ETV Bharat / state

ਲੋਕ ਸਭਾ ਟਿਕਟ ਨਾ ਮਿਲਣ ਤੋਂ ਨਾਰਾਜ਼ ਹੋਏ AAP ਦੇ ਅਹਿਬਾਬ, ਸੋਸ਼ਲ ਮੀਡੀਆ ਤੋਂ ਹਟਾਇਆ ਪਾਰਟੀ ਦਾ ਨਾਮ ਤੇ ਫੋਟੋ - Lok Sabha Elections - LOK SABHA ELECTIONS

ਲੋਕ ਸਭਾ ਚੋਣਾਂ ਦੌਰਾਨ ਪਾਰਟੀ ਤੋਂ ਨਾਰਾਜ਼ ਹੋਣ ਅਤੇ ਦਲ ਬਦਲੀਆਂ ਦਾ ਦੌਰ ਲਗਾਤਾਰ ਜਾਰੀ ਹੈ। ਉਥੇ ਹੀ 'ਆਪ' ਦੇ ਬੁਲਾਰੇ ਅਹਿਬਾਬ ਗਰੇਵਾਲ ਵੀ ਪਾਰਟੀ ਤੋਂ ਨਾਰਾਜ਼ ਨਜ਼ਰ ਆ ਰਹੇ ਹਨ, ਜਿਸ ਦੇ ਚੱਲਦੇ ਉਨ੍ਹਾਂ ਸੋਸ਼ਲ ਮੀਡੀਆ ਤੋਂ ਆਮ ਆਦਮੀ ਪਾਰਟੀ ਦਾ ਨਾਮ ਹਟਾ ਦਿੱਤਾ ਹੈ।

ਨਾਰਾਜ਼ ਹੋਏ AAP ਦੇ ਅਹਿਬਾਬ
ਨਾਰਾਜ਼ ਹੋਏ AAP ਦੇ ਅਹਿਬਾਬ
author img

By ETV Bharat Punjabi Team

Published : Apr 26, 2024, 1:17 PM IST

ਨਾਰਾਜ਼ ਹੋਏ AAP ਦੇ ਅਹਿਬਾਬ

ਲੁਧਿਆਣਾ: ਆਮ ਆਦਮੀ ਪਾਰਟੀ ਦੇ ਲੁਧਿਆਣਾ ਤੋਂ ਸੀਨੀਅਰ ਆਗੂ ਅਹਿਬਾਬ ਗਰੇਵਾਲ ਪਾਰਟੀ ਤੋਂ ਨਾਰਾਜ਼ ਚੱਲ ਰਹੇ ਹਨ। ਇਸੇ ਨੂੰ ਲੈ ਕੇ ਉਹਨਾਂ ਵੱਲੋਂ ਅੱਜ ਆਪਣੀ ਫੇਸਬੁੱਕ ਪੇਜ ਤੋਂ ਆਮ ਆਦਮੀ ਪਾਰਟੀ ਦਾ ਲੋਗੋ ਹਟਾ ਦਿੱਤਾ ਗਿਆ ਹੈ। ਇੰਨਾ ਹੀ ਨਹੀਂ ਉਹਨਾਂ ਵੱਲੋਂ ਆਪਣੇ ਵਟਸਐਪ 'ਤੇ ਕੇਜਰੀਵਾਲ ਦੀ ਡੀਪੀ ਵਾਲੀ ਫੋਟੋ ਵੀ ਹਟਾ ਦਿੱਤੀ ਗਈ ਹੈ। ਜਿਸ ਨੂੰ ਲੈ ਕੇ ਮੰਨਿਆ ਜਾ ਰਿਹਾ ਹੈ ਕਿ ਉਹ ਕਾਫੀ ਨਰਾਜ਼ ਚੱਲ ਰਹੇ ਹਨ।

ਟਿਕਟ ਨਾ ਮਿਲਣ ਤੋਂ ਨਾਰਾਜ਼: ਦਰਅਸਲ ਲੁਧਿਆਣਾ ਲੋਕ ਸਭਾ ਤੋਂ ਅਹਿਬਾਬ ਗਰੇਵਾਲ ਨੇ ਦਾਅਵੇਦਾਰੀ ਵੀ ਪੇਸ਼ ਕੀਤੀ ਸੀ ਅਤੇ ਉਹ ਆਮ ਆਦਮੀ ਪਾਰਟੀ ਦੇ ਸੰਭਾਵਿਤ ਉਮੀਦਵਾਰ ਮੰਨੇ ਜਾ ਰਹੇ ਸਨ ਪਰ ਆਖਰੀ ਮੌਕੇ 'ਤੇ ਆਮ ਆਦਮੀ ਪਾਰਟੀ ਵੱਲੋਂ ਕੇਂਦਰੀ ਹਲਕੇ ਤੋਂ ਐਮਐਲਏ ਅਸ਼ੋਕ ਪੱਪੀ ਨੂੰ ਟਿਕਟ ਦੇ ਦਿੱਤੀ ਗਈ। ਜਿਸ ਤੋਂ ਬਾਅਦ ਅਹਿਬਾਬ ਗਰੇਵਾਲ ਲਗਾਤਾਰ ਨਾਰਾਜ਼ ਚੱਲ ਰਹੇ ਸਨ।

