ਅੰਮ੍ਰਿਤਸਰ: ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਅੰਮ੍ਰਿਤਸਰ ਦੀ ਲੋਕ ਸਭਾ ਸੀਟ ਤੋਂ ਚੋਣ ਲੜ ਰਹੇ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਦੇ ਵਿੱਚ ਲਗਾਤਾਰ ਹੀ ਆਮ ਆਦਮੀ ਪਾਰਟੀ ਵੱਲੋਂ ਪ੍ਰਚਾਰ ਅਤੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਅੰਮ੍ਰਿਤਸਰ ਦੇ ਹਲਕੇ ਅਤੇ ਡਾਕਟਰ ਜਸਬੀਰ ਸਿੰਘ ਸੰਧੂ ਦੇ ਵੱਲੋਂ ਅੰਮ੍ਰਿਤਸਰ ਦੇ ਵਿੱਚ ਇੱਕ ਵਿਸ਼ਾਲ ਰੈਲੀ ਕਰਵਾਈ ਗਈ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਹਿੱਸਾ ਲਿਆ ਗਿਆ। ਉੱਥੇ ਹੀ ਇਸ ਮੌਕੇ ਉੱਤੇ ਅੰਮ੍ਰਿਤਸਰ ਦੇ ਦੂਸਰੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੀ ਮੌਕੇ 'ਤੇ ਪਹੁੰਚੇ ਅਤੇ ਉਹਨਾਂ ਵੱਲੋਂ ਜਿੱਤ ਦੇ ਦਾਅਵੇ ਨੂੰ ਯਕੀਨੀ ਬਣਾਉਂਦੇ ਹੋਏ 3 ਲੱਖ ਵੋਟਾਂ ਨਾਲ ਜਿੱਤਣ ਦਾ ਦਾਅਵਾ ਵੀ ਪੇਸ਼ ਕੀਤਾ ਗਿਆ। ਉੱਥੇ ਦੂਸਰੇ ਪਾਸੇ ਜਦੋਂ ਉਹਨਾਂ ਕੋਲੋਂ ਮੌਜੂਦਾ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਹ ਕੁਝ ਵੀ ਕਹਿਣ ਤੋਂ ਕੰਨੀ ਕਤਰਾਉਂਦੇ ਹੋਏ ਨਜ਼ਰ ਆਏ।
ਅੰਮ੍ਰਿਤਸਰ ਦੇ ਹਲਕਿਆਂ 'ਚ ਰੈਲੀਆਂ ਤੇ ਮੀਟਿੰਗਾਂ: ਕਾਬਿਲੇਗੌਰ ਹੈ ਕਿ ਪੰਜਾਬ ਵਿੱਚ ਇਕ ਜੂਨ ਨੂੰ ਪੈਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੁਣ ਆਮ ਆਦਮੀ ਪਾਰਟੀ ਵੱਲੋਂ ਆਪਣੇ ਸਿਆਸੀ ਅਖਾੜਿਆਂ ਦੀ ਸਪੀਡ ਤੇਜ਼ ਕਰ ਦਿੱਤੀ ਗਈ ਹੈ ਅਤੇ ਆਪਣੇ ਹਰ ਇੱਕ ਹਲਕਿਆਂ ਦੇ ਵਿੱਚ ਆਪਣੇ ਉਮੀਦਵਾਰ ਨੂੰ ਜਿਤਾਉਣ ਵਾਸਤੇ ਉਹਨਾਂ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ। ਉਥੇ ਹੀ ਅੰਮ੍ਰਿਤਸਰ ਤੋਂ ਐਮਐਲਏ ਡਾਕਟਰ ਜਸਬੀਰ ਸਿੰਘ ਸੰਧੂ ਦੇ ਹਲਕੇ ਦੇ ਵਿੱਚ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਇੱਕ ਵਿਸ਼ਾਲ ਮੀਟਿੰਗ ਕੀਤੀ ਗਈ ਅਤੇ ਇਸ ਮੀਟਿੰਗ ਦੇ ਵਿੱਚ ਕਈ ਪਾਰਟੀ ਵਰਕਰਾਂ ਵੱਲੋਂ ਹਿੱਸਾ ਲਿੱਤਾ ਗਿਆ।
ਅਕਾਲੀ ਭਾਜਪਾ ਗਠਜੋੜ 'ਤੇ ਨਿਸ਼ਾਨਾ: ਉੱਥੇ ਹੀ ਕੁਲਦੀਪ ਸਿੰਘ ਧਾਲੀਵਾਲ ਅਤੇ ਐਮਐਲਏ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਆਪਣੀ ਜਿੱਤ ਦਾ ਵੱਡਾ ਦਾਅਵਾ ਕੀਤਾ ਗਿਆ। ਉੱਥੇ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪਹਿਲਾਂ ਤਾਂ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਉੱਤੇ ਸਿਆਸੀ ਨਿਸ਼ਾਨਾ ਸਾਧਿਆ ਗਿਆ ਅਤੇ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਅਪੀਲ ਉੱਤੇ ਵੀ ਉਹਨਾਂ ਵੱਲੋਂ ਆਪਣਾ ਸਪੱਸ਼ਟੀਕਰਨ ਦਿੱਤਾ ਗਿਆ।
ਤਿੰਨ ਲੱਖ ਤੋਂ ਵੱਧ ਦੀ ਜਿੱਤ ਦਾ ਦਾਅਵਾ: ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਲੋਕ ਸਭਾ ਦੇ ਵਿੱਚ ਜਿੱਤ ਹਾਸਿਲ ਕਰਨ ਤੋਂ ਬਾਅਦ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਲੋਕ ਸਭਾ ਵਿੱਚ ਜ਼ਰੂਰ ਜਾਣਗੇ। ਜਦੋਂ ਉਹਨਾਂ ਕੋਲੋਂ ਗੁਰਜੀਤ ਸਿੰਘ ਔਜਲਾ ਬਾਰੇ ਕੋਈ ਸਵਾਲ ਪੁੱਛਿਆ ਗਿਆ ਤਾਂ ਉਹ ਕੰਨੀ ਕਤਰਾਉਂਦੇ ਹੋਏ ਨਜ਼ਰ ਆਏ। ਉੱਥੇ ਦੂਸਰੇ ਪਾਸੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਤਾਂ ਇੱਥੋਂ ਤੱਕ ਦਾਅਵਾ ਕਰ ਦਿੱਤਾ ਕਿ 3 ਲੱਖ ਤੋਂ ਵੱਧ ਵੋਟਾਂ ਦੇ ਨਾਲ ਅਸੀਂ ਲੋਕ ਸਭਾ ਅੰਮ੍ਰਿਤਸਰ ਦੀ ਸੀਟ ਜਿਤਾਂਗੇ। ਉਹਨਾਂ ਕਿਹਾ ਕਿ ਅਸੀਂ ਆਮ ਲੋਕਾਂ ਦੇ ਵਿੱਚ ਵਿਚਰਦੇ ਹਾਂ ਅਤੇ ਹਮੇਸ਼ਾ ਹੀ ਲੋਕਾਂ ਦੀ ਆਵਾਜ਼ ਬਣ ਕੇ ਅਸੀਂ ਅਗਾਂਹ ਵੱਲ ਵੱਧਦੇ ਹਾਂ। ਉਹਨਾਂ ਨੇ ਕਿਹਾ ਕਿ ਉਹਨਾਂ ਨੇ ਕਦੀ ਵੀ ਕਿੰਤੂ ਪ੍ਰੰਤੂ ਦੀ ਰਾਜਨੀਤੀ ਨਹੀਂ ਕੀਤੀ ਅਤੇ ਨਾ ਹੀ ਉਹ ਭਵਿੱਖ ਵਿੱਚ ਵੀ ਕਰਨਗੇ, ਪਰ ਗੁਰਜੀਤ ਸਿੰਘ ਔਜਲਾ ਦੇ ਸਵਾਲ 'ਤੇ ਉਹਨਾਂ ਵੱਲੋਂ ਵੀ ਕਿਨਾਰਾ ਕਰ ਦਿੱਤਾ ਗਿਆ।
- ਮੁੱਖ ਮੰਤਰੀ ਭਗਵੰਤ ਮਾਨ ਨੇ ਕਾਫ਼ਲਾ ਰੋਕ ਵਧਾਇਆ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਦਾ ਹੌਂਸਲਾ - road safety force
- ਮਾਨਸਾ ਪਹੁੰਚੇ ਰਾਜਾ ਵੜਿੰਗ ਨੇ ਘੇਰੀ ਮਾਨ ਸਰਕਾਰ, ਮੂਸੇਵਾਲਾ ਦੇ ਪਰਿਵਾਰ ਸਣੇ ਇੰਨ੍ਹਾਂ ਮੁੱਦਿਆਂ ਨੂੰ ਲੈਕੇ ਸਾਧਿਆ ਨਿਸ਼ਾਨਾ - Raja Warring target Mann Government
- ਲੋਕ ਸਭਾ ਚੋਣਾਂ 2024: ਪੰਜਾਬ ਵਿੱਚ 100 ਤੋਂ 119 ਸਾਲ ਦੀ ਉਮਰ ਦੇ 5004 ਵੋਟਰ: ਮੁੱਖ ਚੋਣ ਅਧਿਕਾਰੀ - Lok Sabha Elections 2024