ETV Bharat / state

AAP ਦੇ ਨੌਜਵਾਨ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਮ੍ਰਿਤਕ ਨੇ ਨਸ਼ਾ ਰੋਕਣ ਦੀ ਦਿੱਤੀ ਸੀ ਤਾੜਨਾ - BARNALA SARPANCH KILLED

ਬਰਨਾਲਾ ਦੇ ਪਿੰਡ ਗੁਲਾਬ ਛੰਨਾ ਸਿੰਘ ਵਿਖੇ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦਾ ਕਤਲ। ਜਾਣੋ ਕਤਲ ਦੀ ਵਜ੍ਹਾਂ।

Sarpanch Sukhjeet Singh murdered
ਨੌਜਵਾਨ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ (ETV Bharat, ਪੱਤਰਕਾਰ, ਬਰਨਾਲਾ)
author img

By ETV Bharat Punjabi Team

Published : 3 hours ago

Updated : 2 hours ago

ਬਰਨਾਲਾ: ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਗੁਲਾਬ ਛੰਨਾ ਸਿੰਘ ਵਿਖੇ ਆਮ ਆਦਮੀ ਪਾਰਟੀ ਨਾਲ ਸਬੰਧਤ ਸਰਪੰਚ ਸੁਖਜੀਤ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇਹ ਕਤਲ ਪਿੰਡ ਦੇ ਹੀ ਸਰਪੰਚੀ ਦੀ ਚੋਣ ਹਾਰੇ ਅਤੇ ਕੁੱਝ ਨਸ਼ਾ ਤਸਕਰਾਂ ਵਲੋਂ ਕੀਤੇ ਜਾਣ ਦੇ ਇਲਜ਼ਾਮ ਹਨ। ਪਰਿਵਾਰਕ ਮੈਂਬਰ ਕਥਿਤ ਮੁਲਜ਼ਮਾਂ ਵਿਰੁੱਧ ਕਾਰਵਾਈ ਦੀ ਮੰਗ ਕਰ ਰਹੇ ਹਨ।

ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ (ETV Bharat, ਪੱਤਰਕਾਰ, ਬਰਨਾਲਾ)

ਮੌਜੂਦਾ ਸਰਪੰਚ ਸੀ ਮ੍ਰਿਤਕ, ਨਸ਼ਾ ਰੋਕਣ ਕਰਕੇ ਗਈ ਜਾਨ

ਹਲਕਾ ਭਦੌੜ ਦੇ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਦੇ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਸੁਖਜੀਤ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਲਾਸ਼ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ ਹੈ। ਇਸ ਮੌਕੇ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਪਹੁੰਚੇ ਮ੍ਰਿਤਕ ਸਰਪੰਚ ਸੁਖਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪਿੰਡ ਦੇ ਵਿਅਕਤੀਆਂ ਉੱਤੇ ਗੰਭੀਰ ਇਲਜ਼ਾਮ ਲਾਉਂਦੇ ਕਿਹਾ ਕਿ ਸਰਪੰਚੀ ਚੋਣਾਂ ਨੂੰ ਲੈ ਕੇ ਪਿੰਡ ਦੇ ਵਿਅਕਤੀ ਉਨ੍ਹਾਂ ਨਾਲ ਰੰਜਿਸ਼ ਰੱਖ ਰਹੇ ਸਨ। ਅੱਜ ਪਿੰਡ ਦੇ ਮੌਜੂਦਾ ਸਰਪੰਚ ਸੁਖਜੀਤ ਸਿੰਘ ਦਾ ਕਤਲ ਹੋਇਆ ਹੈ।

