ETV Bharat / state

ਫ਼ਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਸ਼ਾਰਪ ਸ਼ੂਟਰ ਸਮੇਤ ਇੱਕ ਹੋਰ ਲੋੜੀਂਦਾ ਗੈਂਗਸਟਰ ਗ੍ਰਿਫ਼ਤਾਰ, ਪੰਜਾਬ ਅਤੇ ਯੂਪੀ ਪੁਲਿਸ ਨੇ ਕੀਤਾ ਸਾਂਝਾ ਓਪਰੇਸ਼ਨ - ਫ਼ਿਰੋਜ਼ਪੁਰ ਤੀਹਰੇ ਕਤਲਕਾਂਡ ਸ਼ਾਰਪ ਸ਼ੂਟਰ

ਪੰਜਾਬ ਅਤੇ ਲਖਨਊ ਪੁਲਿਸ ਨੇ ਸਾਂਝੀ ਕਾਰਵਾਈ ਦੌਰਾਨ ਦੋ ਲੜੀਂਦੇ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਇੱਕ ਮੁਲਜ਼ਮ ਫਿਰੋਜ਼ਪੁਰ ਦੇ ਤੀਹਰੇ ਕਤਲ ਦਾ ਮਾਸਟਰਮਾਈਂਡ ਹੈ।

accused in the triple murder in Ferozepur has been arrested from lucknow
ਫ਼ਿਰੋਜ਼ਪੁਰ ਤੀਹਰੇ ਕਤਲ ਕਾਂਡ 'ਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਲਖਨਊ ਪੁਲਿਸ ਦੀ ਮਦਦ ਨਾਲ ਕਾਬੂ 2 ਕੀਤੇ ਸ਼ਾਰਪ ਸ਼ੂਟਰ (ETV BHARAT)
author img

By ETV Bharat Punjabi Team

Published : Oct 29, 2024, 10:17 AM IST

ਚੰਡੀਗੜ੍ਹ: ਅਪਰਾਧ ਖਿਲਾਫ ਲਗਾਤਾਰ ਸਰਗਰਮ ਪੰਜਾਬ ਪੁਲਿਸ ਨੂੰ ਇੱਕ ਹੋਰ ਵੱਡੀ ਸਫਲਤਾ ਹਾਸਿਲ ਹੋਈ ਹੈ,ਦਰਅਸਲ ਪੰਜਾਬ ਪੁਲਿਸ ਨੇ ਯੂਪੀ ਪੁਲਿਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਸਤੰਬਰ ਮਹੀਨੇ 'ਚ ਫ਼ਿਰੋਜ਼ਪੁਰ 'ਚ ਹੋਏ ਤੀਹਰੇ ਕਤਲ ਕਾਂਡ ਦੇ ਮਾਸਟਰਮਾਈਂਡ ਨੂੰ ਕਾਬੂ ਕੀਤਾ ਹੈ। ਯੂਪੀ ਪੁਲਿਸ ਦੀ ਐਸਟੀਐਫ ਨਾਲ ਸਾਂਝੀ ਕਾਰਵਾਈ ਵਿੱਚ ਲਖਨਊ ਤੋਂ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਜਾਣਕਾਰੀ ਮੁਤਾਬਿਕ ਦੋਵੇਂ ਸ਼ੂਟਰਾਂ ਦੇ ਸਬੰਧ ਵਿਦੇਸ਼ ਬੈਠੇ ਗੈਂਗਸਟਰਾਂ ਦੇ ਨਾਲ ਹਨ ਜਿਨ੍ਹਾਂ ਦੇ ਇਸ਼ਾਰੇ 'ਤੇ ਇਸ ਕਤਲ ਨੂੰ ਅੰਜਾਮ ਦਿੱਤਾ ਸੀ। ਮੁਲਜ਼ਮ ਤਰਨਤਾਰਨ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਉਰਫ਼ ਗੋਪੀ ਮਾਹਲ ਦੇ ਕਤਲ ਵਿੱਚ ਵੀ ਸ਼ਾਮਲ ਸਨ।

'ਆਪ' ਆਗੂ ਅਤੇ ਫਿਰੋਜ਼ਪੁਰ ਤੀਹਰੇ ਕਤਲ ਦੇ ਮੁਲਜ਼ਮ ਕਾਬੂ : ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ ਉੱਤੇ ਪੋਸਚ ਕਰਕੇ ਇਹ ਵੱਡੀ ਜਾਣਕਾਰੀ ਸਾਂਝੀ ਕੀਤੀ ਹੈ। ਪੁਲਿਸ ਮੁਤਬਿਕ ਫੜ੍ਹੇ ਗਏ ਮੁਲਜ਼ਮਾਂ 'ਚ ਇੱਕ ਮੁਲਜ਼ਮ ਬਿਕਰਮਜੀਤ ਉਰਫ ਵਿੱਕੀ, ਮਾਰਚ ਮਹੀਨੇ 'ਚ ਤਰਨਤਾਰਨ ਵਿਖੇ ਹੋਏ ਆਪ ਆਗੂ ਗੁਰਪ੍ਰੀਤ ਸਿੰਘ ਉਰਫ ਗੋਪੀ ਮਾਹਲ ਦੇ ਕਤਲ 'ਚ ਲੋੜੀਂਦਾ ਸੀ। ਕਤਲ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ।

