ETV Bharat / state

ਬਠਿੰਡਾ ਬੱਸ ਹਾਦਸਾ: ਸਵਾਰੀਆਂ ਦੀ ਜਾਨ ਬਚਾਉਣ ਵਾਲੇ ਮਹਾਸ਼ਾ ਸਿੰਘ ਨੂੰ ਗਣਤੰਤਰ ਦਿਵਸ ਮੌਕੇ ਕੀਤਾ ਜਾਵੇਗਾ ਸਨਮਾਨਿਤ - BATHINDA BUS ACCIDENT

ਬਚਾਅ ਕਾਰਜਾਂ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਪਿੰਡ ਜੀਵਨ ਸਿੰਘ ਵਾਲਾ ਦੇ ਕਲੱਬ ਮੈਂਬਰਾਂ ਅਤੇ ਹੋਰਨਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।

BUS ACCIDENT BATHINDA
ਸਵਾਰੀਆਂ ਦੀ ਜਾਨ ਬਚਾਉਣ ਵਾਲੇ ਨੂੰ ਕੀਤਾ ਜਾਵੇਗਾ ਸਨਮਾਨਿਤ (ETV Bharat (ਬਠਿੰਡਾ, ਪੱਤਰਕਾਰ))
author img

By ETV Bharat Punjabi Team

Published : Dec 29, 2024, 10:37 PM IST

ਬਠਿੰਡਾ: ਬੀਤੇ ਦਿਨ ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਗੰਦੇ ਨਾਲ ਵਿੱਚ ਇੱਕ ਨਿੱਜੀ ਕੰਪਨੀ ਦੀ ਬੱਸ ਦੇ ਡਿੱਗਣ ਕਾਰਨ ਜਿੱਥੇ 8 ਵਿਅਕਤੀਆਂ ਦੀ ਮੌਤ ਹੋ ਗਈ ਸੀ। ਉੱਥੇ 24 ਦੇ ਕਰੀਬ ਵਿਅਕਤੀ ਜਖ਼ਮੀ ਹੋਏ ਸਨ। ਹਾਦਸੇ ਦੌਰਾਨ ਬਹਾਦੁਰੀ ਨਾਲ ਗੰਦੇ ਨਾਲੇ ਵਿੱਚ ਕੁੱਦਕੇ ਵੱਡੀ ਗਿਣਤੀ ਸਵਾਰੀਆਂ ਨੂੰ ਹਾਦਸਾਗ੍ਰਸਤ ਬੱਸ 'ਚੋਂ ਬਾਹਰ ਕੱਢਣ ਵਾਲੇ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਪਿੰਡ ਸਿੰਘਪੁਰਾ ਵਸਨੀਕ ਮਹਾਸ਼ਾ ਸਿੰਘ ਪੁੱਤਰ ਬਲਦੇਵ ਸਿੰਘ ਨੂੰ ਮਿਲਕੇ ਜਿੱਥੇ ਏ.ਡੀ.ਸੀ. ਨੇ ਸਮੁੱਚੇ ਹਾਦਸੇ ਦੀ ਜਾਣਕਾਰੀ ਲਈ ਉੱਥੇ ਗਣਤੰਤਰਤਾ ਦਿਵਸ (26 ਜਨਵਰੀ) ਮੌਕੇ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ ਤੌਰ 'ਤੇ ਸਨਮਾਨਿਤ ਕਰਨ ਦਾ ਐਲਾਨ ਵੀ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਬਚਾਅ ਕਾਰਜਾਂ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਪਿੰਡ ਜੀਵਨ ਸਿੰਘ ਵਾਲਾ ਦੇ ਕਲੱਬ ਮੈਂਬਰਾਂ ਅਤੇ ਹੋਰਨਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।

ਸਵਾਰੀਆਂ ਦੀ ਜਾਨ ਬਚਾਉਣ ਵਾਲੇ ਨੂੰ ਕੀਤਾ ਜਾਵੇਗਾ ਸਨਮਾਨਿਤ (ETV Bharat (ਬਠਿੰਡਾ, ਪੱਤਰਕਾਰ))

