ਲੁਧਿਆਣਾ: ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਨੂੰ ਅੱਜ ਜਿੱਥੇ ਕਿਸਾਨਾਂ ਵੱਲੋਂ ਪੱਕੇ ਤੌਰ 'ਤੇ ਤਾਲਾ ਲਾ ਕੇ ਬੰਦ ਕਰਨ ਦਾ ਫੈਸਲਾ ਕੀਤਾ ਗਿਆ, ਉੱਥੇ ਹੀ ਦੂਜੇ ਪਾਸੇ ਲੁਧਿਆਣਾ ਪੁਲਿਸ ਕਮਿਸ਼ਨਰਰੇਟ ਵੱਲੋਂ ਵੀ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਦੇ ਵਿੱਚ ਵੱਡੀ ਗਿਣਤੀ 'ਚ ਪੁਲਿਸ ਫੋਰਸ ਲਾਡੋਵਾਲ ਟੋਲ ਪਲਾਜ਼ਾ 'ਤੇ ਤਾਇਨਾਤ ਕਰ ਦਿੱਤੀ ਗਈ ਹੈ।
- ਅੱਜ ਬੰਦ ਹੋਣ ਜਾ ਰਿਹਾ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ, ਕਿਸਾਨ ਲਾਉਣ ਜਾ ਰਹੇ ਪੱਕਾ ਤਾਲਾ ! - Ladowal Toll Plaza Shut Down
- ਲਾਡੋਵਾਲ ਟੋਲ ਪਲਾਜ਼ੇ ਨੂੰ ਪੱਕਾ ਤਾਲਾ ਲਾਉਣ ਚੱਲੀਆਂ ਕਿਸਾਨ ਜਥੇਬੰਦੀਆਂ, ਇਹ ਦਿਨ ਕੀਤਾ ਤੈਅ - permanent lock Ladowal Toll Plaza
- ਕੈਨੇਡਾ ਤੋਂ ਚੱਲ ਰਹੇ ਫਿਰੌਤੀ ਗਿਰੋਹ ਦੇ ਦੋ ਮੈਂਬਰ ਬਰਨਾਲਾ ਪੁਲਿਸ ਵਲੋਂ ਕਾਬੂ - ransom gang members arrested
ਕਿਸਾਨਾਂ ਨੇ ਰੱਖੀਆਂ ਸੀ ਇਹ ਮੰਗਾਂ: ਜ਼ਿਕਰਯੋਗ ਹੈ ਕਿ ਲੁਧਿਆਣਾ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਹੈ। ਜਿਸ ਦੀ ਇੱਕ ਪਾਸੇ ਦੀ ਫੀਸ 220 ਰੁਪਏ ਹੈ ਅਤੇ ਜੇਕਰ ਤੁਹਾਡੇ ਕੋਲ ਫਾਸਟੈਗ ਨਹੀਂ ਹੈ ਤਾਂ 400 ਤੋਂ ਵੱਧ ਦੀ ਕੀਮਤ ਵਸੂਲੀ ਜਾਂਦੀ ਹੈ। ਇਸੇ ਕਰਕੇ ਇਸ ਟੋਲ ਪਲਾਜ਼ਾ ਨੂੰ ਪਿਛਲੇ ਕਈ ਦਿਨਾਂ ਤੋਂ ਕਿਸਾਨ ਜਥੇਬੰਦੀਆਂ ਵਲੋਂ ਮੁਫ਼ਤ ਕੀਤਾ ਗਿਆ ਸੀ। ਕਿਸਾਨ ਜਥੇਬੰਦੀਆਂ ਦਾ ਕਹਿਣਾ ਕਿ ਟੋਲ ਪਲਾਜ਼ਾ ਜਾਂ ਤਾਂ ਬੰਦ ਕੀਤਾ ਜਾਵੇ ਜਾਂ ਫਿਰ ਇਸ ਦੀਆਂ ਕੀਮਤਾਂ ਘਟਾਈਆਂ ਜਾਣ ਕਿਉਂਕਿ ਸੁਵਿਧਾਵਾਂ ਦੇ ਨਾਂ 'ਤੇ ਇੱਥੇ ਕੁਝ ਨਹੀਂ ਹੈ। ਉਥੇ ਹੀ ਮੰਗਾਂ ਪੂਰੀਆਂ ਨਾ ਹੁੰਦੀਆਂ ਦੇਖ ਹੁਣ ਕਿਸਾਨ ਜਥੇਬੰਦੀਆਂ ਵੱਡਾ ਐਕਸ਼ਨ ਲਿਆ ਹੈ।