ਬਰਨਾਲਾ: ਝੋਨੇ ਦੀ ਵਾਢੀ ਦਾ ਸੀਜ਼ਨ ਜਾਰੀ ਹੈ। ਜਿੱਥੇ ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨ ਸੜਕਾਂ ਉਪਰ ਹਨ, ਉਥੇ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਪ੍ਰਸ਼ਾਸ਼ਨ ਲਗਾਤਾਰ ਯਤਨ ਕਰ ਰਿਹਾ ਹੈ। ਬਰਨਾਲਾ ਜਿਲ੍ਹੇ ਦੇ ਪ੍ਰਸ਼ਾਸ਼਼ਨ ਵਲੋਂ ਪਿਛਲੇ ਲੰਬੇ ਸਮੇਂ ਤੋਂ ਵੱਡੇ ਪੱਧਰ ਤੇ ਜਾਗਰੂਕਤਾ ਮੁਹਿੰਮ ਵਿੱਢੀ ਹੋੋਈ ਹੈ। ਉਥੇ ਬਰਨਾਲਾ ਵਿੱਚ ਇਸ ਵਾਰ ਪਰਾਲੀ ਪ੍ਰਬੰਧਨ ਲਈ ਵੱਡੇ ਪੱਧਰ ਤੇ ਮਸ਼ੀਨਰੀ ਵੀ ਮੁਹੱਈਆ ਕਰਵਾਈ ਗਈ ਹੈ। ਜ਼ਿਲ੍ਹੇ ਵਿੱਚ ਕੋਅਪਰੇਟਿਵ ਸੁਸਾਇਟੀਆਂ ਨੂੰ ਪਿਛਲੇ ਸਾਲ ਦੇ ਮੁਕਾਬਲੇ ਵੱਧ ਸਬਸਿਡੀ ਵਾਲੀ ਮਸ਼ੀਨਰੀ ਮੁੱਹਈਆ ਕਰਵਾਈ ਗਈ ਹੈ ਤਾਂ ਜੋ ਕਿਸਾਨਾਂ ਨੂੰ ਮਸ਼ੀਨਰੀ ਦੀ ਦਿੱਕਤ ਪੇਸ਼ ਨਾ ਆਵੇ।
ਖੇਤੀਬਾੜੀ ਵਿਭਾਗ ਦੇ ਅੰਕੜਿਆਂ ਅਨੁਸਾਰ 2024 ਦੌਰਾਨ 600 ਦੇ ਕਰੀਬ ਨਵੇਂ ਸੁਪਰ ਸੀਡਰ, ਬੇਲਰ ਨਿੱਜੀ ਕਿਸਾਨਾਂ ਨੂੰ ਤੇ ਕੋਅਪਰੇਟਿਵ ਸੁਸਾਇਟੀਆਂ ਨੂੰ 250 ਦੇ ਕਰੀਬ ਸੁਪਰ ਸੀਡਰ ਤੇ ਹੋਰ ਮਸ਼ੀਨਾਂ ਸਮੇਤ ਟਰੈਕਟਰ ਸਬਸਿਡੀ 'ਤੇ ਦਿੱਤੀਆਂ ਗਈਆਂ ਹਨ ਜਿਸ ਸਦਕਾ ਹੁਣ ਜ਼ਿਲ੍ਹੇ ਵਿੱਚ ਨਿੱਜੀ ਕਿਸਾਨ, ਕੋਅਪਰੇਟਿਵ ਸੁਸਾਇਟੀਆਂ ਤੇ ਸਵੈ ਸਹਾਇਤਾ ਗਰੁੱਪਾਂ ਤੇ ਪੰਚਾਇਤਾਂ ਕੋਲ ਲਗਭਗ 7200 ਦੇ ਕਰੀਬ ਖੇਤੀ ਮਸ਼ੀਨਰੀ ਉਪਲਬਧ ਹੈ। ਇਸਤੋਂ ਇਲਾਵਾ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਲਗਭਗ ਸੁਪਰਸੀਡਰ 3115, ਹੈਪੀਸੀਡਰ 920 ਮਲਚਰ 216, ਜ਼ੀਰੋ ਟਿੱਲ ਡਰਿੱਲ 1135 ਸਰਫੇਸ ਸੀਡਰ 46 ਤੇ ਬੇਲਰ 60 ਉਪਲਬਧ ਹਨ।
- ਪੰਜਾਬ ਸਰਕਾਰ ਦਾ ਵੱਡਾ ਦੀਵਾਲੀ ਤੋਹਫਾ, ਸੂਬੇ ਦੇ ਸਰਕਾਰੀ ਮੁਲਾਜ਼ਮ ਕਰ ਦਿੱਤੇ ਮਾਲਾ-ਮਾਲ, ਕਰੋ ਤਾਂ ਕਲਿੱਕ
- ਹੱਲਾ ਬੋਲ, ਪੁਲਿਸ ਨਾਲ 'ਆਪ' ਦੇ ਮੰਤਰੀਆਂ ਦਾ ਪੈ ਗਿਆ ਪੇਚਾ, ਚੱਲੀਆਂ ਪਾਣੀ ਦੀਆਂ ਬੁਛਾਰਾ, ਢਹਿ ਗਈਆਂ ਪੱਗਾਂ...
- ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ... ਆਖਰ ਪੁਲਿਸ ਨੇ ਗੈਂਗਸਟਰ ਨੂੰ ਢੇਰ ਕਿਉਂ ਕੀਤਾ? ਫਰਾਰ ਹੋਇਆ ਗੈਂਗਸਟਰ ਇੰਝ ਕੀਤਾ ਕਾਬੂ, ਪੜ੍ਹੋ ਪੂਰੀ ਖ਼ਬਰ
ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਜਗਦੀਸ਼ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਬਰਨਾਲਾ ਦੀਆਂ ਹਦਾਇਤਾਂ 'ਤੇ ਜ਼ਿਲ੍ਹੇ ਵਿੱਚ ਉਪਲਬਧ ਖੇਤੀ ਮਸ਼ੀਨਰੀ ਦੀਆਂ ਲਿਸਟਾਂ ਪਿੰਡ ਦੀਆਂ ਕੋਅਪਰੇਟਿਵ ਸੁਸਾਇਟੀਆਂ ਤੇ ਪਿੰਡਾਂ ਦੀਆਂ ਸਾਝੀਆਂ ਥਾਵਾਂ 'ਤੇ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਹੁਣ ਬਰਨਾਲਾ ਜ਼ਿਲ੍ਹੇ ਦੇ ਸੂਝਵਾਨ ਕਿਸਾਨਾਂ ਪਰਾਲੀ ਪ੍ਰਬੰਧਨ ਕਰਨ ਤੇ ਕੋਅਪਰੇਟਿਵ ਸੁਸਾਇਟੀਆਂ ਜਾਂ ਕਿਸਾਨਾਂ ਤੋਂ ਕਿਰਾਏ 'ਤੇ ਲੈ ਕੇ ਖੇਤੀ ਮਸ਼ੀਨਰੀ ਦੀ ਵਰਤੋਂ ਨਾਲ ਪਰਾਲੀ ਪ੍ਰਬੰਧਨ ਕਰਕੇ ਆਪਣੀ ਅਗਲੀ ਫਸਲ ਕਣਕ ਦੀ ਬਿਜਾਈ ਕਰ ਸਕਦੇ ਹਨ ਤੇ ਦੂਸਰੇ ਕਿਸਾਨਾਂ ਨੂੰ ਇਸ ਸੰਬੰਧੀ ਜਾਣਕਾਰੀ ਦੇ ਕੇ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸੁਪਰ ਸੀਡਰ/ਹੈਪੀਸੀਡਰ ਨਾਲ ਕਣਕ ਦੀ ਬਿਜਾਈ ਕਰਨ ਨਾਲ ਸਮੇਂ ਦੀ ਬਚਤ ਹੁੰਦੀ ਹੈ। ਇਸ ਲਈ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿੱਢੀ ਮੁਹਿੰਮ ਵਿੱਚ ਸਹਿਯੋਗ ਦਾ ਸੱਦਾ ਦਿੱਤਾ ਤਾਂ ਜੋ ਵਾਤਾਵਰਣ ਨੂੰ ਸ਼ੁੱਧ ਰੱਖਣ ਵਿੱਚ ਆਪਣਾ ਪੂਰਨ ਸਹਿਯੋਗ ਦੇਈਏ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵੱਡੇ ਪੱਧਰ ਤੇ ਪ੍ਰਦੂਸ਼ਣ ਹੁੰਦਾ ਹੈ। ਜਿਸ ਕਰਕੇ ਪ੍ਰਸ਼ਾ਼ਸਨ ਨੇ ਜਾਗਰੂਕਤਾ ਮੁਹਿੰਮ ਦੇ ਨਾਲ ਨਾਲ ਮਸ਼ੀਨਰੀ ਵੀ ਪਰਾਲੀ ਪ੍ਰਬੰਧਨ ਲਈ ਮੁਹੱਈਆ ਕਰਵਾਈ ਹੇ। ਜਿਸ ਕਰਕੇ ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਮਸ਼ੀਨਰੀ ਦੀ ਮੱਦਦ ਨਾਲ ਪਰਾਲੀ ਦਾ ਪ੍ਰਬੰਧਨ ਕਰਨ।