ਚੰਡੀਗੜ੍ਹ: ਸਾਲ 2016 'ਚ ਹੋਏ ਬੇਅਦਬੀ ਮਾਮਲੇ 'ਚ ਦਿੱਲੀ ਦੇ 'ਆਪ' ਵਿਧਾਇਕ ਨਰੇਸ਼ ਯਾਦਵ ਨੂੰ ਦੋਸ਼ੀ ਕਰਾਰ ਦਿੱਤਾ ਗਿਆ । ਦੱਸਣਯੋਗ ਹੈ ਕਿ ਦਿੱਲੀ ਦੇ ਮਹਿਰੌਲੀ ਤੋਂ 'ਆਪ' ਵਿਧਾਇਕ ਨਰੇਸ਼ ਯਾਦਵ ਨੂੰ ਅੱਜ ਮਾਲੇਰਕੋਟਲਾ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਅੱਠ ਸਾਲ ਪੁਰਾਣੇ ਮਲੇਰਕੋਟਲਾ ਕੁਰਾਨ ਸ਼ਰੀਫ਼ ਬੇਅਦਬੀ ਮਾਮਲੇ ਵਿੱਚ ਦੋਸ਼ੀ ਕਰਾਰ ਕਰ ਦਿੱਤਾ ਹੈ।
ਦੋ ਸਾਲ ਦੀ ਸਜ਼ਾ
ਮਿਲੀ ਜਾਣਕਾਰੀ ਮੁਤਾਬਿਕ ਮਲੇਰਕੋਟਲਾ ਅਦਾਲਤ ਨੇ ਵਿਧਾਇਕ ਨਰੇਸ਼ ਯਾਦਵ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਹੈ। ਇਨ੍ਹਾਂ ਹੀ ਨਹੀਂ ਅਦਾਲਤ ਨੇ ਨਰੇਸ਼ ਯਾਦਵ ਨੂੰ 11000 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਅਦਾਲਤ ਨੇ ਕਿਹਾ ਹੈ ਕਿ ਜੇਕਰ ਵਿਧਾਇਕ ਨੇ ਲਗਾਇਆ ਹੋਇਆ ਜ਼ੁਰਮਾਨਾ ਨਹੀਂ ਭਰਿਆ ਤਾਂ ਉਸਦੀ ਸਜ਼ਾ ਨੂੰ ਇੱਕ ਸਾਲ ਦੇ ਲਈ ਹੋਰ ਵਧਾ ਦਿੱਤਾ ਜਾਵੇਗਾ। ਦੱਸਣਯੋਗ ਹੈ ਕਿ ਅਦਾਲਤ ਦੇ ਹੁਕਮ ਤੋਂ ਤੁਰੰਤ ਬਾਅਦ ਯਾਦਵ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਸ ਤੋਂ ਪਹਿਲਾਂ ਮਾਰਚ 2021 ਵਿੱਚ ਨਰੇਸ਼ ਯਾਦਵ ਅਤੇ ਇੱਕ ਹੋਰ ਮੁਲਜ਼ਮ ਨੰਦ ਕਿਸ਼ੋਰ ਨੂੰ ਹੇਠਲੀ ਅਦਾਲਤ ਨੇ ਬਰੀ ਕਰ ਦਿੱਤਾ ਸੀ।
ਆਰ. ਐਸ. ਐਸ ਨਾਲ ਸਬੰਧਾਂ ਦੀ ਜਾਂਚ
ਜ਼ਿਕਰਯੋਗ ਹੈ ਕਿ 24 ਜੂਨ 2016 ਨੂੰ ਮਲੇਰਕੋਟਲਾ ਸ਼ਹਿਰ ਦੀ ਜਰਗ ਰੋਡ ਤੋਂ ਕੁਰਾਨ ਸ਼ਰੀਫ਼ ਦੇ ਅੰਗ ਬਰਾਮਦ ਹੋਣ ਦੀ ਘਟਨਾ ਵਾਪਰੀ ਤਾਂ ਇਸ ਮਾਮਲੇ 'ਚ ਵਿਜੈ ਕੁਮਾਰ, ਨੰਦ ਕਿਸ਼ੋਰ ਅਤੇ ਗੌਰਵ ਕੁਮਾਰ ਸਮੇਤ ਦੋ ਹੋਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਉੱਥੇ ਹੀ ਸਬੂਤਾਂ ਅਤੇ ਗਵਾਹਾਂ ਦੇ ਬਿਆਨਾਂ ਦੇ ਅਧਾਰ 'ਤੇ ਆਪ' ਵਿਧਾਇਕ ਨਰੇਸ਼ ਯਾਦਵ ਦਾ ਨਾਂ ਜੋੜਿਆ ਗਿਆ ਸੀ। ਪਟਿਆਲਾ ਤੋਂ ਵਿਜੈ ਕੁਮਾਰ ਦੀ ਗ੍ਰਿਫ਼ਤਾਰੀ ਮਗਰੋਂ ਉਸ ਦੇ ਬਿਆਨ 'ਤੇ ਨਰੇਸ਼ ਯਾਦਵ ਨੂੰ ਜਾਂਚ `ਚ ਸ਼ਾਮਲ ਕੀਤਾ ਗਿਆ ਤਾਂ ਖੁਲਾਸਾ ਹੋਇਆ ਕਿ ਨਰੇਸ਼ ਯਾਦਵ ਵੱਲੋਂ ਵਿਜੈ ਕੁਮਾਰ ਦੇ ਬੈਂਕ ਖਾਤੇ ਵਿੱਚ 90 ਲੱਖ ਰੁਪਏ ਟ੍ਰਾਂਸਫਰ ਕੀਤੇ ਗਏ ਅਤੇ ਇਸ ਲਈ ਆਰ.ਐੱਸ.ਐੱਸ ਨਾਲ ਉਸ ਦੇ ਸਬੰਧਾਂ ਦੀ ਜਾਂਚ ਲਈ ਅਰਜ਼ੀ ਦਾਇਰ ਕੀਤੀ ਗਈ ਸੀ।