ਅਹਿਬਾਬ ਨੂੰ ਮਨਾਉਣ ਦੀ ਕਰਾਂਗੇ ਕੋਸ਼ਿਸ਼: ਇਸ ਮੁੱਦੇ ਨੂੰ ਲੈ ਕੇ ਜਿੱਥੇ ਵਿਰੋਧੀ ਪਾਰਟੀਆਂ ਨੇ ਸਵਾਲ ਖੜੇ ਕੀਤੇ ਹਨ, ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨੇ ਸਫਾਈ ਦਿੰਦਿਆਂ ਕਿਹਾ ਹੈ ਕਿ ਪਾਰਟੀ ਕੁਤਬ ਮੀਨਾਰ ਦੀ ਤਰ੍ਹਾਂ ਹੈ ਅਤੇ ਉਹਨਾਂ ਨੂੰ ਸਭ ਪਤਾ ਹੁੰਦਾ ਹੈ ਕਿ ਕਿੱਥੇ ਕੀ ਚੱਲ ਰਿਹਾ ਹੈ। ਪਾਰਟੀ ਨੇ ਸੋਚ ਸਮਝ ਕੇ ਹੀ ਵਿਧਾਇਕ ਅਸ਼ੋਕ ਪੱਪੀ ਨੂੰ ਟਿਕਟ ਦਿੱਤੀ ਹੈ। ਉਹਨਾਂ ਕਿਹਾ ਕਿ ਅਸ਼ੋਕ ਪੱਪੀ ਦਾ ਸਾਰਿਆਂ ਦੇ ਨਾਲ ਚੰਗਾ ਵਿਹਾਰ ਹੈ ਅਤੇ ਹਾਈਕਮਾਨ ਦਾ ਹੀ ਇਹ ਫੈਸਲਾ ਹੈ। ਉਨ੍ਹਾਂ ਕਿਹਾ ਫਿਰ ਵੀ ਅਸੀਂ ਉਹਨਾਂ ਨੂੰ ਪਾਰਟੀ ਹਾਈਕਮਾਨ ਦੇ ਦਿਸ਼ਾ ਨਿਰਦੇਸ਼ਾਂ ਦੇ ਮੁਤਾਬਿਕ ਮਨਾਉਣ ਜਾਵਾਂਗੇ।

AAP ਨੇ ਨਹੀਂ ਕੀਤਾ ਨਵਿਆਂ 'ਤੇ ਭਰੋਸਾ: ਉਧਰ ਦੂਜੇ ਪਾਸੇ ਭਾਜਪਾ ਦੇ ਬੁਲਾਰੇ ਗੁਰਦੀਪ ਗੋਸ਼ਾ ਨੇ ਕਿਹਾ ਹੈ ਕਿ ਜਿੱਥੇ ਆਮ ਆਦਮੀ ਪਾਰਟੀ ਦਾਅਵੇ ਕਰ ਰਹੀ ਸੀ ਕਿ ਉਹ ਆਮ ਲੋਕਾਂ ਦੀ ਪਾਰਟੀ ਹੈ, ਆਮ ਨੌਜਵਾਨਾਂ ਦੀ ਪਾਰਟੀ ਹੈ। ਉੱਥੇ ਹੀ ਨੌਜਵਾਨਾਂ ਨੂੰ ਚੋਣਾਂ ਦੇ ਵਿੱਚ ਨਜ਼ਰਅੰਦਾਜ਼ ਕਰ ਦਿੱਤਾ ਗਿਆ। ਉਹਨਾਂ ਕਿਹਾ ਕਿ 'ਆਪ' ਵਲੋਂ ਦੂਜੀਆਂ ਪਾਰਟੀਆਂ ਤੋਂ ਉਮੀਦਵਾਰ ਲੈ ਕੇ ਖੜੇ ਕਰ ਦਿੱਤੇ ਗਏ। ਉਹਨਾਂ ਕਿਹਾ ਕਿ ਇਹ ਆਪਣੇ ਮੰਤਰੀਆਂ ਨੂੰ ਅਤੇ ਵਿਧਾਇਕਾਂ ਨੂੰ ਟਿਕਟ ਦੇ ਰਹੇ ਨੇ, ਜਦੋਂ ਕਿ ਨਵੇਂ ਵਲੰਟੀਅਰਾਂ 'ਤੇ ਭਰੋਸਾ ਹੀ ਨਹੀਂ ਜਤਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਆਮ ਆਦਮੀ ਪਾਰਟੀ ਤੋਂ ਲੀਡਰ ਲਗਾਤਾਰ ਨਾਰਾਜ਼ ਹੋ ਕੇ ਦੂਜੀ ਪਾਰਟੀਆਂ ਦਾ ਰੁੱਖ ਕਰ ਰਹੇ ਹਨ।

