ਚੰਡੀਗੜ੍ਹ: ਪੰਜਾਬ ਤੋਂ 'ਆਪ' ਦੇ ਇਕਲੌਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੀਆਂ ਵੀ ਹੁਣ ਭਾਰਤੀ ਜਨਤਾ ਪਾਰਟੀ ਨੂੰ ਜੁਆਇਨ ਕਰਨ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਮੀਡੀਆ ਰਿਪੋਰਟਾਂ ਮੁਤਾਬਿਕ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ। ਇਹ ਕਿਆਸਰਾਈਆਂ ਬੀਤੇ ਦਿਨੀ ਵੀ ਤੇਜ਼ ਹੋਈਆਂ ਸਨ ਜਦੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਭਾਜਪਾ 'ਚ ਸ਼ਾਮਲ ਹੋਣ ਦੀਆਂ ਗੱਲਾਂ ਸਾਹਮਣੇ ਆਈਆਂ ਸਨ।
ਨਕਾਰੀਆਂ ਸਨ ਕਿਆਸਰਾਈਆਂ: ਭਾਵੇਂ ਕਿ ਸੁਸ਼ੀਲ ਕੁਮਾਰ ਰਿੰਕੂ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਦੀਆਂ ਕਿਆਸਰਾਈਂਆਂ ਮੁੜ ਸ਼ੁਰੂ ਹੋਈਆਂ ਹਨ ਪਰ ਇਸ ਤੋਂ ਪਹਿਲਾਂ ਵੀ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਭਾਜਪਾ 'ਚ ਸ਼ਾਮਲ ਹੋਣ ਦੀਆਂ ਕਿਆਸਅਰਾਈਆਂ ਸਨ, ਪਰ ਇਨ੍ਹਾਂ ਅਫਵਾਹਾਂ 'ਤੇ ਰੋਕ ਲਗਾ ਦਿੱਤੀ ਗਈ ਸੀ। ਇਕ ਮੀਡੀਆ ਗਰੁੱਪ ਨਾਲ ਗੱਲਬਾਤ ਕਰਦੇ ਹੋਏ ਸੰਸਦ ਮੈਂਬਰ ਰਿੰਕੂ ਨੇ ਸਪੱਸ਼ਟ ਕੀਤਾ ਸੀ ਕਿ ਉਹ ਕਿਤੇ ਨਹੀਂ ਜਾ ਰਹੇ। ਉਨ੍ਹਾਂ ਦੀ ਵਫ਼ਾਦਾਰੀ ਹਮੇਸ਼ਾ ਆਮ ਆਦਮੀ ਪਾਰਟੀ ਨਾਲ ਰਹੇਗੀ। ਇਸੇ ਤਰ੍ਹਾਂ ਅੰਗੁਰਲ ਨੇ ਲਾਈਵ ਹੋ ਕੇ ਕਿਹਾ ਕਿ ਸਾਰੀਆਂ ਕਿਆਸਰਾਈਆਂ ਨੂੰ ਅਫ਼ਵਾਹਾਂ ਹੀ ਦੱਸਿਆ ਸੀ।
- ਦਿੱਲੀ ਹਾਈਕੋਰਟ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਫੈਸਲਾ ਰੱਖਿਆ ਸੁਰੱਖਿਅਤ - reserved arvind kejriwal bail plea
- ਰਵਨੀਤ ਬਿੱਟੂ ਦੇ ਭਾਜਪਾ 'ਚ ਸ਼ਾਮਿਲ ਹੋਣ ਮਗਰੋਂ ਲੁਧਿਆਣਾ ਲੋਕ ਸਭਾ ਬਣੀ ਹੋਟ ਸੀਟ, ਰਿਪੋਰਟ ਰਾਹੀਂ ਜਾਣੋ ਕੌਣ ਹੋ ਸਕਦਾ ਹੈ ਕਾਂਗਰਸ ਦਾ ਲੁਧਿਆਣਾ ਤੋਂ ਅਗਲਾ ਉਮੀਦਵਾਰ - Ludhiana Lok Sabha seat
- ਅਰਮੀਨੀਆ 'ਚ ਫਸੇ ਖੰਨਾ ਦੇ ਦੋ ਨੌਜਵਾਨ, ਵੀਡੀਓ ਜਾਰੀ ਕਰਕੇ ਪੰਜਾਬ ਸਰਕਾਰ ਤੋਂ ਮੰਗੀ ਮਦਦ, ਟਰੈਵਲ ਏਜੰਟ ਨੇ 9 ਲੱਖ ਦੀ ਮਾਰੀ ਠੱਗੀ - Khanna youths in Armenia
ਕਾਂਗਰਸ ਸੰਸਦ ਮੈਂਬਰ ਗੁਰਜੀਤ ਔਜਲਾ ਦੀ ਵੀ ਹੋ ਸਕਦੀ ਹੈ ਸ਼ਮੂਲੀਅਤ: ਕਿਹਾ ਜਾ ਰਿਹਾ ਹੈ ਅੱਜ ਸ਼ਾਮ ਦਿੱਲੀ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਗੁਰਜੀਤ ਔਜਲਾ ਅਤੇ ਆਮ ਆਦਮੀ ਪਾਰਟੀ ਦੇ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਭਾਜਪਾ ਦੇ ਵਿੱਚ ਸ਼ਮੂਲੀਅਤ ਕਰ ਸਕਦੇ ਹਨ। ਇਸ ਤੋਂ ਪਹਿਲਾਂ ਬੀਤੇ ਦਿਨ ਨਾਟਕੀ ਅੰਦਾਜ਼ ਵਿੱਚ ਸਭ ਨੂੰ ਹੈਰਾਨ ਕਰਦਿਆਂ ਕਾਂਗਰਸ ਦੇ ਸੀਨੀਅਰ ਲੀਡਰ ਰਵਨੀਤ ਬਿੱਟੂ ਨੇ ਵੀ ਭਾਜਪਾ ਦਾ ਪੱਲਾ ਫੜ੍ਹਦਿਆਂ ਕਾਂਗਰਸ ਨੂੰ ਆਲਵਿਦਾ ਆਖ ਦਿੱਤਾ ਸੀ। ਹੁਣ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਇੱਕਲੋਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਗੁਰਜੀਤ ਔਜਲਾ ਉੱਤੇ ਸਭ ਦੀਆਂ ਨਿਗਾਹਾਂ ਬਣੀਆਂ ਹੋਈਆਂ ਹਨ। ਫਿਲਹਾਲ ਈਟੀਵੀ ਭਾਰਤ ਇਸ ਦੀ ਪੁਸ਼ਟੀ ਨਹੀਂ ਕਰਦਾ ਹੈ।