ਹੈਦਰਾਬਾਦ ਡੈਸਕ: ਅੱਜ 25 ਦਸੰਬਰ ਨੂੰ ਪੰਜਾਬ ਸਰਕਾਰ ਦੇ 7 ਮੰਤਰੀ, ਵਿਧਾਇਕ ਅਤੇ ਹੋਰ ਆਗੂ ਖਨੌਰੀ ਸਰਹੱਦ ਵਿਖੇ ਪੁੱਜੇ ਅਤੇ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ 30 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਮੰਤਰੀ ਅਮਨ ਅਰੋੜਾ ਨੇ ਮੀਡੀਆ ਨੂੰ ਦੱਸਿਆ ਕਿ ਸਾਡੀ ਪੂਰੀ ਟੀਮ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਡੱਲੇਵਾਲ ਨੂੰ ਅਪੀਲ ਕੀਤੀ ਕਿ ਜੇਕਰ ਉਹ ਆਪਣਾ ਵਰਤ ਛੱਡ ਦੇਵੇ ਤਾਂ ਚੰਗਾ ਹੋਵੇਗਾ ਪਰ ਅਸੀਂ ਉਨ੍ਹਾਂ ਨੂੰ ਇਹ ਵੀ ਕਿਹਾ ਹੈ ਕਿ ਉਹ ਆਪਣਾ ਸੰਘਰਸ਼ ਜਾਰੀ ਰੱਖਣ ਪਰ ਡਾਕਟਰੀ ਇਲਾਜ ਸ਼ੁਰੂ ਕਰਨ। ਅਰੋੜਾ ਨੇ ਕਿਹਾ ਕਿ ਉਮੀਦ ਹੈ ਕਿ ਉਹ ਸਾਡੀ ਅਪੀਲ ਨੂੰ ਸਵੀਕਾਰ ਕਰਨਗੇ।
ਉਨ੍ਹਾਂ ਦਾ ਤੰਦਰੁਸਤ ਰਹਿਣਾ ਜ਼ਰੂਰੀ
ਅਰੋੜਾ ਨੇ ਕਿਹਾ ਕਿ ਉਨ੍ਹਾਂ ਨੂੰ ਸਾਡੀ ਸਰਕਾਰ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਅਸੀਂ ਡੱਲੇਵਾਲ ਨੂੰ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਲੰਬੇ ਸਮੇਂ ਤੱਕ ਜਾਰੀ ਰਹੇਗਾ। ਇਹ ਸੰਘਰਸ਼ ਉਦੋਂ ਹੀ ਸਫ਼ਲ ਹੋਵੇਗਾ ਜਦੋਂ ਉਹ (ਡੱਲੇਵਾਲ) ਤੰਦਰੁਸਤ ਰਹਿਣਗੇ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਕੇਂਦਰ ਸਰਕਾਰ ਦੇ ਸੰਪਰਕ ਵਿੱਚ ਹਨ। ਇਸ ਦੇ ਨਾਲ ਹੀ ਅਸੀਂ ਇਸ ਮਾਮਲੇ ਨੂੰ ਲੈ ਕੇ ਹਾਲ ਹੀ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲੇ ਹਨ।
"ਇਹ ਸ਼ਰਮਨਾਕ ਹੈ ਕਿ ਮੋਦੀ ਸਰਕਾਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਅਤੇ ਸਾਡੇ ਕਿਸਾਨਾਂ ਵੱਲੋਂ ਉਠਾਏ ਮੁੱਦਿਆਂ ਵੱਲ ਲਗਾਤਾਰ ਅੱਖਾਂ ਬੰਦ ਕਰ ਰਹੀ ਹੈ। ਉਨ੍ਹਾਂ ਦੀਆਂ ਮੰਗਾਂ ਸੱਚੀਆਂ ਹਨ ਅਤੇ ਬਿਨਾਂ ਕਿਸੇ ਦੇਰੀ ਦੇ ਮੰਨੀਆਂ ਜਾਣੀਆਂ ਚਾਹੀਦੀਆਂ ਹਨ।" ਕੈਬਨਿਟ ਮੰਤਰੀ ਅਮਨ ਅਰੋੜਾ
ਮੈਡੀਕਲ ਸਹੂਲਤਾਂ ਲੈਣ ਦੀ ਅਪੀਲ