ਇਸ ਮਾਮਲੇ 'ਚ ਹੀ ਵਿਰੋਧਧੀਰ ਦੇ ਆਗੂ ਪ੍ਰਤਾਪ ਬਾਜਵਾ ਨੇ ਆਮ ਆਦਮੀ ਪਾਰਟੀ 'ਤੇ ਤਿੱਖਾ ਨਿਸ਼ਾਨਾ ਸਾਧਿਆ । ਉਨ੍ਹਾਂ ਟਵੀਟ ਕਰ ਲਿਖਿਆ
.@ArvindKejriwal promised justice in sacrilege cases, but his own MLA, Naresh Yadav, has been convicted in the Malerkotla Quran sacrilege case. @AamAadmiParty , which claimed moral high ground, stands exposed. Instead of healing Punjab, they’ve fueled unrest. @BhagwantMann's… pic.twitter.com/cgYP8P3PBw
— Partap Singh Bajwa (@Partap_Sbajwa) November 30, 2024
@ਅਰਵਿੰਦਕੇਜਰੀਵਾਲ
ਨੇ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਦਾ ਵਾਅਦਾ ਕੀਤਾ ਸੀ ਪਰ ਮਲੇਰਕੋਟਲਾ ਕੁਰਾਨ ਦੀ ਬੇਅਦਬੀ ਮਾਮਲੇ ਵਿੱਚ ਆਪ ਦੇ ਵਿਧਾਇਕ ਨਰੇਸ਼ ਯਾਦਵ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ।
ਇਸੇ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ 'ਆਪ' ਸਰਕਾਰ 'ਤੇ ਤਿੱਖੇ ਤੰਜ ਕੱਸੇ ਗਏ। ਬਿਕਰਮ ਮਜੀਠੀਆ ਅਤੇ ਡਾ. ਦਲਜੀਤ ਚੀਮਾ ਵੱਲੋਂ 'ਆਪ' ਨੂੰ ਲੰਬੇਂ ਹੱਥੀਂ ਲਿਆ ਗਿਆ।
ਸ਼੍ਰੋਮਣੀ ਅਕਾਲੀ ਦਲ ਨੇ ਮਲੇਰਕੋਟਲਾ ਵਿੱਚ 2016 ਵਿੱਚ ਪਵਿੱਤਰ ਕੁਰਾਨ ਦੀ ਬੇਅਦਬੀ ਦੇ ਇੱਕ ਗੰਭੀਰ ਮਾਮਲੇ ਵਿੱਚ ਵਧੀਕ ਸੈਸ਼ਨ ਜੱਜ, ਮਲੇਰਕੋਟਲਾ ਦੇ ਫੈਸਲੇ ਦਾ ਸਵਾਗਤ ਕੀਤਾ ਹੈ।
— Dr Daljit S Cheema (@drcheemasad) November 30, 2024
ਮਾਣਯੋਗ ਅਦਾਲਤ ਨੇ ਆਪਣੇ ਫੈਸਲੇ ਵਿੱਚ ਦਿੱਲੀ ਦੇ ਮਹਿਰੌਲੀ ਵਿਧਾਨ ਸਭਾ ਹਲਕੇ ਤੋਂ 'ਆਪ' ਵਿਧਾਇਕ ਨਰੇਸ਼ ਯਾਦਵ ਨੂੰ ਦੋਸ਼ੀ ਕਰਾਰ ਦਿੱਤਾ ਹੈ ਅਤੇ ਇਸ ਘਿਨਾਉਣੇ… pic.twitter.com/ge3e3XZHOT
- ਖੰਨਾ 'ਚ ਕੇਲਿਆਂ ਪਿੱਛੇ ਹੋਈ ਮਾਮੂਲੀ ਬਹਿਸ ਨੇ ਲਿਆ ਖੁਨੀ ਰੂਪ, ਗ੍ਰਾਹਕ ਨੇ ਕੀਤਾ ਦੁਕਾਨਦਾਰ ਦਾ ਕਤਲ
- ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ, ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ ਵਿਦੇਸ਼ੀ ਹਥਿਆਰਾਂ ਸਣੇ ਤਸਕਰ ਕੀਤੇ ਕਾਬੂ
- ਚੰਡੀਗੜ੍ਹ ਕਲੱਬ ਬਲਾਸਟ ਮਾਮਲੇ 'ਚ 2 ਮੁਲਜ਼ਮ ਹਿਸਾਰ ਤੋਂ ਗ੍ਰਿਫਤਾਰ, ਐਨਕਾਊਂਟਰ ਦੌਰਾਨ ਦੋਵਾਂ ਦੀਆਂ ਲੱਤਾਂ 'ਚ ਵੱਜੀਆਂ ਗੋਲੀਆਂ