ਬੱਸ ਪਲਟਣ ਨਾਲ ਮੱਚਿਆ ਚੀਕ ਚਿਹਾੜਾ

ਮਹਾਸ਼ਾ ਸਿੰਘ ਨੇ ਦੱਸਿਆ ਕਿ ਉਸ ਨੇ ਬੱਸ ਦੇ ਸੀਸੇ ਭੰਨ ਕੇ ਬੱਚਿਆਂ ਨੂੰ ਬਾਹਰ ਕੱਢਿਆਂ ਭਾਵੇ ਕਿ ਬੱਚਿਆਂ ਦੀ ਮਾਂ ਨੂੰ ਵੀ ਬਾਹਰ ਕੱਢਣ ਦੀ ਕੋਸ਼ਿਸ ਕੀਤੀ ਪਰ ਉਸ ਦੇ ਮੂੰਹ ਵਿੱਚ ਪਾਣੀ ਪੈਣ ਕਾਰਨ ਉਹ ਬਚ ਨਹੀ ਸਕੀ। ਮਹਾਸ਼ਾ ਸਿੰਘ ਨੇ ਦੱਸਿਆਂ ਕਿ ਪਿੰਡ ਜੀਵਨ ਸਿੰਘ ਵਾਲਾ ਦੇ ਲੋਕਾਂ ਦੇ ਮੌਕੇ 'ਤੇ ਪਹੁੰਚ ਕੇ ਬਹੁਤ ਮੱਦਦ ਕੀਤੀ ਜਦੋਂ ਕਿ ਪ੍ਰਸ਼ਾਸਨ ਕਰੀਬ ਦੇਢ ਦੋ ਘੰਟੇ ਬਾਅਦ ਪਹੁੰਚਿਆ ਹੈ। ਮਹਾਸ਼ਾ ਸਿੰਘ ਨੇ ਦੱਸਿਆਂ ਕਿ ਹਲਾਤ ਬਹੁਤ ਖਰਾਬ ਸਨ ਬੱਸ ਪਲਟਨ ਨਾਲ ਚੀਕ ਚਿਹਾੜਾ ਪੈ ਗਿਆ ਅਤੇ ਸਾਰੇ ਘਬਰਾ ਗਏ ਕਿਸੇ ਨੂੰ ਕੁਝ ਸਮਝ ਨਹੀ ਸੀ ਆ ਰਹੀ ਕਿ ਹੁਣ ਕਿ ਕੀਤਾ ਜਾਵੇ। ਮਹਾਸ਼ਾ ਸਿੰਘ ਨੇ ਪ੍ਰਸਾਸਨ ਵੱਲੋਂ ਉਸ ਨੂੰ ਸਨਮਾਨਤ ਕਰਨ ਦੇ ਐਲਾਨ 'ਤੇ ਉਸ ਨੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ।

ਜਾਣੋ ਕਿਸ ਤਰ੍ਹਾਂ ਵਾਪਰਿਆ ਹਾਦਸਾ

ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿੱਚ ਸ਼ੁੱਕਰਵਾਰ ਨੂੰ ਇੱਕ ਨਿੱਜੀ ਕੰਪਨੀ ਦੀ ਬੱਸ (ਪੀਬੀ 11 ਡੀਬੀ-6631) ਬੇਕਾਬੂ ਹੋ ਕੇ ਨਾਲੇ ਵਿੱਚ ਡਿੱਗ ਗਈ। ਜਿਸ 'ਚ ਡਰਾਈਵਰ ਸਮੇਤ 8 ਲੋਕਾਂ ਦੀ ਮੌਤ ਹੋ ਗਈ, ਜਦਕਿ 24 ਤੋਂ ਵੱਧ ਲੋਕ ਜ਼ਖਮੀ ਹੋ ਗਏ। ਮਰਨ ਵਾਲਿਆਂ ਵਿਚ 2 ਸਾਲਾ ਬੱਚੀ ਅਤੇ ਉਸ ਦੀ ਮਾਂ ਵੀ ਸ਼ਾਮਿਲ ਹੈ। ਇੱਕ ਅਪਾਹਿਜ ਵਿਅਕਤੀ, ਜੋ ਕਿ ਹਰਿਆਣਾ ਦਾ ਰਹਿਣ ਵਾਲਾ ਸੀ, ਦੀ ਵੀ ਮੌਤ ਹੋ ਗਈ ਹੈ। ਮ੍ਰਿਤਕ ਡਰਾਈਵਰ ਦੀ ਪਛਾਣ ਬਲਕਾਰ ਸਿੰਘ ਵਾਸੀ ਮਾਨਸਾ ਵਜੋਂ ਹੋਈ ਹੈ। ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਇਹ ਹਾਦਸਾ ਪਿੰਡ ਜੀਵਨ ਸਿੰਘ ਵਾਲਾ ਨੇੜੇ ਵਾਪਰਿਆ। ਦੱਸਿਆ ਗਿਆ ਹੈ ਕਿ ਬੱਸ ਸਰਦੂਲਗੜ੍ਹ ਤੋਂ ਬਠਿੰਡਾ ਵੱਲ ਜਾ ਰਹੀ ਸੀ। ਬੱਸ ਵਿੱਚ ਕਰੀਬ 50 ਲੋਕ ਸਵਾਰ ਸਨ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨ ਅਤੇ NDRF ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਯਾਤਰੀਆਂ ਦਾ ਕਹਿਣਾ ਸੀ ਕਿ ਡਰਾਈਵਰ ਬੱਸ ਨੂੰ ਤੇਜ਼ ਰਫ਼ਤਾਰ ਨਾਲ ਚਲਾ ਰਿਹਾ ਸੀ। ਉਦੋਂ ਹੀ ਸਾਹਮਣੇ ਤੋਂ ਇਕ ਵੱਡੀ ਟਰਾਲੀ ਆਈ। ਇਸ ਤੋਂ ਬਚਣ ਲਈ ਬੱਸ ਨੇ ਮੋੜ ਲੈ ਲਿਆ, ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰ ਗਿਆ।

ETV Bharat Logo

Copyright © 2025 Ushodaya Enterprises Pvt. Ltd., All Rights Reserved.