ETV Bharat / state

ਤਰਨਤਾਰਨ ’ਚ 'ਆਪ' ਆਗੂ ਦਾ ਕਤਲ, ਅਣਪਛਾਤਿਆਂ ਨੇ ਘੇਰ ਕੇ ਮਾਰੀਆਂ ਗੋਲੀਆਂ - AAP LEADER KILLED IN PATTI

'ਆਪ' ਆਗੂ ਰਾਜਵਿੰਦਰ ਸਿੰਘ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

AAP LEADER KILLED IN PATTI
ਤਰਨਤਾਰਨ ’ਚ 'ਆਪ' ਆਗੂ ਦਾ ਕਤਲ (Etv Bharat)
author img

By ETV Bharat Punjabi Team

Published : Oct 7, 2024, 4:18 PM IST

Updated : Oct 7, 2024, 5:32 PM IST

ਤਰਨਤਾਰਨ : ਹਲਕਾ ਪੱਟੀ ਦੇ ਪਿੰਡ ਤਲਵੰਡੀ ਮੋਹਰ ਸਿੰਘ 'ਚ 'ਆਪ' ਆਗੂ ਰਾਜਵਿੰਦਰ ਸਿੰਘ ਦਾ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ। ਰਾਜਵਿੰਦਰ ਸਿੰਘ ਬਲਾਕ ਪੱਟੀ ਤੋਂ ਆਪਣੀ ਪਾਰਟੀ ਵੱਲੋਂ ਸਰਪੰਚੀ ਲਈ ਚੋਣ ਮੈਦਾਨ ਵਿੱਚ ਉਤਾਰੀ ਮਹਿਲਾ ਸਰਪੰਚ ਦੀ ਜਿੱਤ ਦੇ ਜਸ਼ਨ ਵਿੱਚ ਆਪਣੇ ਸਾਥੀਆਂ ਨਾਲ ਕਾਰ ਵਿੱਚ ਆਪਣੇ ਪਿੰਡ ਜਾ ਰਿਹਾ ਸੀ ਤਾਂ ਪਿੰਡ ਠੱਕਰਪੁਰਾ ਦੇ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਨ੍ਹਾਂ ਦੀ ਗੱਡੀ ਨੂੰ ਰੋਕ ਕੇ ਰਾਜਵਿੰਦਰ ਸਿੰਘ ਨੂੰ ਸਰਪੰਚੀ ਦੀਆਂ ਵਧਾਈਆਂ ਦਿੱਤੀਆਂ ਤੇ ਨਾਲ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਤਰਨਤਾਰਨ ’ਚ 'ਆਪ' ਆਗੂ ਦਾ ਕਤਲ (etv bharat)

ਕੈਬਨਿਟ ਮੰਤਰੀ ਦਾ ਕਰੀਬੀ ਸੀ ਮ੍ਰਿਤਕ

ਮ੍ਰਿਤਕ ਆਗੂ ਰਾਜਵਿੰਦਰ ਸਿੰਘ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਨਜ਼ਦੀਕੀ ਦੱਸਿਆ ਜਾ ਰਿਹਾਰ ਹੈ। ਰਾਜਵਿੰਦਰ ਸਿੰਘ ਦੀ ਧਿਰ ਦੀ ਮਹਿਲਾ ਉਮੀਦਵਾਰ ਸਰਬਸੰਮਤੀ ਨਾਲ ਸਰਪੰਚ ਚੁਣੀ ਗਈ ਸੀ। ਰਾਜਵਿੰਦਰ ਸਿੰਘ ਕਾਰ ਵਿੱਚ ਸਾਥੀਆਂ ਦੇ ਨਾਲ ਵਾਪਸ ਵਰਤ ਰਹੇ ਸਨ। ਇਸ ਵਿਚਾਲੇ ਮੋਟਰਸਾਈਕਲ ਉਤੇ ਸਵਾਰ ਤਿੰਨ ਹਮਲਾਵਾਰਾਂ ਨੇ ਕਾਰ ਉਤੇ ਗੋਲੀਆਂ ਚਲਾ ਦਿੱਤੀਆਂ ਅਤੇ ਫਰਾਰ ਹੋ ਗਏ। ਤਰਨਤਾਰਨ ਵਿੱਚ ਆਗੂਆਂ ਦਾ ਗੋਲੀ ਮਾਰ ਕੇ ਕਤਲ ਕਰਨ ਵਾਲੀ ਇਹ ਤੀਜੀ ਘਟਨਾ ਵਾਪਰੀ ਹੈ।

ਸਰਪੰਚ ਦੀ ਸਰਬਸੰਮਤੀ ਨਾਲ ਹੋਈ ਚੋਣ

ਸ਼ਹਿਰ ਤੋਂ ਕੁਝ ਦੂਰੀ 'ਤੇ ਸਥਿਤ ਪਿੰਡ ਠੱਕਰਪੁਰਾ ਦੀ ਚਰਚ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਕ ਕਾਰ ਚਾਲਕ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਰਾਜਵਿੰਦਰ ਸਿੰਘ ਉਰਫ਼ ਰਾਜ ਤਲਵੰਡੀ ਦੀ ਮੌਕੇ 'ਤੇ ਮੌਤ ਹੋ ਗਈ ਤੇ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਤਲਵੰਡੀ ਮੋਹਰ ਸਿੰਘ ਦੀ ਐੱਸਸੀ ਮਹਿਲਾ ਸਰਪੰਚ ਬਿਨ੍ਹਾਂ ਮੁਕਾਬਲਾ ਜੇਤੂ ਕਰਾਰ ਦਿੱਤੀ ਗਈ ਸੀ ਜੋ ਕਿ ਰਾਜਵਿੰਦਰ ਸਿੰਘ ਦੇ ਧੜੇ ਨਾਲ ਆਮ ਆਦਮੀ ਪਾਰਟੀ ਨਾਲ ਸਬੰਧਿਤ ਸੀ।

ਮਾਤਮ 'ਚ ਬਦਲੀਆਂ ਖੁਸ਼ੀਆਂ

ਰਾਜਵਿੰਦਰ ਸਿੰਘ ਬਲਾਕ ਪੱਟੀ ਤੋਂ ਜਦੋ ਜਿੱਤ ਦੀ ਖੁਸ਼ੀ ਵਿਚ ਆਪਣੇ ਸਾਥੀਆਂ ਨਾਲ ਕਾਰ ਵਿਚ ਸਵਾਰ ਹੋ ਕੇ ਆਪਣੇ ਪਿੰਡ ਜਾ ਰਹੇ ਸਨ ਤਾਂ ਪਿੰਡ ਠੱਕਰਪੁਰਾ ਦੇ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਨ੍ਹਾਂ ਦੀ ਗੱਡੀ ਨੂੰ ਰੋਕ ਕੇ ਰਾਜਵਿੰਦਰ ਸਿੰਘ ਨੂੰ ਸਰਪੰਚੀ ਦੀਆਂ ਵਧਾਈਆਂ ਦਿੱਤੀਆਂ ਤੇ ਨਾਲ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਵਿਚ ਰਾਜਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਦੋ ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਸਾਥੀਆਂ ਨੇ ਆਖਿਆ ਕਿ ਇਸ ਘਟਨਾ ਨਾਲ ਸਾਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ।

Last Updated : Oct 7, 2024, 5:32 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.