ਰੂਪਨਗਰ: ਸ੍ਰੀ ਚਮਕੌਰ ਸਭ ਤੋਂ ਵਿਧਾਇਕ ਡਾਕਟਰ ਚਰਨਜੀਤ ਸਿੰਘ ਵੱਲੋਂ ਅੱਜ ਆਪਣੇ ਹਲਕੇ ਦੇ ਦੌਰੇ ਦੌਰਾਨ ਇੱਕ ਬਿਆਨ ਜਾਰੀ ਕੀਤਾ ਗਿਆ। ਉਹਨਾਂ ਕਿਹਾ ਕਿ ਪੰਜਾਬ ਦੇ ਵਿੱਚ ਜੋ ਵਿਰੋਧੀਆਂ ਵੱਲੋਂ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲ ਚੁੱਕੇ ਜਾ ਰਹੇ ਹਨ ਉਹ ਬੇਬੁਨਿਆਦ ਹਨ। ਜਦੋਂ ਦੀ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਉਸ ਸਮੇਂ ਤੋਂ ਹੀ ਕਈ ਵੱਡੇ ਗੈਂਗਸਟਰਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਿਆ ਗਿਆ ਹੈ ਅਤੇ ਪੰਜਾਬ ਵਿੱਚ ਕਨੂੰਨ ਦੀ ਸਥਿਤੀ ਬਹਾਲ ਕੀਤੀ ਗਈ ਹੈ।
'ਗੈਂਗਸਟਰਾਂ ਦੀ ਨਹੀਂ ਹੁੰਦੀ ਪੁਸ਼ਤ ਪਨਾਹੀ'
ਵਿਧਾਇਕ ਨੇ ਇਸ ਮੌਕੇ ਤੰਜ ਕੱਸਦੇ ਹੋਏ ਕਿਹਾ ਗਿਆ ਕਿ ਪੰਜਾਬ ਵਿੱਚ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਇਸ ਸਰਕਾਰ ਦੇ ਵਿੱਚ ਕਿਸੇ ਵੀ ਗੈਂਗਸਟਰ ਨੂੰ ਰਾਜਨੀਤਿਕ ਪੁਸ਼ਤ ਪਨਾਹ ਨਹੀਂ ਦਿੱਤੀ ਜਾਂਦੀ ਹੈ ਕਿਉਂਕਿ ਇਸ ਤੋਂ ਪਹਿਲਾਂ ਅਜਿਹਾ ਹੁੰਦਾ ਰਿਹਾ ਹੈ ਕਿ ਗੈਂਗਸਟਰਾਂ ਨੂੰ ਪਨਾਹ ਦਿੱਤੀ ਜਾ ਰਹੀ ਸੀ। ਇਸ ਮੌਕੇ ਵਿਧਾਇਕ ਵੱਲੋਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਉੱਤੇ ਤਿੱਖਾ ਸ਼ਬਦੀ ਵਾਰ ਕਰਦੇ ਹੋਏ ਕਿਹਾ ਗਿਆ ਕਿ ਉਹਨਾਂ ਨੂੰ ਇੱਕੋ ਕੰਮ ਹੈ ਕਿ ਰੋਜ਼ ਕੋਈ ਨਾ ਕੋਈ ਨਵਾਂ ਨੁਕਤਾ ਲੱਭਿਆ ਜਾਵੇ ਜਿਸ ਨਾਲ ਪੰਜਾਬ ਸਰਕਾਰ ਨੂੰ ਬਦਨਾਮ ਕੀਤਾ ਜਾਵੇ।
- ਗੈਸ ਪਾਈਪ ਲਾਈਨ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਪੁਲਿਸ ਨਾਲ ਹੋਈ ਝੜਪ, 3 SHO ਹੋਏ ਗੰਭੀਰ ਜ਼ਖਮੀ
- ਸਖ਼ਤ ਸੁਰੱਖਿਆ ਪਹਿਰੇ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਨਿਭਾਉਣ ਪਹੁੰਚੇ ਸੁਖਬੀਰ ਸਿੰਘ ਬਾਦਲ,ਪਰਿਵਾਰ ਨੇ ਵੀ ਮਾਂਜੇ ਭਾਂਡੇ
- ਅੰਮ੍ਰਿਤਸਰ ਪੁਲਿਸ ਕਮਿਸ਼ਨਰ ਅਤੇ ਸੀਐੱਮ ਮਾਨ ਦੇ ਬਿਆਨ 'ਤੇ ਭੜਕੇ ਬਿਕਰਮ ਮਜੀਠੀਆ, ਕਿਹਾ- ਸੁਰੱਖਿਆ ਦੀ ਸਿਫ਼ਤ ਕਰਨ ਤੋਂ ਪਹਿਲਾਂ ਮੰਨੋ ਸ਼ਰਮ
ਜ਼ਿਕਰਯੋਗ ਹੈ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਦਰਬਾਰ ਸਾਹਿਬ ਦੇ ਬਾਹਰ ਸੇਵਾ ਨਿਭਾਉਂਦੇ ਹੋਏ ਹਮਲਾ ਹੋਇਆ ਸੀ, ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਅਤੇ ਵੱਖ-ਵੱਖ ਹੋਰ ਲੀਡਰਾਂ ਵੱਲੋਂ ਪੰਜਾਬ ਦੇ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਤਿੱਖੇ ਸਵਾਲ ਚੁੱਕੇ ਗਏ ਸਨ ਅਤੇ ਕਾਨੂੰਨ ਵਿਵਸਥਾ ਨੂੰ ਹਾਸ਼ੀਏ ਉੱਤੇ ਪਹੁੰਚੀ ਵਿਵਸਥਾ ਦੇ ਨਾਲ ਜੋੜ ਕੇ ਦੇਖਣ ਦੀ ਗੱਲ ਕਹੀ ਗਈ ਸੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਵੱਲੋਂ ਮੌਜੂਦਾ ਪੰਜਾਬ ਸਰਕਾਰ ਉੱਤੇ ਵੀ ਵੱਖ ਵੱਖ ਮਾਮਲਿਆਂ ਨੂੰ ਲੈਕੇ ਸ਼ਬਦੀ ਵਾਰ ਕੀਤੇ ਗਏ ਸਨ।