ETV Bharat / state

ਲੋਕ ਸਭਾ ਚੋਣਾਂ 2024 ਅਨੁਸਾਰ ਡੀਸੀ ਵਲੋਂ ਜ਼ਿਲ੍ਹੇ ਦੇ ਵੋਟਰਾਂ ਲਈ ਹਦਾਇਤਾਂ ਕੀਤੀਆਂ ਜਾਰੀ

Lok Sabha Elections 2024: ਭਾਰਤੀ ਚੋਣ ਕਮਿਸ਼ਨ ਅਨੁਸਾਰ ਲੋਕ ਸਭ ਚੋਣਾਂ 2024 ਤਹਿਤ ਪੰਜਾਬ 'ਚ ਮਤਦਾਨ 1 ਜੂਨ ਨੂੰ ਕਰਵਾਇਆ ਜਾਵੇਗਾ ਅਤੇ ਇਸ ਲਈ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ 7 ਮਈ ਤੱਕ ਭਰ ਸਕਦੇ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਦਿੱਤੀ ਹੈ। ਪੜੋ ਪੂਰੀ ਖ਼ਬਰ...

Lok Sabha Elections 2024
According to the Lok Sabha Elections 2024 the DC issued instructions to the voters of the district
author img

By ETV Bharat Punjabi Team

Published : Mar 18, 2024, 7:45 PM IST

According to the Lok Sabha Elections 2024 the DC issued instructions to the voters of the district

ਬਰਨਾਲਾ: ਲੋਕ ਸਭ ਚੋਣਾਂ 2024 ਭਾਰਤੀ ਚੋਣ ਕਮਿਸ਼ਨ ਅਨੁਸਾਰ ਪੰਜਾਬ 'ਚ ਮਤਦਾਨ 1 ਜੂਨ ਨੂੰ ਕਰਵਾਇਆ ਜਾਵੇਗਾ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਦਿੱਤੀ ਹੈ। ਦੱਸਿਆ ਕਿ ਚੋਣਾਂ ਨੂੰ ਨਿਰਪੱਖ ਅਤੇ ਨਿਰਭੈ ਬਣਾਉਣ ਅਤੇ ਵੋਟਰਾਂ ਨੂੰ ਧਮਕਾਉਣ/ਪ੍ਰਭਾਵਿਤ ਕਰਨ ਦੇ ਕਿਸੇ ਵੀ ਤਰ੍ਹਾਂ ਦੇ ਗੈਰ-ਕਾਨੂੰਨੀ ਤੌਰ-ਤਰੀਕੇ ਅਪਨਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਣ ਦੇ ਨਿਰਦੇਸ਼ ਦਿੱਤੇ।

ਚੋਣ ਪ੍ਰੋਗਰਾਮ ਬਾਰੇ ਵਧੇਰੀ ਦਿੰਦਿਆਂ ਉਨ੍ਹਾਂ ਆਖਿਆ ਕਿ 7 ਮਈ ਤੋਂ 14 ਮਈ, 2024 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਅਤੇ ਵਾਪਸੀ 17 ਮਈ ਤੱਕ ਹੋ ਸਕੇਗੀ। ਮਤਦਾਨ 1 ਜੂਨ 2024 ਨੂੰ ਹੋਵੇਗਾ ਅਤੇ ਗਿਣਤੀ 4 ਜੂਨ, 2024 ਨੂੰ ਹੋਵੇਗੀ।

ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੱਖ ਵੱਖ ਟੀਮਾਂ ਦੀ ਨਿਗਰਾਨੀ: ਉਨ੍ਹਾਂ ਸਪੱਸ਼ਟ ਕੀਤਾ ਕਿ ਚੋਣ ਜ਼ਾਬਤੇ ਦੌਰਾਨ ਨਵੇਂ ਵਿਕਾਸ ਜਾਂ ਉਸਾਰੀ ਦੇ ਕੰਮ ਸ਼ੁਰੂ ਨਹੀਂ ਕੀਤੇ ਜਾ ਸਕਦੇ ਪਰੰਤੂ ਪੁਰਾਣੇ ਕੀਤਾ ਜਾ ਰਹੇ ਕੰਮ ਲਗਾਤਾਰਤਾ 'ਚ ਚੱਲਣਗੇ। ਇਸ ਨਾਲ ਹੀ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਚੱਲ ਰਹੇ ਸਰਕਾਰੀ ਕੰਮਾਂ ਦੇ ਵੇਰਵੇ ਲੜੀ ਬੱਧ ਕਰਕੇ ਲਿਸਟਾਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾਂ ਕਰਵਾਏ ਜਾਣ। ਵਧੇਰੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੱਖ ਵੱਖ ਨਿਗਰਾਨੀ ਟੀਮਾਂ ਬਣਾ ਲਈਆਂ ਗਈਆਂ ਹਨ ਜਿਹੜੀਆਂ ਚੋਣ ਗਤੀਵਿਧੀਆਂ ਦੀਆਂ ਨਜ਼ਰਸਾਨੀ ਕਰਨਗੀਆਂ।

ਜ਼ਿਲ੍ਹਾ ਬਰਨਾਲਾ ਵਿੱਚ ਕੁੱਲ ਵੋਟਰ ਦਰਜ: ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਅਨੁਸਾਰ ਜ਼ਿਲ੍ਹਾ ਬਰਨਾਲਾ ਵਿੱਚ ਕੁੱਲ 487824 ਵੋਟਰ ਦਰਜ ਕੀਤੇ ਗਏ ਹਨ। ਇਨ੍ਹਾਂ ਵਿੱਚ 258989 ਮਰਦ, 228819 ਮਹਿਲਾ ਵੋਟਰ ਅਤੇ 16 ਤੀਜੇ ਲਿੰਗ ਦੇ ਵੋਟਰ ਦਰਜ ਹਨ। ਜ਼ਿਲ੍ਹਾ ਬਰਨਾਲਾ 'ਚ ਕੁਲ 2355 ਸਰਵਿਸ ਵੋਟਰਾਂ ਦੀ ਗਿਣਤੀ ਹੈ। ਇਸ ਵਾਰ ਪੋਲਿੰਗ ਸਟੇਸ਼ਨਾਂ ਦੀ ਗਿਣਤੀ 558 ਹੈ ਜਦਕਿ 271 ਪੋਲਿੰਗ ਲੋਕੇਸ਼ਨਾਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਨਾਲ ਤਾਲਮੇਲ ਕਰਕੇ ਜ਼ਿਲ੍ਹਾ ਬਰਨਾਲਾ 'ਚ ਕੁੱਲ 73 ਵਲਨਰੇਬਲ ਅਤੇ 73 ਕ੍ਰਿਟੀਕਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਲੋੜਾਂ ਵਾਲੇ ਕੁੱਲ 3304 ਵੋਟਰ ਜ਼ਿਲ੍ਹੇ 'ਚ ਹਨ ਜਿਹਨਾਂ ਲਈ ਹਰ ਇਕ ਹਲਕੇ 'ਚ 1 - 1 ਪੋਲਿੰਗ ਸਟੇਸ਼ਨ ਵਿਸ਼ੇਸ਼ ਤੌਰ 'ਤੇ ਬਣਾਏ ਗਏ ਹਨ। ਇਸ ਤਰ੍ਹਾਂ ਜ਼ਿਲ੍ਹੇ 'ਚ ਕੁੱਲ 31 ਮਾਡਲ ਪੋਲਿੰਗ ਸਟੇਸ਼ਨ, 3 ਪਿੰਕ ਬੂਥ ਮਹਿਲਾਵਾਂ ਲਈ ਅਤੇ 3 ਪੋਲਿੰਗ ਸਟੇਸ਼ਨ ਨੌਜਵਾਨਾਂ ਵੱਲੋਂ ਸੰਭਾਲੇ ਜਾਣਗੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਨੁਪ੍ਰਿਤਾ ਜੋਹਲ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ਼੍ਰੀਮਤੀ ਮੇਘਾ ਮਾਨ, ਚੋਣ ਤਹਿਸੀਲਦਾਰ ਰਾਮਜੀ ਲਾਲ, ਮੀਡੀਆ ਦੇ ਨੁਮਾਇੰਦੇ ਅਤੇ ਹੋਰ ਲੋਕ ਹਾਜ਼ਰ ਸਨ।

