆਂ ਤੋਂ ਭਰੇ ਸੈਂਪਲ - strict after Patiala cake accident
- ਦਲ ਬਦਲੀ ਮਗਰੋਂ ਰਵਨੀਤ ਬਿੱਟੂ ਨੇ ਕਾਂਗਰਸ ਨੂੰ ਦੱਸਿਆ ਬਲੂ ਸਟਾਰ ਲਈ ਜ਼ਿੰਮੇਵਾਰ, 'ਆਪ' ਅਤੇ ਅਕਾਲੀ ਦਲ ਨੇ ਬਿੱਟੂ ਨੂੰ ਲਿਆ ਲੰਮੇਂ ਹੱਥੀਂ - Operation Blue Star
ਵਿਧਾਨ ਸਭਾ ਚੋਣਾਂ ਦੀ ਰਣਨੀਤੀ ਅਨੁਸਾਰ ਕੰਮ ਚੱਲ ਰਿਹਾ ਹੈ: ਸੰਦੀਪ ਪਾਠਕ ਨੂੰ ਰਾਜਨੀਤੀ ਦਾ ਚਾਣਕਿਆ ਕਿਹਾ ਜਾਂਦਾ ਹੈ। ਉਹ ਵੋਟਰਾਂ ਅਤੇ ਵਰਕਰਾਂ ਦੀ ਨਬਜ਼ ਸਮਝਣ ਦਾ ਮਾਹਿਰ ਮੰਨਿਆ ਜਾਂਦਾ ਹੈ। ਭਾਵੇਂ ਹੁਣ ‘ਆਪ’ ਸੂਬੇ ਵਿੱਚ ਸੱਤਾ ਵਿੱਚ ਹੈ। ਪਰ ਚੋਣਾਂ ਜਿੱਤਣ ਦੀ ਰਣਨੀਤੀ ਸਖਤੀ ਨਾਲ ਵਿਧਾਨ ਸਭਾ ਚੋਣਾਂ 'ਤੇ ਆਧਾਰਿਤ ਸੀ। ਇਸ ਕਾਰਨ ਉਹ ਸਿੱਧੇ ਜ਼ਿਲ੍ਹਿਆਂ ਵਿੱਚ ਜਾ ਕੇ ਵਰਕਰਾਂ ਤੋਂ ਫੀਡਬੈਕ ਲੈ ਰਹੇ ਹਨ। ਇਸ ਤੋਂ ਇਲਾਵਾ ਉਹ ਪਾਰਟੀ ਵਰਕਰਾਂ ਨੂੰ ਪ੍ਰੇਰਿਤ ਕਰ ਰਹੇ ਹਨ। ਇਸ ਤੋਂ ਪਹਿਲਾਂ ਉਹ ਚੰਡੀਗੜ੍ਹ ਵਿੱਚ ਸਾਰੇ ਸਰਕਲਾਂ ਦੇ ਆਗੂਆਂ ਤੇ ਮੰਤਰੀਆਂ ਨਾਲ ਮੀਟਿੰਗਾਂ ਕਰ ਚੁੱਕੇ ਹਨ। ਨਾਲ ਹੀ ਲੋਕਾਂ ਨਾਲ ਕਿਵੇਂ ਜੁੜਨਾ ਹੈ। ਇਸ ਸਬੰਧੀ ਉਨ੍ਹਾਂ ਨੂੰ ਸਿਖਲਾਈ ਦਿੱਤੀ ਗਈ। ਹੁਣ ਤੱਕ ਉਹ ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਸਮੇਤ ਕਈ ਸਰਕਲਾਂ ਨੂੰ ਕਵਰ ਕਰ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀਆਂ ਮੀਟਿੰਗਾਂ ਲਗਾਤਾਰ ਜਾਰੀ ਹਨ। ਮੀਟਿੰਗਾਂ ਦਾ ਇਹ ਦੌਰ ਇਸ ਹਫ਼ਤੇ ਦੌਰਾਨ ਜਾਰੀ ਰਹੇਗਾ।