ਬਠਿੰਡਾ: ਰੱਖੜੀ ਦੇ ਤਿਉਹਾਰ ਵਾਲੇ ਦਿਨ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ, ਰੱਖੜੀ ਵਾਸਤੇ ਸਾਮਾਨ ਖਰੀਣ ਆਪਣੀਆਂ ਬੇਟੀਆਂ ਨਾਲ ਜਾ ਰਹੀ ਇੱਕ ਔਰਤ ਨਾਲ ਵਾਪਰੇ ਸੜਕ ਹਾਦਸੇ ਵਿੱਚ ਜਿੱਥੇ ਉਸ ਦੀ 12 ਸਾਲਾ ਬੇਟੀ ਦੀ ਮੌਤ ਹੋ ਗਈ ਉੱਥੇ ਹੀ ਉਹ ਖੁਦ ਇਸ ਸੜਕ ਹਾਦਸੇ ਵਿੱਚ ਗੰਭੀਰ ਜਖ਼ਮੀ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਤਵਾਰ ਸਵੇਰੇ ਕਰੀਬ 9 ਵਜੇ਼ ਜਦ ਰਾਮਪੁਰਾ ਪਿੰਡ ਨਿਵਾਸੀ ਸਰਬਜੀਤ ਕੌਰ (32) ਪਤਨੀ ਸੁਖਮੰਦਰ ਸਿੰਘ ਆਪਣੀਆਂ ਦੋ ਬੇਟੀਆਂ ਜੈਸ਼ਮੀਨ (12 ਸਾਲ) ਤੇ ਸਹਿਜ਼ਪ੍ਰੀਤ (6 ਸਾਲ) ਨਾਲ ਰੱਖੜੀ ਦੇ ਤਿਉਹਾਰ ਵਾਸਤੇ ਰਾਮਪੁਰਾ ਸ਼ਹਿਰ ਵਿਖੇ ਸਾਮਾਨ ਖਰੀਦਣ ਜਾ ਰਹੀਆਂ ਸੀ।
ਬੇਟੀ ਦੀ ਮੌਤੇ ਤੇ ਹੋਈ ਮੌਤ: ਘਟਨਾ ਸਥਾਨ ਤੋਂ ਮਿਲੀ ਜਾਣਕਾਰੀ ਅਨੁਸਾਰ ਸਰਬਜੀਤ ਕੌਰ ਨੇ ਆਪਣੀਆਂ ਦੋਵੇਂ ਬੇਟੀਆਂ ਸਮੇਤ ਸੜਕ ਦੇ ਇੱਕ ਹਿਸੇ ਨੂੰ ਪਾਰ ਕਰ ਲਿਆ ਸੀ ਅਤੇ ਜਦੋਂ ਉਹ ਸੜਕ ਦੇ ਦੂਸਰੇ ਹਿੱਸੇ ਨੂੰ ਪਾਰ ਕਰ ਰਹੀ ਸੀ ਤਾਂ ਬਰਨਾਲਾ ਸਾਈਡ ਤੋਂ ਆ ਰਹੇ ਟਰਾਲੇ ਨੇ ਬੇਕਾਬੂ ਹੋ ਕੇ ਗਲਤ ਸਾਈਡ ਜਾ ਕੇ ਸਰਬਜੀਤ ਦੇ ਪਰਿਵਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਜਿਥੇ ਸਰਬਜੀਤ ਕੌਰ ਗੰਭੀਰ ਜਖ਼ਮੀ ਹੋ ਗਈ, ਉਥੇ ਹੀ ਉਸਦੀ ਵੱਡੀ ਬੇਟੀ ਜੈਸਮੀਨ (12 ਸਾਲ) ਨੇ ਘਟਨਾ ਸਥਾਨ 'ਤੇ ਹੀ ਮੌਤ ਹੋ ਗਈ।
ਬੇਕਾਬੂ ਟਰਾਲੇ ਨਾਲ ਵਾਪਰੀ ਘਟਨਾ: ਜਾਣਕਾਰੀ ਅਨੁਸਾਰ ਲੋਕਾ ਨੇ ਸਰਬਜੀਤ ਕੌਰ ਨੂੰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿਖੇ ਦਾਖਿਲ ਕਰਵਾਇਆ ਜਿਥੇ ਉਹ ਜ਼ੇਰੇ ਇਲਾਜ਼ ਹੈ ਅਤੇ ਛੋਟੀ ਬੇਟੀ ਸਹਿਜ਼ਪ੍ਰੀਤ ਕੌਰ ਦੇ ਮਾਮੂਲੀ ਸੱਟਾਂ ਲੱਗੀਆਂ। ਘਟਨਾ ਸਥਾਨ ਤੋਂ ਮਿਲੀ ਜਾਣਕਾਰੀ ਅਨੁਸਾਰ ਬਰਨਾਲਾ ਸਾਈਡ ਤੋਂ ਬਠਿੰਡਾ ਵੱਲ ਜਾ ਰਹੇ ਘੋੜਾ ਟਰਾਲੇ ਪੀ ਬੀ 03 ਏ ਜੇ 7938 ਨੇ ਸਥਾਨਕ ਬਠਿੰਡਾ ਚੰਡੀਗੜ੍ਹ ਰੋਡ ਸਥਿਤ ਟੀ ਪੁਆਇੰਟ 'ਤੇ ਬੇਕਾਬੂ ਹੋ ਕੇ ਸੜਕ ਦੇ ਦੂਸਰੀ ਤਰਫ਼ ਜਾ ਕੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ। ਜਦੋਂ ਇਸ ਸਬੰਧੀ ਤਫਤੀਸ਼ੀ ਅਫ਼ਸਰ ਗੁਰਮੇਲ ਸਿੰਘ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਸੀ ਅਤੇ ਟਰਾਲੇ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਜਖ਼ਮੀ ਔਰਤ ਸਰਬਜੀਤ ਕੌਰ ਦੀ ਹਾਲਤ ਠੀਕ ਹੋਣ 'ਤੇ ਉਸਦੇ ਬਿਆਨ ਲੈ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।
- ਅੰਮ੍ਰਿਤਸਰ 'ਚ ਵਿਅਕਤੀ ਨੂੰ ਤੇਜ਼ ਧਾਰ ਹਥਿਆਰਾਂ ਨਾਲ ਜ਼ਖ਼ਮੀ ਅਤੇ ਲੁੱਟਣ ਦੇ ਮਾਮਲੇ ਵਿੱਚ ਆਇਆ ਨਵਾਂ ਮੋੜ, ਪੀੜਿਤ ਨੇ ਕੀਤਾ ਵੱਡਾ ਖੁਲਾਸਾ - Breaking news
- ਮੇਲਾ ਰੱਖੜ ਪੁੰਨਿਆ ਸਿਆਸੀ ਕਾਨਫ਼ਰੰਸਾਂ ਦੀਆ ਤਿਆਰੀਆਂ ਮੁਕੰਮਲ, ਜਾਣੋ ਸਿਆਸੀ ਲੀਡਰ ਅਤੇ ਆਮ ਲੋਕਾਂ ਲਈ ਕੀ ਨੇ ਖਾਸ ਪ੍ਰਬੰਧ - Mela Rakhar Punya
- ਸਿਹਤ ਮੰਤਰੀ ਨੇ ਆਪਣੇ ਹੱਥਾਂ ਦਾ ਖੂਨ ਲਾ ਕਿਉਂ ਕੀਤਾ ਪ੍ਰਦਰਸਨ? - MBBS student female doctor raped
ਹਾਦਸਿਆਂ ਦਾ ਮੁੱਖ ਕਾਰਨ ਸੜਕਾਂ ਉੱਪਰ ਕੱਟੇ ਨਜ਼ਾਇਜ਼ ਕੱਟ: ਉਲੇਖਯੋਗ ਹੈ ਕਿ ਐਨ. ਐਚ 7 ਵਿਖੇ ਆਏ ਦਿਨ ਵਾਪਰ ਰਹੇ ਸੜਕ ਹਾਦਸਿਆਂ ਨੂੰ ਲੈ ਕੇ ਸਮਾਜ਼ ਸੇਵੀ ਅਤੇ ਉਧਮ ਐਨ ਜੀ ਓ ਦੇ ਪ੍ਰਧਾਨ ਸੂਰਜ਼ ਰਾਜੋਰਾ ਨੇ ਕਿਹਾ ਕਿ ਜਿਥੇ ਪਿਛਲੇ ਦਿਨ ਇਸ ਸੜਕ 'ਤੇ ਵਾਪਰੇ ਸੜਕ ਹਾਦਸੇ ਵਿੱਚ ਪਿਉ ਪੁੱਤ ਸਮੇਤ ਤਿੰਨ ਵਿਆਕਤੀਆਂ ਦੀ ਜਾਨ ਚਲੀ ਗਈ ਸੀ, ਉਥੇ ਅੱਜ ਇੱਕ ਮਾਸੂਮ ਬੱਚੀ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪਿਆ। ਉਹਨਾਂ ਕਿਹਾ ਕਿ ਇਹਨਾਂ ਹਾਦਸਿਆਂ ਦੀ ਮੁੱਖ ਵਜ੍ਹਾ ਸੜਕ 'ਤੇ ਕੱਟੇ ਗਏ ਨਜਾਇਜ਼ ਕੱਟ ਹਨ ਅਤੇ ਸਥਾਨਕ ਟੀ ਪੁਆਇੰਟ 'ਤੇ ਬਣੇ ਬੱਸ ਸਟੈਂਡ ਕਾਰਨ ਵੀ ਅਕਸਰ ਹੀ ਇੱਥੇ ਜਾਮ ਲੱਗਿਆ ਰਹਿੰਦਾ ਹੈ, ਉਥੇ ਹੀ ਸੜਕੀ ਹਾਦਸੇ ਵਾਪਰਦੇ ਰਹਿੰਦੇ ਹਨ। ਉਹਨਾਂ ਸੂਬਾ ਸਰਕਾਰ ਅਤੇ ਨੈਸ਼ਨਲ ਹਾਈਵੇ ਅਥਾਰਟੀ ਤੋਂ ਮੰਗ ਕੀਤੀ ਹੈ ਕਿ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਉਣ ਖ਼ਾਤਿਰ ਸੜਕ 'ਤੇ ਕੱਟੇ ਨਜਾਇਜ਼ ਕੱਟਾਂ ਨੂੰ ਬੰਦ ਕਰਵਾਇਆ ਜਾਵੇ ਅਤੇ ਬੱਸਾਂ ਨੂੰ ਸੜਕ 'ਤੇ ਰੁਕਣ ਦੀ ਬਜਾਏ ਬੱਸ ਸਟੈਂਡ ਵਿੱਚ ਜਾਣ ਲਈ ਆਦੇਸ਼ ਜ਼ਾਰੀ ਕੀਤੇ ਜਾਣ।