ਚੋਣਾਂ ਦੀ ਸ਼ਿਕਾਇਤਾਂ 01679 -244333, 1950 ਉੱਤੇ ਕੀਤੀਆਂ ਜਾ ਸਕਦੀਆਂ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਜ਼ਾਬਤੇ ਦੀ ਉਲੰਘਣਾਂ ਸਬੰਧੀ ਸ਼ਿਕਾਇਤਾਂ ਲਈ ਵਿਸ਼ੇਸ਼ ਸ਼ਿਕਾਇਤ ਸੈੱਲ ਕਮਰਾ ਨੰਬਰ 72, ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਕੀਤਾ ਗਿਆ ਹੈ। ਸ਼ਿਕਾਇਤ 01679 -244333, 1950 ਜਾਂ ਫੇਰ ਚੋਣ ਕਮਿਸ਼ਨ ਦੀ ਸੀ- ਵਿਜਿਲ ਐੱਪ ਉੱਤੇ ਵੀ ਕੀਤੀ ਜਾ ਸਕਦੀ ਹੈ ਜਿਸ ਦਾ ਨਬੇੜਾ 100 ਮਿੰਟਾਂ ਦੇ ਅੰਦਰ ਅੰਦਰ ਕੀਤਾ ਜਾਂਦਾ ਹੈ।

ਅਗਲੇ 7 ਦਿਨਾਂ 'ਚ ਜਮ੍ਹਾਂ ਕਰਵਾਏ ਜਾਣ ਅਸਲੇ: ਅਸਲਾ ਧਾਰਕ ਆਪਣਾ ਅਸਲਾ ਨਜ਼ਦੀਕੀ ਥਾਣੇ 'ਚ ਅਗਲੇ 7 ਦਿਨਾਂ 'ਚ ਜਮ੍ਹਾਂ ਕਰਵਾਉਣ, ਜ਼ਿਲ੍ਹਾ ਚੋਣ ਅਫ਼ਸਰ--ਅਸਲਾ ਜਮ੍ਹਾਂ ਨਾ ਕਰਵਾਉਣ ਵਾਲੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਨੇ ਸਾਰੇ ਅਸਲਾ ਲਾਇਸੈਂਸ ਧਾਰਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਸਲੇ ਨਜ਼ਦੀਕੀ ਥਾਣੇ ਜਾਂ ਪੁਲਿਸ ਚੌਂਕੀ ਵਿਚ ਜਮ੍ਹਾਂ ਕਰਵਾਉਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ 'ਚ ਕੁੱਲ 8479 ਅਸਲਾ ਧਾਰਕ ਹਨ ਅਤੇ ਕੁੱਲ 9652 ਅਸਲੇ ਜ਼ਿਲ੍ਹੇ 'ਚ ਹਨ। ਉਨ੍ਹਾਂ ਕਿਹਾ ਚੋਣਾਂ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਇਹ ਫੈਸਲਾ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਕਮੇਟੀ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਐੱਸ. ਪੀ. (ਹੈਡ ਕੁਆਰਟਰ) ਬਰਨਾਲਾ ਦੀ ਨਿਗਰਾਨੀ ਹੇਠ ਬਣਾਈ ਗਈ ਹੈ ਜਿਸ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਹਰ ਪ੍ਰਕਾਰ ਦਾ ਅਸਲਾ ਧਾਰਕ ਆਪਣਾ ਅਸਲਾ ਜਮ੍ਹਾਂ ਕਰਵਾਏਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.