ETV Bharat / state

ਕਾਂਗਰਸ ਵਿੱਚ ਸ਼ਾਮਿਲ ਹੋਏ AAP ਦੇ ਮੁੱਲਾਂਪੁਰ ਤੋਂ ਕੌਂਸਲਰ ਅਮਨ, ਰਾਜਾ ਵੜਿੰਗ ਨੇ ਕੀਤਾ ਸਵਾਗਤ - AAP COUNCILOR JOINS CONGRESS

AAP ਦੇ ਮੁੱਲਾਂਪੁਰ ਤੋਂ ਕੌਂਸਲਰ ਅਮਨ ਆਪਣੇ ਸਾਥੀਆ ਸਮੇਤ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।

AAP's Mullanpur councilor Aman joins Congress
ਕਾਂਗਰਸ ਵਿੱਚ ਸ਼ਾਮਿਲ ਹੋਏ AAP ਦੇ ਮੁੱਲਾਂਪੁਰ ਤੋਂ ਕੌਂਸਲਰ ਅਮਨ (Etv Bharat)
author img

By ETV Bharat Punjabi Team

Published : Jan 29, 2025, 7:55 PM IST

ਲੁਧਿਆਣਾ: ਕਾਂਗਰਸ ਦੇ ਮੈਂਬਰ ਪਾਰਲੀਮੈਂਟ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਲਾਂਪੁਰ ਦੇ ਵਾਰਡ ਨੰਬਰ 12 ਦੇ ਕੌਂਸਲਰ ਅਮਨ ਨੂੰ ਕਾਂਗਰਸ ਵਿੱਚ ਸ਼ਾਮਿਲ ਕਰਵਾਇਆ। ਇਸ ਮੌਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਸ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ।

ਕਾਂਗਰਸ ਵਿੱਚ ਸ਼ਾਮਿਲ ਹੋਏ AAP ਦੇ ਮੁੱਲਾਂਪੁਰ ਤੋਂ ਕੌਂਸਲਰ ਅਮਨ (Etv Bharat)

‘ਭਰੀ ਮਹਿਫਲ ਛੱਡਕੇ ਆਏ ਹਨ ਕੌਂਸਲਰ’

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਕਾਂਗਰਸ ਪਾਰਟੀ ਨੂੰ ਮਜਬੂਤੀ ਮਿਲੀ ਹੈ। ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਆਉਂਣ ਵਾਲੇ ਸਮੇਂ ਵਿੱਚ ਕਾਂਗਰਸ ਦੀ ਸਰਕਾਰ ਹੀ ਬਣੇਗੀ ਅਤੇ ਇਨ੍ਹਾਂ ਨੂੰ ਹਰ ਬਣਦਾ ਸਨਮਾਨ ਦਿੱਤਾ ਜਾਵੇਗਾ। ਮੁੱਲਾਂਪੁਰ ਦੇ ਕੌਂਸਲਰ ਦਾ ਸਵਾਗਤ ਕਰਦੇ ਹੋਏ ਰਾਜਾ ਵੜਿੰਗ ਨੇ ਕਿਹਾ ਕਿ ਇਹ ਭਰੀ ਹੋਈ ਮਹਿਫਲ ਛੱਡ ਕੇ ਆਏ ਹਨ, ਇਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਇਨ੍ਹਾਂ ਤੋਂ ਸਿਖ ਲੈਣੀ ਚਾਹੀਦੀ ਹੈ ਜੋ ਔਖੇ ਸਮੇਂ ਪਾਰਟੀ ਦਾ ਸਾਥ ਛੱਡਕੇ ਜਾਂਦੇ ਹਨ ਪਰ ਇਹ ਉਸ ਸਮੇਂ ਪਾਰਟੀ ਛੱਡ ਕੇ ਆਏ ਹਨ, ਜਦੋਂ ਇਨ੍ਹਾਂ ਦੀ ਸਰਕਾਰ ਹੈ ਅਤੇ 2 ਸਾਲ ਅਜੇ ਵੀ ਸਰਕਾਰ ਦੇ ਪਏ ਹਨ।

ਰਵਨੀਤ ਬਿੱਟੂ ’ਤੇ ਹਮਲਾ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਉੱਤੇ ਵੱਡਾ ਹਮਲਾ ਕਰਦੇ ਹੋਏ ਵੜਿੰਗ ਨੇ ਕਿਹਾ ਕਿ ਰਵਨੀਤ ਬਿੱਟੂ ਕਿਸੇ ਵੇਲੇ ਵੀ ਕੋਈ ਵੀ ਸਟੇਸ਼ਨ ਬਦਲ ਸਕਦਾ ਹੈ, ਇਸ ਕਰਕੇ ਉਸ ਦੀ ਗੱਲ ਨੂੰ ਗੰਭੀਰ ਨਹੀਂ ਲੈਣਾ ਚਾਹੀਦਾ। ਇਸ ਤੋਂ ਇਲਾਵਾ ਉਹਨਾਂ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਨਵੀਆਂ ਟ੍ਰੇਨਾਂ ਚਲਾਉਣ ਅਤੇ ਕੇਂਦਰ ਸਬੰਧੀ ਪ੍ਰੋਜੈਕਟਾਂ ਦਾ ਵੀ ਜ਼ਿਕਰ ਕੀਤਾ ਹੈ। ਰਾਜਾ ਵੜਿੰਗ ਨੇ ਚੱਲ ਰਹੇ ਪ੍ਰੋਜੈਕਟਾਂ ਨੂੰ ਵੀ ਜਲਦ ਪੂਰਾ ਕਰਨ ਦਾ ਦਾਅਵਾ ਕੀਤਾ ਹੈ। ਵੜਿੰਗ ਨੇ ਕਈ ਪ੍ਰੋਜੈਕਟਾਂ ਨੂੰ ਲੈ ਕੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਉੱਤੇ ਵੱਡਾ ਹਮਲਾ ਕੀਤਾ। ਰਾਜਾ ਵੜਿੰਗ ਨੇ ਕੇਂਦਰ ਸਰਕਾਰ ਸਮੇਤ ਸੂਬਾ ਸਰਕਾਰ ਉੱਤੇ ਵੱਡਾ ਹਮਲਾ ਕੀਤਾ ਹੈ ਅਤੇ ਕਿਹਾ ਕਾਂਗਰਸ ਵਿੱਚ ਕੋਈ ਵੀ ਗੁੱਟਬੰਦੀ ਨਹੀਂ ਹੈ। ਜੇ ਕੋਈ ਬਿਆਨਬਾਜ਼ੀ ਕਰਦਾ ਹੈ ਤਾਂ ਪਾਰਟੀ ਪੱਧਰ ਉੱਤੇ ਗੱਲਬਾਤ ਕਰਨੀ ਚਾਹੀਦੀ ਹੈ ਨਾ ਕਿ ਸੋਸ਼ਲ ਮੀਡੀਆ ਉੱਤੇ ਕਿਸੇ ਗੱਲ ਦਾ ਪ੍ਰਚਾਰ ਕਰਨਾ ਚਾਹੀਦਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.