ਕਾਂਗਰਸ ਵਿੱਚ ਸ਼ਾਮਲ ਹੋਣ ਦੀ ਚਰਚਾ: ਕਾਬਿਲੇਗੌਰ ਹੈ ਕਿ ਬੀਤੇ ਕੱਲ੍ਹ ਅਹਿਬਾਬ ਗਰੇਵਾਲ ਨੇ ਆਪਣੇ ਫੇਸਬੁੱਕ ਅਤੇ ਐਕਸ ਪੇਜ ਤੋਂ ਪਾਰਟੀ ਦਾ ਨਾਂ ਹਟਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਪਾਰਟੀ ਤੋਂ ਮੋਹ ਭੰਗ ਹੋ ਚੁੱਕਿਆ ਹੈ। ਅਹਿਬਾਬ ਵਲੋਂ ਪਾਰਟੀ ਛੱਡਣ ਦੀ ਕੋਈ ਖ਼ਬਰ ਤਾਂ ਨਹੀਂ ਹੈ ਪਰ ਉਨ੍ਹਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਸਿਆਸੀ ਹਲਕਿਆਂ ਵਿੱਚ ਕਾਫੀ ਚਰਚਾ ਹੈ। ਫਿਲਹਾਲ ਉਨ੍ਹਾਂ ਦੇ ਸੋਸ਼ਲ ਮੀਡੀਆ ਪੇਜ 'ਤੇ ਸਿਰਫ ਸਿਆਸਤਦਾਨ ਹੀ ਲਿਖਿਆ ਗਿਆ ਹੈ।

ਲੜ ਚੁੱਕੇ ਵਿਧਾਨ ਸਭਾ ਚੋਣ ਪਰ 2022 'ਚ ਵੀ ਕੱਟੀ ਟਿਕਟ: ਦੱਸ ਦਈਏ ਕਿ ਅਹਿਬਾਬ ਗਰੇਵਾਲ ਨੇ 2017 ਵਿੱਚ ਪੱਛਮੀ ਖੇਤਰ ਤੋਂ ਵਿਧਾਨ ਸਭਾ ਚੋਣ ਲੜੀ ਸੀ ਪਰ ਉਹ ਹਾਰ ਗਏ ਸਨ। ਜਦਕਿ 2022 ਦੀਆਂ ਚੋਣਾਂ ਵਿੱਚ ਪਾਰਟੀ ਨੇ ਕਾਂਗਰਸ ਛੱਡ ਕੇ ਆਏ ਗੁਰਪ੍ਰੀਤ ਗੋਗੀ ਨੂੰ ਟਿਕਟ ਦੇ ਦਿੱਤੀ ਸੀ। ਗਰੇਵਾਲ ਦੀ ਕਾਂਗਰਸ ਭਵਨ ਚੰਡੀਗੜ੍ਹ ਤੋਂ ਬਾਹਰ ਨਿਕਲਣ ਦੀ ਵੀਡੀਓ ਵੀ ਸਾਹਮਣੇ ਆਈ ਸੀ ਪਰ ਉਨ੍ਹਾਂ ਨੇ ਇਸ ਨੂੰ ਆਮ ਗੱਲ ਦੱਸਿਆ ਸੀ। ਉਨ੍ਹਾਂ ਨੇ ਉਸ ਸਮੇਂ ਕਿਹਾ ਸੀ ਕਿ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨਾਲ ਉਨ੍ਹਾਂ ਦੀ ਚੰਗੀ ਦੋਸਤੀ ਹੈ। ਉਹ ਅਕਸਰ ਉਨ੍ਹਾਂ ਨੂੰ ਮਿਲਣ ਜਾਂਦੇ ਰਹਿੰਦੇ ਹਨ। ਹੁਣ ਜਦੋਂ ਇਸ ਮਾਮਲੇ ਵਿਚ ਅਹਿਬਾਬ ਗਰੇਵਾਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਤਰਫੋਂ ਕੁਝ ਨਹੀਂ ਬੋਲਣਗੇ। ਇਸ ਸਵਾਲ 'ਤੇ ਕਿ ਕੀ ਉਹ ਫਿਲਹਾਲ ਪਾਰਟੀ 'ਚ ਰਹਿਣਗੇ ਜਾਂ ਨਹੀਂ, ਜਿਸ 'ਚ ਉਨ੍ਹਾਂ ਕਿਹਾ ਕਿ ਉਹ ਜਿੱਥੇ ਹਨ, ਉੱਥੇ ਹੀ ਹਨ। ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਅੱਜ ਤੱਕ ਉਨ੍ਹਾਂ ਨੇ ਕੋਈ ਕੰਮ ਲੁਕ-ਛਿਪ ਕੇ ਨਹੀਂ ਕੀਤਾ। ਜੋ ਵੀ ਹੋਵੇਗਾ, ਸਾਰਿਆਂ ਨੂੰ ਪਤਾ ਲੱਗ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.