ਖਨੌਰੀ ਸਰਹੱਦ ਉਤੇ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਮੁਲਾਕਾਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀਆਂ ਨੇ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਨੂੰ ਮੈਡੀਕਲ ਸਹੂਲਤਾਂ ਲੈਣ ਦੀ ਅਪੀਲ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ‘ਆਪ’ ਪੰਜਾਬ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਸਬੰਧੀ ਉਹ ਰਾਜਪਾਲ ਨੂੰ ਮਿਲ ਚੁੱਕੇ ਹਨ ਅਤੇ ਕਿਸਾਨੀ ਦਾ ਮੁੱਦਾ ਸੰਸਦ ਵਿੱਚ ਵੀ ਉਠਾ ਚੁੱਕੇ ਹਨ। ਇਹ ਲੜਾਈ ਇਕੱਲੇ ਡੱਲੇਵਾਲ ਦੀ ਨਹੀਂ ਸਗੋਂ ਸਾਰੇ ਕਿਸਾਨਾਂ ਅਤੇ ਪੂਰੇ ਪੰਜਾਬ ਦੀ ਹੈ। ਇਹ ਲੜਾਈ ਲੰਬੇ ਸਮੇਂ ਤੱਕ ਚੱਲੇਗੀ।
ਪੰਜਾਬ ਸਰਕਾਰ ਮੰਗਾਂ ਨਾਲ ਸਹਿਮਤ
ਅਸੀਂ ਸਾਰੇ ਡੱਲੇਵਾਲ ਸਾਹਬ ਦੇ ਨਾਲ ਖੜੇ ਹਾਂ। ਅਸੀਂ ਉਨ੍ਹਾਂ ਵੱਲੋਂ ਚੁੱਕੇ ਗਏ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਤਿਆਰ ਹਾਂ। ਡੱਲੇਵਾਲ ਸਾਹਬ ਇਸ ਲੜਾਈ ਵਿੱਚ ਮੋਹਰੀ ਹਨ ਪਰ ਇਸ ਦੌਰਾਨ ਉਨ੍ਹਾਂ ਦੀ ਸਿਹਤ ਵੀ ਬਹੁਤ ਮਹੱਤਵਪੂਰਨ ਹੈ। ਅਸੀਂ ਉਸ ਨੂੰ ਡਾਕਟਰੀ ਸਹਾਇਤਾ ਲੈਣ ਦੀ ਅਪੀਲ ਕਰਦੇ ਹਾਂ। ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਾਲ ਸਹਿਮਤ ਹੈ। ਅਸੀਂ ਇਸ ਲਈ ਕੇਂਦਰ ਨਾਲ ਸੰਪਰਕ ਕਰਾਂਗੇ। ਆਮ ਆਦਮੀ ਪਾਰਟੀ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਡਾ. ਬਲਬੀਰ ਸਿੰਘ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ, ਲਾਲਜੀਤ ਭੁੱਲਰ, ਹਰਦੀਪ ਸਿੰਘ ਮੁੰਡੀਆਂ, ਤੁਰਨਪ੍ਰੀਤ ਸਿੰਘ, ਬਰਿੰਦਰ ਗੋਇਲ ਅਤੇ ਸ਼ੈਰੀ ਕਲਸੀ ਨੇ ਡੱਲੇਵਾਲ ਨਾਲ ਮੁਲਾਕਾਤ ਕੀਤੀ।
- ਡੱਲੇਵਾਲ ਦੇ ਡਾਕਟਰਾਂ ਨਾਲ ਵਾਪਰਿਆ ਹਾਦਸਾ, ਗੱਡੀਆਂ ਦੀ ਹੋ ਗਈ ਭਿਆਨਕ ਟੱਕਰ, ਜਾਣੋ ਅੱਗੇ ਕੀ ਹੋਇਆ
- ਪੰਜਾਬ ਦੇ ਲੋਕਾਂ ਲਈ ਜਰੂਰੀ ਖਬਰ, ਕਿਸਾਨਾਂ ਨੇ 30 ਦਸੰਬਰ ਲਈ ਕਰ ਦਿੱਤਾ ਵੱਡਾ ਐਲਾਨ, ਜਰੂਰ ਪੜ੍ਹੋ ਇਹ ਖਬਰ
- ਡੱਲੇਵਾਲ ਦੀ ਇਹ ਸਪੀਚ ਸੁਣ ਕੇ ਅੱਖਾਂ 'ਚ ਆ ਜਾਣਗੇ ਹੰਝੂ, ਕਹਿੰਦੇ- ਗੁਆਂਢੀ ਸੂਬਿਆਂ ਦਾ ਉਲਾਂਭਾ ਲਾਹੁਣ ਦੀ ਕੋਸ਼ਿਸ਼ ਕੀਤੀ ਪਰ ਹੁਣ...
- ਰਾਸ਼ਨ ਕਾਰਡ ਨੂੰ ਲੈ ਕੇ ਵੱਡੀ ਖ਼ਬਰ, ਹੁਣ ਬਿਨ੍ਹਾਂ ਰਾਸ਼ਨ ਕਾਰਡ ਦੇ ਮਿਲੇਗਾ ਰਾਸ਼ਨ, ਜਾਣਨ ਲਈ ਕਰੋ ਕਲਿੱਕ...
- ਲਓ ਜੀ, ਕਿਸਾਨਾਂ ਦੀ ਮੰਗ ਹੋਈ ਪੂਰੀ, ਐਮਐਸਪੀ 'ਤੇ ਫ਼ਸਲਾਂ ਖ਼ਰੀਦਣ ਦਾ ਨੋਟੀਫਿਕੇਸ਼ਨ ਹੋਇਆ ਜਾਰੀ, ਜਾਣੋ ਕਿਸ-ਕਿਸ ਫ਼ਸਲ 'ਤੇ ਮਿਲੇਗਾ MSP