ਬਠਿੰਡਾ: 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧਾਂ ਦੇ ਦਾਅਵੇ ਕੀਤੇ ਜਾ ਰਹੇ ਹਨ ਉੱਥੇ ਹੀ ਭੁੱਚੋ ਮੰਡੀ ਵਿਖੇ ਬੀਤੇ 24 ਘੰਟਿਆਂ ਦੌਰਾਨ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ। ਬੀਤੀ ਦੇਰ ਰਾਤ ਇੱਕ ਧਿਰ ਵੱਲੋਂ ਭੁੱਚੋ ਮੰਡੀ ਵਿਖੇ ਅਸਲਾ ਲੈਕੇ ਕਿ ਕੀਤੀ ਗਈ ਗੁੰਡਾਗਰਦੀ ਦੇ ਖਿਲਾਫ ਭੁੱਚੋ ਮੰਡੀ ਵਾਸੀਆਂ ਵੱਲੋਂ ਪੁਲਿਸ ਚੌਂਕੀ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਇਸ਼ਾਰੇ ਉੱਤੇ ਗੁੰਡਾਗਰਦੀ: ਇਸ ਦੌਰਾਨ ਪ੍ਰਦਰਸ਼ਨ ਵਿੱਚ ਵਿਧਾਇਕ ਮਾਸਟਰ ਜਗਜੀਤ ਸਿੰਘ ਵੀ ਮੌਜੂਦ ਸਨ ਅਤੇ ਇਸ ਪ੍ਰਦਰਸ਼ਨ ਦੌਰਾਨ ਭੁੱਚੋ ਮੰਡੀ ਵਾਸੀਆਂ ਵੱਲੋਂ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਿਸ ਦੀ ਢਿੱਲੀ ਕਰਗੁਜ਼ਾਰੀ ਦੇ ਚਲਦੇ ਕਾਰ ਸਵਾਰ ਨੌਜਵਾਨਾਂ ਵੱਲੋਂ ਧਰਨਾਕਾਰੀਆਂ ਉੱਤੇ ਗੱਡੀ ਚੜਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਹੀ ਪੁਲਿਸ ਚੌਂਕੀ ਦੇ ਸਾਹਮਣੇ ਵਿਧਾਇਕ ਮਾਸਟਰ ਜਗਸੀਰ ਸਿੰਘ ਦੇ ਸਾਹਮਣੇ ਹਵਾਈ ਫਾਇਰ ਕੀਤੇ ਗਏ। ਵਿਧਾਖ ਨੇ ਇਲਜ਼ਾਮ ਲਾਇਆ ਕਿ ਆਮ ਆਦਮੀ ਪਾਰਟੀ ਦਾ ਲੋਕ ਸਭਾ ਚੋਣਾਂ ਵਿੱਚ ਵਧ ਰਿਹਾ ਕੱਦ ਵੇਖ ਕੇ ਇਹ ਗੁੰਡਾਗਰਦੀ ਸ਼੍ਰੋਮਣੀ ਅਕਾਲੀ ਦਲ ਦੇ ਇਸ਼ਾਰੇ ਉੱਤੇ ਹੋਈ ਹੈ।
ਮੁਲਜ਼ਮਾਂ ਖਿਲਾਫ ਸਖਤ ਐਕਸ਼ਨ: ਇਸ ਘਟਨਾਕ੍ਰਮ ਤੋਂ ਬਾਅਦ ਮੰਡੀ ਵਾਸੀਆਂ ਦਾ ਗੁੱਸਾ ਹੋਰ ਵੀ ਵੱਧ ਗਿਆ। ਉਹਨਾਂ ਪੰਜਾਬ ਪੁਲਿਸ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਦਗੋਲੀ ਚੱਲਣ ਦੀ ਘਟਨਾ ਤੋਂ ਬਾਅਦ ਹਰਕਤ ਵਿੱਚ ਆਈ ਪੁਲਿਸ ਵੱਲੋਂ ਜਿੱਥੇ ਦੋ ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਉੱਥੇ ਹੀ ਚਾਰ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਡੀਐਸਪੀ ਭੁੱਚੋ ਹਰਸ਼ਪ੍ਰੀਤ ਸਿੰਘ ਨੇ ਕਿਹਾ ਹੈ ਕਿ ਜਲਦ ਹੀ ਮੁਲਜ਼ਮਾਂ ਖਿਲਾਫ ਸਖਤ ਐਕਸ਼ਨ ਲਿਆ ਜਾ ਰਿਹਾ ਹੈ।
- ਚੋਣ ਮੁਹਿੰਮ ਦੀ ਸ਼ੁਰੂਆਤ ਤੋਂ ਪਹਿਲਾਂ ਗੁਰਜੀਤ ਔਜਲਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ - Lok Sabha Elections
- ਪਾਥੀਆਂ ਥੱਪਣ ਵਾਲੇ ਹੱਥਾਂ 'ਚ ਅੱਜ ਮਿਸੇਜ਼ ਇੰਡੀਆ ਓਵਰਸੀਜ਼ 2024 ਦਾ ਖਿਤਾਬ, ਬਣੀ 'ਲਾਈਫ ਕੋਚ' - Mrs India Overseas 2024
- ਕਾਂਗਰਸ ਪਾਰਟੀ ਇੱਕਜੁੱਟ ਹੋ ਕੇ ਲੜੇਗੀ ਲੋਕ ਸਭਾ ਦੀ ਚੋਣ, ਨਹੀਂ ਹੈ ਕੋਈ ਧੜੇਬੰਦੀ: ਜੀਤ ਮਹਿੰਦਰ ਸਿੰਘ ਸਿੱਧੂ - Lok Sabha elections
ਸੁਰੱਖਿਆ ਪ੍ਰਬੰਧਾਂ ਦੀ ਖੁੱਲ੍ਹ ਪੋਲ: ਉੱਧਰ ਦੂਸਰੇ ਪਾਸੇ ਵਿਧਾਇਕ ਮਾਸਟਰ ਜਗਸੀਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਦੀ ਢਿੱਲੀ ਗੁਜ਼ਾਰੀ ਦੇ ਚਲਦਿਆਂ ਚੋਣ ਜਾਬਤੇ ਦੇ ਦੌਰਾਨ ਸ਼ਰੇਆਮ ਗੋਲੀਆਂ ਚੱਲ ਰਹੀਆਂ ਹਨ ਪਰ ਪੁਲਿਸ ਵੱਲੋਂ ਕਾਰਵਾਈ ਨਹੀਂ ਕੀਤੀ ਜਾ ਰਹੀ। ਹਮਲਾਵਰਾਂ ਵੱਲੋਂ ਹੀ ਭੁੱਚੋ ਮੰਡੀ ਵਿੱਚ ਗੁੰਡਾਗਰਦੀ ਕੀਤੀ ਗਈ ਸੀ ਜਿਸ ਦੇ ਚਲਦੇ ਲੋਕਾਂ ਵੱਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਪਰ ਇਸ ਦੌਰਾਨ ਹੀ ਇਹ ਸਾਰਾ ਘਟਨਾਕ੍ਰਮ ਵਾਪਰ ਗਿਆ। ਜਿਸ ਕਾਰਨ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ਦੇ ਕਈ ਤਰ੍ਹਾਂ ਦੇ ਸਵਾਲ ਖੜੇ ਹੋ ਰਹੇ ਹਨ।