ਲੁਧਿਆਣਾ: ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪੱਪੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹੁੰਚੇ। ਜਿਨਾਂ ਵੱਲੋਂ ਲੁਧਿਆਣਾ ਦੇ ਵਿਧਾਨ ਸਭਾ ਕੇਂਦਰੀ ਦੇ ਵਿੱਚ ਜਨਕਪੁਰੀ ਵਿਖੇ ਇੱਕ ਰੋਡ ਸ਼ੋਅ ਕੱਢਿਆ ਗਿਆ। ਇਸ ਰੋਡ ਸ਼ੋਅ ਦੇ ਦੌਰਾਨ ਅਰਵਿੰਦ ਕੇਜਰੀਵਾਲ ਨੇ ਜਿੱਥੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਹੱਕ ਦੇ ਵਿੱਚ ਭੁਗਤਣ ਦੀ ਅਪੀਲ ਕੀਤੀ। ਉੱਥੇ ਹੀ ਉਨ੍ਹਾਂ, ਕੇਂਦਰ ਦੀ ਭਾਜਪਾ ਸਰਕਾਰ ਉੱਤੇ ਸਵਾਲ ਵੀ ਖੜੇ ਕੀਤੇ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਾਜਿਸ਼ ਹੈ ਕਿ ਪੰਜਾਬ ਵਿੱਚ ਸਰਕਾਰ ਨੂੰ ਹਟਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੋਇਆ ਤਾਂ ਪੰਜਾਬ ਦੇ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਵੀ ਖ਼ਤਮ ਹੋ ਜਾਣਗੀਆਂ, ਜੋ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਉਹ ਜ਼ੀਰੋ ਨਹੀਂ ਹੋਣਗੇ।'
13 ਸੀਟਾਂ ਜਿੱਤਣੀਆਂ ਬੇਹਦ ਜਰੂਰੀ: ਅਰਵਿੰਦ ਕੇਜਰੀਵਾਲ ਨੇ ਪੀਐਮ ਮੋਦੀ ਉੱਤੇ ਵਾਰ ਕਰਦੇ ਆ ਕਿਹਾ ਕਿ ਉਹ ਖੁਦ ਨੂੰ ਭਗਵਾਨ ਦਾ ਅਵਤਾਰ ਕਹਿ ਰਹੇ ਹਨ। ਉਹਨਾਂ ਕਿਹਾ ਕਿ ਅਜਿਹਾ ਲੋਕਾਂ ਦੇ ਵਿੱਚ ਉਹ ਪ੍ਰਚਾਰ ਕਰ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਪੰਜਾਬ ਦੇ ਵਿੱਚ ਮੁਹੱਲਾ ਕਲੀਨਿਕ ਬਣਾਏ ਅਤੇ ਲੋਕਾਂ ਨੂੰ ਮੁਫਤ ਦਵਾਈ ਮਿਲ ਰਹੀ ਹੈ। ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕ ਰਹੇ ਹਾਂ ਚੰਗੇ ਸਕੂਲ ਬਣਾ ਰਹੇ ਹਾਂ। ਉਹਨਾਂ ਕਿਹਾ ਕਿ ਇਹ ਸਾਰੇ ਕੰਮ ਭਾਜਪਾ ਨਹੀਂ ਕਰ ਸਕਦੀ, ਨਰਿੰਦਰ ਮੋਦੀ ਨਹੀਂ ਕਰ ਸਕਦੇ। ਇਸੇ ਕਰਕੇ ਮੇਰੇ ਉੱਤੇ ਝੂਠੇ ਮੁਕੱਦਮੇ ਪਾ ਕੇ ਮੈਨੂੰ ਜੇਲ੍ਹ ਦੇ ਵਿੱਚ ਬੰਦ ਕਰ ਦਿੱਤਾ ਗਿਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਡੀ ਲੜਾਈ ਸਿਰਫ ਪੰਜਾਬ ਦੀ ਹੀ ਨਹੀਂ ਸਗੋਂ ਕੇਂਦਰ ਤੱਕ ਹੈ। ਕੇਂਦਰ ਦੇ ਵਿੱਚ ਆਮ ਆਦਮੀ ਪਾਰਟੀ ਨੂੰ ਮਜਬੂਤ ਕਰਨ ਦੇ ਲਈ ਪੰਜਾਬ ਵਿੱਚੋਂ 13 ਸੀਟਾਂ ਜਿੱਤਣੀਆਂ ਬੇਹਦ ਜਰੂਰੀ ਹਨ। ਪੰਜਾਬ ਦੀਆਂ 13 ਸੀਟਾਂ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਾਉਣ ਦੀ ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ।
- ਖਹਿਰਾ ਨੇ 'ਆਪ' ਮੰਤਰੀਆਂ ਦੇ ਕਿਰਦਾਰ 'ਤੇ ਚੁੱਕੇ ਸਵਾਲ, ਮੰਤਰੀ ਬਲਕਾਰ ਸਿੰਘ ਦੀ ਵਾਇਰਲ ਅਸ਼ਲੀਲ ਵੀਡੀਓ ਨੂੰ ਲੈ ਕੇ ਘੇਰੀ ਸੂਬਾ ਸਰਕਾਰ - Khaira surrounded Punjab government
- 'ਆਪ' ਐਮਐਲਏ ਦੀ ਵਾਇਰਲ ਆਡੀਓ ਤੇ ਬੋਲੇ 'ਆਪ' ਉਮੀਦਵਾਰ, ਕਿਹਾ ਮਜੀਠੀਏ ਦੀਆਂ ਖੁਦ ਦੀਆਂ ਆਡੀਓ ਵਾਇਰਲ, ਵਪਾਰੀਆਂ 'ਤੇ ਵੀ ਬੋਲੇ - AAP candidate Ashok Pappi Ludhiana
- ਲੁਧਿਆਣਾ 'ਚ ਬਜ਼ੁਰਗਾਂ ਦੀ ਵੋਟ ਪਵਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਉਪਰਾਲਾ, ਘਰ-ਘਰ ਜਾ ਦੇ ਪਵਾਈ ਵੋਟ - Lok Sabha Elections 2024
ਵੋਟ ਪਾਉਣ ਦੀ ਅਪੀਲ: ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸ਼ੋਕ ਪਰਾਸ਼ਰ ਲੁਧਿਆਣਾ ਦੇ ਰਹਿਣ ਵਾਲੇ ਉਮੀਦਵਾਰ ਹਨ। ਲੁਧਿਆਣਾ ਵਿੱਚ ਹੀ ਜੰਮੇ ਪਲੇ ਹਨ, ਜਦੋਂ ਕਿ ਕਾਂਗਰਸ ਦਾ ਉਮੀਦਵਾਰ ਰਾਜਾ ਵੜਿੰਗ ਲੁਧਿਆਣਾ ਦੇ ਬਾਹਰ ਤੋਂ ਆਇਆ ਹੋਇਆ ਉਮੀਦਵਾਰ ਹੈ। ਉਹਨਾਂ ਕਿਹਾ ਕਿ ਇਸੇ ਕਰਕੇ ਲੋਕ ਅਸ਼ੋਕ ਨੂੰ ਵੀ ਜਿਤਾਉਣ ਉਹਨਾਂ ਕਿਹਾ ਕਿ ਅਸ਼ੋਕ ਪਰਾਸ਼ਰ ਨੂੰ ਪੰਜਾਬ ਦੇ ਵਿੱਚ ਸਭ ਤੋਂ ਵੱਧ ਮਾਰਜਨ ਦੇ ਨਾਲ ਜਿਤਾਇਆ ਜਾਣਾ ਚਾਹੀਦਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਡੇ ਹੱਥ ਮਜਬੂਤ ਕਰਨ ਦੇ ਲਈ ਸਾਨੂੰ 13 ਸੀਟਾਂ ਦੀ ਲੋੜ ਹੈ ਅਤੇ ਉਹਨਾਂ ਨੂੰ ਪੂਰੀ ਉਮੀਦ ਹੈ ਕਿ ਪੰਜਾਬ 13 ਦੀਆਂ 13 ਸੀਟਾਂ ਜਿੱਤ ਕੇ ਉਹਨਾਂ ਨੂੰ ਦੇਵੇਗਾ ਉਹਨਾਂ ਕਿਹਾ ਕਿ ਜਿਹੜੀਆਂ ਸਹੂਲਤਾਂ ਅਸੀਂ ਦਿੱਤੀਆਂ ਹਨ, ਉਹਨਾਂ ਨੂੰ ਹੋਰ ਵਧੀਆ ਕਰਾਂਗੇ।