ਨਸ਼ਾ ਰੋਕਣ ਕਰਕੇ ਗਈ ਜਾਨ, ਪਿਤਾ ਸਣੇ 3 ਹੋਰ ਜਖ਼ਮੀ

ਪਿੰਡ ਵਾਸੀਆਂ ਨੇ ਦੱਸਿਆ ਕਿ ਅੱਜ ਸ਼ਾਮ ਨੂੰ ਜਦ ਸਰਪੰਚ ਨੇ ਪਿੰਡ ਦੇ ਕੁੱਝ ਵਿਅਕਤੀਆਂ ਨੂੰ ਚਿੱਟੇ ਦਾ ਨਸ਼ਾ ਰੋਕਣ ਲਈ ਤਾੜਨਾ ਕੀਤੀ, ਤਾਂ ਕੁਝ ਸਮੇਂ ਬਾਅਦ ਹੀ ਉਹ ਨਸ਼ਾ ਤਸਕਰ ਆਪਣੇ ਕਈ ਸਾਥੀਆਂ ਸਮੇਤ ਸਰਪੰਚ ਦੇ ਘਰ ਤੇ ਤੇਜ਼ਧਾਰ ਹਥਿਆਰ ਲੈ ਕੇ ਆ ਗਏ। ਜਿਸ ਤੋਂ ਬਾਅਦ ਮੌਜੂਦਾ ਸਰਪੰਚ ਅਤੇ ਉਸ ਦੇ ਸਾਥੀਆਂ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ ਮੌਜੂਦਾ ਸਰਪੰਚ ਸੁਖਜੀਤ ਸਿੰਘ ਦੇ ਤੇਜ਼ਧਾਰ ਹਥਿਆਰ ਨਾਲ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਜਾ ਰਿਹਾ ਸੀ, ਤਾਂ ਰਸਤੇ ਵਿੱਚ ਜਾਂਦੇ ਹੋਏ ਉਹ ਦੀ ਮੌਤ ਹੋ ਗਈ। ਉੱਥੇ ਸਰਪੰਚ ਸੁਖਜੀਤ ਸਿੰਘ ਦੇ ਪਿਤਾ ਅਮਰਜੀਤ ਸਿੰਘ ਸਣੇ ਤਿੰਨ ਹੋਰ ਵਿਅਕਤੀ ਜ਼ਖਮੀ ਦੱਸੇ ਜਾ ਰਹੇ ਹਨ।

'ਸਰਪੰਚੀ ਚੋਣਾਂ ਹਾਰ ਗਏ ਸੀ ਕਤਲ ਕਰਨ ਵਾਲੇ'

ਮ੍ਰਿਤਕ ਸਰਪੰਚ ਸੁਖਜੀਤ ਸਿੰਘ ਪਿੰਡ ਦਾ ਸਰਪੰਚ ਸੀ, ਉੱਥੇ ਆਮ ਆਦਮੀ ਪਾਰਟੀ ਦਾ ਵੀ ਪੁਰਾਣਾ ਸਮਰਥਕ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਤਲ ਕਰਨ ਵਾਲੇ ਵਿਅਕਤੀ ਸਰਪੰਚੀ ਦੀਆਂ ਚੋਣਾਂ ਵਿੱਚ ਹਾਰ ਗਏ ਸੀ। ਇਸ ਦੀ ਰੰਜਿਸ਼ ਵੀ ਉਨ੍ਹਾਂ ਵੱਲੋਂ ਰੱਖੀ ਜਾ ਰਹੀ ਸੀ। ਇਸ ਦੁੱਖਦਾਈ ਘਟਨਾ ਨੂੰ ਲੈ ਕੇ ਵਿਧਾਨ ਸਭਾ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਮੌਕੇ 'ਤੇ ਜਾਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਪੁਲਿਸ ਪ੍ਰਸ਼ਾਸਨ ਆਦੇਸ਼ ਦਿੱਤੀ।

ਇਸ ਸੰਬੰਧ ਵਿੱਚ ਥਾਣਾ ਭਦੌੜ ਦੀ ਪੁਲਿਸ ਅਧਿਕਾਰੀਆਂ ਨਾਲ ਵਾਰ ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ। ਪ੍ਰੰਤੂ ਪੁਲਿਸ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਾਂ, ਇਹੀ ਕਹਿ ਰਹੇ ਹਨ।

Last Updated : 2 hours ago
ETV Bharat Logo

Copyright © 2024 Ushodaya Enterprises Pvt. Ltd., All Rights Reserved.