ਦਿੱਲੀ: ਪੰਜਾਬ ਤੋਂ 'ਆਪ' ਦੇ ਇਕਲੌਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਭਾਰਤੀ ਜਨਤਾ ਪਾਰਟੀ ਨੂੰ ਦਿੱਲੀ ਵਿੱਚ ਜੁਆਇਨ ਕਰ ਲਿਆ ਹੈ। ਇਸ ਤੋਂ ਇਲਾਵਾ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਭਾਜਪਾ ਨੇ ਵੀ ਭਾਜਪਾ 'ਚ ਸ਼ਮੂਲੀਅਤ ਕੀਤੀ ਹੈ। ਦੋਵਾਂ ਨੇ ਭਾਜਪਾ ਦੀ ਸੀਨੀਅਰ ਲੀਡਰਸ਼ਿੱਪ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਦਾ ਲੜ ਫੜ੍ਹਿਆ ਹੈ।
'ਆਪ' ਤੋਂ ਨਹੀਂ ਮਿਲਿਆ ਸਮਰਥਨ: ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਸੁਸ਼ੀਲ ਕੁਮਾਰ ਰਿੰਕੂ ਦਾ ਕਹਿਣਾ ਹੈ, ''ਇਹ ਸੱਚ ਹੈ ਕਿ ਮੈਂ ਜਲੰਧਰ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਹੋਏ ਕਿਉਂਕਿ ਮੇਰੀ ਪਾਰਟੀ (ਆਪ) ਨੇ ਮੈਨੂੰ ਸਮਰਥਨ ਨਹੀਂ ਦਿੱਤਾ। ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਯੂਨੀਅਨ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹਾਂ। ਸੁਸ਼ੀਲ ਕੁਮਾਰ ਰਿੰਕੂ ਪਹਿਲਾਂ ਕਾਂਗਰਸ ਵਿੱਚ ਰਹਿ ਚੁੱਕੇ ਹਨ ਅਤੇ 2017 ਵਿੱਚ ਜਲੰਧਰ ਪੱਛਮੀ ਸੀਟ ਤੋਂ ਵਿਧਾਨ ਸਭਾ ਚੋਣ ਜਿੱਤੇ ਸਨ। ਹਾਲਾਂਕਿ 2023 'ਚ ਜਲੰਧਰ ਸੀਟ 'ਤੇ ਹੋਈ ਜ਼ਿਮਨੀ ਚੋਣ 'ਚ 'ਆਪ' ਨੇ ਉਨ੍ਹਾਂ ਨੂੰ ਜਲੰਧਰ ਤੋਂ ਉਮੀਦਵਾਰ ਬਣਾਇਆ ਸੀ ਅਤੇ ਉਹ ਪਿਛਲੇ ਇਕ ਸਾਲ ਤੋਂ ਇਸ ਸੀਟ ਦੀ ਨੁਮਾਇੰਦਗੀ ਕਰ ਰਹੇ ਹਨ। ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਰਿੰਕੂ ਹੁਣ ਭਾਜਪਾ ਦੀ ਟਿਕਟ 'ਤੇ ਲੋਕ ਸਭਾ ਚੋਣ ਲੜ ਸਕਦੇ ਹਨ।
ਦੋ ਸਾਲ ਬਾਅਦ ਭਾਜਪਾ ਵਿੱਚ ਵਾਪਸੀ: ਸ਼ੀਤਲ ਅੰਗੁਰਾਲ ਦੀ 2 ਸਾਲ ਬਾਅਦ ਭਾਜਪਾ 'ਚ ਵਾਪਸੀ ਹੋਈ ਹੈ। ਅੰਗੁਰਾਲ ਨੇ ਆਪਣੀ ਰਾਜਨੀਤੀ ਦੀ ਸ਼ੁਰੂਆਤ ਭਾਜਪਾ ਤੋਂ ਹੀ ਕੀਤੀ ਸੀ। ਉਹ ਜਲੰਧਰ ਵਿੱਚ ਭਾਜਪਾ ਦੇ ਬਹੁਤ ਸਰਗਰਮ ਆਗੂ ਸਨ। ਦੋ ਸਾਲ ਪਹਿਲਾਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਉਹ ਪੰਜਾਬ ਦੀ ਸੀਐੱਮ ਭਗਵੰਤ ਮਾਨ ਨੂੰ ਮਿਲੇ ਸਨ ਅਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਇਸ ਤੋਂ ਬਾਅਦ ਉਹ ‘ਆਪ’ ਦੀ ਟਿਕਟ ’ਤੇ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਤੋਂ ਚੋਣ ਲੜੇ ਅਤੇ ਕਾਂਗਰਸ ਦੇ ਸੁਸ਼ੀਲ ਰਿੰਕੂ ਨੂੰ ਹਰਾ ਕੇ ਵਿਧਾਇਕ ਬਣੇ। ਹੁਣ ਦੋ ਸਾਲਾਂ ਬਾਅਦ ਉਹ ਭਾਜਪਾ ਵਿੱਚ ਵਾਪਸ ਆਏ ਹਨ।
ਦੱਸ ਦਈਏ ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਸ਼ੀਤਲ ਅੰਗੁਰਾਲ ਨੇ ਬੁੱਧਵਾਰ (27 ਮਾਰਚ) ਨੂੰ ਬਾਅਦ ਦੁਪਹਿਰ 3:40 ਵਜੇ ਸੋਸ਼ਲ ਮੀਡੀਆ 'ਤੇ ਪਾਰਟੀ ਛੱਡਣ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਪੋਸਟ ਕੀਤਾ ਅਤੇ ਲਿਖਿਆ- ਮੈਂ ਆਮ ਆਦਮੀ ਪਾਰਟੀ ਵਿੱਚ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫਾ ਦੇ ਰਿਹਾ ਹਾਂ।
- ਰਵਨੀਤ ਬਿੱਟੂ ਦੇ ਭਾਜਪਾ 'ਚ ਸ਼ਾਮਿਲ ਹੋਣ ਮਗਰੋਂ ਲੁਧਿਆਣਾ ਲੋਕ ਸਭਾ ਬਣੀ ਹੋਟ ਸੀਟ, ਰਿਪੋਰਟ ਰਾਹੀਂ ਜਾਣੋ ਕੌਣ ਹੋ ਸਕਦਾ ਹੈ ਕਾਂਗਰਸ ਦਾ ਲੁਧਿਆਣਾ ਤੋਂ ਅਗਲਾ ਉਮੀਦਵਾਰ - Ludhiana Lok Sabha seat
- ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬੀਐਸਐਫ ਵੱਲੋਂ ਹੈਕਸਾਕਾਪਟਰ ਡਰੋਨ ਬਰਾਮਦ, ਕਣਕ ਦੇ ਖੇਤਾਂ ਵਿੱਚੋਂ ਹੋਈ ਬਰਾਮਦਗੀ - RECOVERY OF 01 HEXACOPTER
- ਫਰੀਦਕੋਟ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਪਿੰਡਾਂ 'ਚ ਕੀਤੀ ਚੋਣ ਪ੍ਰਚਾਰ ਦੀ ਸ਼ੁਰੂਆਤ - Lok Sabha Elections
ਹਰਦੀਪ ਪੂਰੀ ਨੇ ਕੀਤਾ ਸੁਆਗਤ: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ," ਭਾਜਪਾ ਦੁਨੀਆ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਹੈ। ਵੱਖ-ਵੱਖ ਵਰਗਾਂ ਦੇ ਲੋਕ ਸਾਡੇ ਪਰਿਵਾਰ 'ਚ ਸ਼ਾਮਲ ਹੋ ਰਹੇ ਹਨ...ਮੈਂ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਦਾ ਪਾਰਟੀ 'ਚ ਸਵਾਗਤ ਕਰਦਾ ਹਾਂ, ਪੰਜਾਬ ਵਿੱਚ ਬਦਲਾਅ ਆ ਰਿਹਾ ਹੈ ਅਤੇ ਅਸੀਂ ਸਾਰੇ ਮਿਲ ਕੇ 2047 ਤੱਕ ਭਾਰਤ ਨੂੰ ਵਿਕਸਤ ਬਣਾਉਣ ਲਈ ਕੰਮ ਕਰਾਂਗੇ।