ਦੁਜਾ ਮੁਲਜ਼ਮ ਪੰਜਾਬ ਸਿੰਘ,ਕਾਬੂ ਕੀਤਾ ਹੈ ਜੋ ਕਿ ਫਿਰੋਜ਼ਪੁਰ ਵਿੱਚ ਹੋਏ ਤੀਹਰੇ ਕਤਲ ਦਾ ਮੁੱਖ ਦੋਸ਼ੀ ਹੈ। ਜ਼ਿਕਰਯੋਗ ਹੈ ਕਿ ਫ਼ਿਰੋਜ਼ਪੁਰ ਸ਼ਹਿਰ ‘ਚ ਬੀਤੇ ਸਤੰਬਰ ਮਹੀਨੇ ਅੰਦਰ ਇੱਕ ਕਾਰ ਸਵਾਰ ਪਰਿਵਾਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਤਿੰਨ ਚਚੇਰੇ ਭੈਣ-ਭਰਾਵਾਂ ਦਿਲਪ੍ਰੀਤ ਸਿੰਘ , ਜਸਪ੍ਰੀਤ ਕੌਰ ਅਤੇ ਅਕਾਸ਼ਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸ ਵਿੱਚ ਪੁਲਿਸ ਲਗਾਤਾਰ ਕਾਰਵਾਈ 'ਚ ਜੁਟੀ ਹੋਈ ਸੀ।

ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਛੇ ਹਮਲਾਵਰਾਂ ਦਾ ਮੁੱਖ ਟਾਰਗੇਟ ਸੀ ਮ੍ਰਿਤਕ ਦਿਲਦੀਪ, ਜਾਂਚ ਦੌਰਾਨ ਹੋਇਆ ਖੁਲਾਸਾ - Ferozepur Triple Murder case

ਫਿਰੋਜ਼ਪੁਰ ਤੀਹਰਾ ਕਤਲ ਕਾਂਡ ਮਾਮਲਾ: ਮਹਾਂਰਾਸ਼ਟਰ ਤੋਂ ਕਾਬੂ ਕੀਤੇ ਤੀਹਰੇ ਕਤਲ ਕਾਂਡ ਦੇ ਮੁਲਜ਼ਮ, ਹੋਏ ਵੱਡੇ ਖੁਲਾਸੇ - Ferozepur triple murder case

ਗੁਰਪ੍ਰੀਤ ਕਤਲ ਕਾਂਡ ਦੇ ਸ਼ੂਟਰਾਂ ਦੇ ਸਕੈਚ ਜਾਰੀ: ਅਰਸ਼ ਡੱਲਾ ਅਤੇ ਅੰਮ੍ਰਿਤਪਾਲ ਫਸੇ ਕਸੂਤੇ, ਇਨ੍ਹਾਂ 3 ਨੰਬਰਾਂ 'ਤੇ ਦੇਵੋ ਜਾਣਕਾਰੀ

ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਸਬੰਧ: ਡੀਜੀਪੀ ਪੰਜਾਬ ਨੇ ਕਿਹਾ ਕਿ ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਵੀ ਹੈ। ਉਹਨਾਂ 'ਤੇ ਕਈ ਗੰਭੀਰ ਅਪਰਾਧ ਦਰਜ ਹਨ। ਜਿਨ੍ਹਾਂ ਵਿੱਚ ਕਤਲ, ਲੁੱਟ ਖੋਹ ਆਦਿ ਸ਼ਾਮਲ ਹਨ। ਇਹ ਦੋਵੇਂ ਮੁਲਜ਼ਮ ਵਿਦੇਸ਼ 'ਚ ਬੈਠੇ ਗੈਂਗਸਟਰਾਂ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੇ ਸਨ। ਇਸ ਦੇ ਨਾਲ ਹੀ ਪੁਲਿਸ ਉਨ੍ਹਾਂ ਦੇ ਨੈੱਟਵਰਕ ਦੀ ਭਾਲ ਕਰਨ 'ਚ ਲੱਗੀ ਹੋਈ ਹੈ। ਪੁਲਿਸ ਨੇ ਸਾਰੇ ਥਾਣਿਆਂ ਤੋਂ ਵੇਰਵੇ ਮੰਗੇ ਹਨ। ਜਲਦੀ ਹੀ ਪੁਲਿਸ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ 'ਤੇ ਲਵੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.