ਚੰਡੀਗੜ੍ਹ/ ਅੰਮ੍ਰਿਤਸਰ: ਮਾੜੇ ਅਨਸਰਾਂ ਖ਼ਿਲਾਫ ਕਾਰਵਾਈ ਕਰਦਿਆਂ ਬੀਐਸਐਫ ਨੇ ਪਾਕਿਸਤਾਨ ਸਰਹੱਦ ’ਤੇ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਵਿੱਚ ਹਾਸਿਲ ਕੀਤੀ ਗਈ ਹੈ,ਜਿਸ ਤਹਿਤ SSOC ਅੰਮ੍ਰਿਤਸਰ ਨੇ ਸਰਹੱਦ ਪਾਰ ਹੈਰੋਇਨ ਦੀ ਤਸਕਰੀ ਕਰਨ ਵਾਲੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ 6 ਕਿਲੋਗ੍ਰਾਮ ਹੈਰੋਇਨ, 67 ਜਿੰਦਾ ਕਾਰਤੂਸ, 2 ਮੈਗਜ਼ੀਨ, 6 ਮੋਬਾਈਲ ਫੋਨ ਬਰਾਮਦ ਕੀਤੇ ਹਨ। ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਮੁਲਜ਼ਮਾਂ ਨੂੰ ਫੜਨ ਲਈ ਪਿੱਛੇ ਅਤੇ ਅਗਾਂਹਵਧੂ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।
In a major breakthrough against trans border narcotic network, SSOC Amritsar has busted a cross-border heroin smuggling racket and recovered 6 Kg Heroin, 67 live cartridges, 2 magazines, 6 mobile phones.
— DGP Punjab Police (@DGPPunjabPolice) September 29, 2024
FIR under NDPS Act has been registered and Investigation on-going to… pic.twitter.com/miiIqdJgTy
ਭਾਰਤ-ਪਾਕਿਸਤਾਨ ਸਰਹੱਦ ਤੋਂ 6 ਕਿੱਲੋ ਹੈਰੋਇਨ ਬਰਾਮਦ
ਮਾਮਲੇ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਪਾਈ । ਇਸ ਵਿੱਚ ਡੀਜੀਪੀ ਲਿਖਦੇ ਹਨ ਕਿ ਸੂਤਰਾਂ ਦੇ ਹਵਾਲੇ ਤੋਂ ਕਾਊਂਟਰ ਇੰਟੈਲੀਜੈਂਸ ਨੂੰ ਸੂਹ ਮਿਲੀ ਸੀ, ਜਿਸ ਤੋਂ ਬਾਅਦ ਪਿੰਡ ਜਾਫਰਪੁਰ ਜ਼ਿਲ੍ਹਾ ਗੁਰਦਾਸਪੁਰ 'ਚ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਤਸਕਰੀ ਕਰਨ ਵਾਲਾ ਮੁਲਜ਼ਮ ਇਕਬਾਲ ਸਿੰਘ ਆਪਣਾ ਬੈਗ ਸੁੱਟ ਕੇ ਭੱਜਣ ਵਿਚ ਕਾਮਯਾਬ ਹੋ ਗਿਆ। ਪੁਲਿਸ ਵੱਲੋਂ ਜਦੋਂ ਉਕਤ ਬੈਗ਼ ਦੀ ਤਲਾਸ਼ੀ ਲਈ ਗਈ ਤਾਂ ਤਲਾਸ਼ੀ ਦੌਰਾਨ ਮੌਕੇ ਤੋਂ 6 ਕਿਲੋ ਹੈਰੋਇਨ ਸਮੇਤ 30 ਬੋਰ ਦੇ 67 ਜ਼ਿੰਦਾ ਕਾਰਤੂਸ, 2 ਮੈਗਜ਼ੀਨ ਅਤੇ 6 ਮੋਬਾਈਲ ਫੋਨ ਸਮੇਤ ਟੁੱਟਿਆ ਹੋਇਆ ਆਈਫੋਨ ਅਤੇ ਜੀਓ ਡੌਂਗਲ ਬਰਾਮਦ ਕੀਤਾ ਗਿਆ। ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਫ਼ਿਲਹਾਲ ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
- ਕੈਨੇਡਾ 'ਚ ਦਸਤਾਰ 'ਤੇ ਪਾਬੰਦੀ ਲਗਾਉਣ ਦਾ ਭਖਿਆ ਮਾਮਲਾ, ਕਾਨੂੰਨ ਰੱਦ ਕਰਨ ਦੀ ਉੱਠ ਰਹੀ ਮੰਗ - Quebec s ban on Turbans
- ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕਰ ਦਿੱਤਾ ਵੱਡਾ ਐਲਾਨ, ਪੰਥ ਦੀ ਭਲਾਈ ਲਈ ਜਲਦ ਬਣੇਗੀ ਨਵੀਂ ਪਾਰਟੀ - Amritpal Singh
- ਡੇਰਾ ਮੁਖੀ ਰਾਮ ਰਹੀਮ ਨੇ ਮੁੜ ਲਗਾਈ ਪੈਰੋਲ ਦੀ ਅਰਜ਼ੀ, ਇੰਨੇ ਦਿਨਾਂ ਲਈ ਆ ਸਕਦਾ ਹੈ ਜੇਲ੍ਹ 'ਚੋਂ ਬਾਹਰ - ram rahim parole
ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ ਉੱਤੇ ਨਸ਼ੀਲੇ ਪਦਾਰਥ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਚੁਕੇ ਹਨ ਜਦੋਂ ਭਾਰਤ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ ਉੱਤੇ ਇੰਝ ਨਸ਼ੀਲੇ ਪਦਾਰਥ ਪਾਏ ਜਾਂਦੇ ਹਨ। ਅਜਿਹਾ ਹੀ ਮਾਮਲਾ ਅਸਗਤ ਮਹੀਨੇ ਵਿੱਚ ਵੀ ਸਾਹਮਣੇ ਆਇਆ ਸੀ ਜਦੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਹਾਸਲ ਕਰਦੇ ਹੋਏ ਪੰਜਾਬ ਪੁਲਿਸ ਨੇ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਤਸਕਰਾਂ ਕੋਲੋਂ 6.655 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਸੀ। ਪੰਜਾਬ ਪੁਲਿਸ ਦੀ ਲਗਾਤਰ ਚੱਲ ਰਹੀ ਮੁਹਿੰਮ ਨੂੰ ਇਹ ਵੱਡੀ ਸਫ਼ਲਤਾ ਮੰਨੀ ਜਾ ਰਹੀ ਹੈ।