ਬਠਿੰਡਾ: ਸ਼ਰਾਬ ਘੁਟਾਲੇ ਨੂੰ ਲੈ ਕੇ ਈਡੀ ਵੱਲੋਂ ਗ੍ਰਿਫਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ ਅੱਜ ਸੂਬਾ ਭਰ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਇੱਕ ਰੋਜ਼ਾ ਭੁੱਖ ਹੜਤਾਲ ਕੀਤੀ ਗਈ ਹੈ, ਜਿਸ ਦੇ ਤਹਿਤ ਅੱਜ ਬਠਿੰਡਾ ਦੇ ਭੀਮ ਰਾਓ ਅੰਬੇਦਕਰ ਪਾਰਕ ਵਿੱਚ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਭੁੱਖ ਹੜਤਾਲ ਤੇ ਬੈਠੇ ਹਨ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੇਅਰਮੈਨ ਨੀਲ ਗਰਗ ਨੇ ਕਿਹਾ ਕਿ ਭਾਜਪਾ ਵੱਲੋਂ ਜਿਸ ਢੰਗ ਨਾਲ ਦੇਸ਼ ਵਿੱਚ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਅਤੇ ਵਿਰੋਧੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਉਸ ਤੋਂ ਸਾਫ ਜ਼ਾਹਿਰ ਹੈ ਕਿ ਸੱਤਾ ਵਿੱਚ ਬਣੇ ਰਹਿਣ ਲਈ ਭਾਜਪਾ ਵੱਲੋਂ ਅਜਿਹਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਭਾਜਪਾ ਦੇ ਇਸ ਨਾਦਰਸ਼ਾਹੀ ਖਿਲਾਫ ਲੋਕ ਇੱਕਜੁੱਟ ਹੋ ਰਹੇ ਹਨ ਅਤੇ ਇਸ ਦਾ ਜਵਾਬ ਲੋਕ ਸਭਾ ਚੋਣਾਂ ਦੌਰਾਨ ਲੋਕਾਂ ਵੱਲੋਂ ਦਿੱਤਾ ਜਾਵੇਗਾ ਅਤੇ ਇਸ ਧੱਕੇਸ਼ਾਹੀ ਦਾ ਪੁਰਜ਼ੋਰ ਵਿਰੋਧ ਕੀਤਾ ਜਾਵੇਗਾ।
- ਕਿਸਾਨ ਸੰਘਰਸ਼ ਕਮੇਟੀ ਵੱਲੋਂ ਗੋਲਡਨ ਗੇਟ 'ਤੇ ਕਿਸਾਨਾਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ - Farmers protest against PM Modi
- ਮੰਤਰੀ ਹਰਪਾਲ ਚੀਮਾ ਨੇ ਭ੍ਰਿਸ਼ਟਾਚਾਰੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- ਕਿਸੇ ਨੂੰ ਵੀ ਕਿਰਤ ਦੀ ਕਮਾਈ ਲੁੱਟਣ ਨਹੀਂ ਦਿਆਂਗੇ - Harpal Cheema warned corrupt people
- ਕਲਾਕਾਰਾਂ ਦੇ ਸਿਆਸਤ 'ਚ ਆਉਣ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਆਖ ਦਿੱਤੀਆਂ ਇਹ ਗੱਲਾਂ - Lok Sabha elections
ਇਸ ਮੌਕੇ ਚੇਅਰਮੈਨ ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਆਮ ਲੋਕਾਂ ਦੀ ਆਵਾਜ਼ ਹਨ, ਉਹਨਾਂ ਦੀ ਆਵਾਜ਼ ਨੂੰ ਦਬਾਉਣ ਲਈ ਭਾਜਪਾ ਵੱਲੋਂ ਅਜਿਹਾ ਕੀਤਾ ਜਾ ਰਿਹਾ ਹੈ ਕਿਉਂਕਿ ਆਮ ਘਰਾਂ ਦੇ ਧੀਆਂ ਪੁੱਤਾਂ ਵੱਲੋਂ ਸਤਾ ਵਿੱਚ ਆ ਕੇ ਜਿੱਥੇ ਭਰਸ਼ਟਾਚਾਰ ਖਿਲਾਫ ਵੱਡੀ ਮੁਹਿਮ ਵਿੱਢੀ ਹੋਈ ਹੈ, ਉੱਥੇ ਹੀ ਕਾਰਪੋਰੇਟ ਘਰਾਣਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਕਾਰਨ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸਾਂ ਵਿੱਚ ਭਾਜਪਾ ਵੱਲੋਂ ਫਸਾਇਆ ਜਾ ਰਿਹਾ ਹੈ। ਪਰ ਲੋਕ ਇਹ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਭਾਜਪਾ ਦੀਆਂ ਲੋਕਤੰਤਰਿਕ ਵਿਰੋਧੀ ਨੀਤੀਆਂ ਦਾ ਜ਼ੋਰਦਾਰ ਵਿਰੋਧ ਕਰਨਗੇ।