ਲੁਧਿਆਣਾ: ਆਮ ਆਦਮੀ ਪਾਰਟੀ ਵੱਲੋਂ 10 ਫ਼ਰਵਰੀ ਨੂੰ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦੇ ਰਾਹੋਂ ਯਾਰਡ ਵਿਖੇ ਰੈਲੀ ਕੀਤੀ ਜਾ ਰਹੀ ਹੈ। ਰੈਲੀ 'ਚ ਦਿੱਲੀ ਦੇ ਮੁੱਖ ਮੰਤਰੀ ਤੇ 'ਆਪ' ਸੁਪ੍ਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਨੂੰ ਦੇਖਦੇ ਹੋਏ ਸੁਰੱਖਿਆ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ। ਬੁੱਧਵਾਰ ਨੂੰ ਏਡੀਜੀਪੀ (ਸੁਰੱਖਿਆ) ਪ੍ਰਵੀਨ ਸਿਨਹਾ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ। ਉਨ੍ਹਾਂ ਡੀਆਈਜੀ ਲੁਧਿਆਣਾ ਰੇਂਜ ਧਨਪ੍ਰੀਤ ਕੌਰ, ਐਸਐਸਪੀ ਖੰਨਾ ਅਮਨੀਤ ਕੌਂਡਲ ਦੇ ਨਾਲ ਰੈਲੀ ਵਾਲੀ ਥਾਂ ਅਤੇ ਆਸਪਾਸ ਦੇ ਇਲਾਕਿਆਂ ਦਾ ਨਿਰੀਖਣ ਕੀਤਾ।
ਕਿਸੇ ਨੂੰ ਕੋਈ ਮੁਸ਼ਕਲ ਨਾ ਆਵੇ: ਏਡੀਜੀਪੀ ਨੇ ਕਿਹਾ ਕਿ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਗੱਲ ਦਾ ਧਿਆਨ ਰੱਖਿਆ ਜਾ ਰਿਹਾ ਹੈ। ਸੁਰੱਖਿਆ ਦੇ ਨਾਲ-ਨਾਲ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਰੈਲੀ 'ਚ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਕਾਰਨ ਸਾਰੇ ਪਹਿਲੂਆਂ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਲੋੜੀਂਦੇ ਪਾਰਕਿੰਗ ਜ਼ੋਨ ਵੀ ਬਣਾਏ ਜਾ ਰਹੇ ਹਨ।
ਨੈਸ਼ਨਲ ਹਾਈਵੇਅ ਆਵਾਜਾਈ 'ਤੇ ਧਿਆਨ : ਪੁਲਿਸ ਦਾ ਧਿਆਨ ਨੈਸ਼ਨਲ ਹਾਈਵੇ ਆਵਾਜਾਈ 'ਤੇ ਹੈ, ਕਿਉਂਕਿ ਇਸ ਸੜਕ 'ਤੇ 24 ਘੰਟੇ ਆਵਾਜਾਈ ਰਹਿੰਦੀ ਹੈ। ਏਡੀਜੀਪੀ ਸਿਨਹਾ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਹੈ ਕਿ ਕਿਸੇ ਵੀ ਸੜਕ ’ਤੇ ਆਵਾਜਾਈ ਵਿੱਚ ਵਿਘਨ ਨਾ ਪਵੇ। ਇਸ ਨੂੰ ਮੁੱਖ ਰੱਖਦਿਆਂ ਟਰੈਫਿਕ ਰੂਟ ਬਣਾਏ ਗਏ ਹਨ। ਟਰੈਫਿਕ ਨੂੰ ਵੀ ਡਾਇਵਰਟ ਕੀਤਾ ਜਾਵੇਗਾ। ਰੂਟ ਪਲਾਨ 8 ਜਾਂ 9 ਫਰਵਰੀ ਨੂੰ ਮੀਡੀਆ ਰਾਹੀਂ ਲੋਕਾਂ ਨੂੰ ਦੱਸੇ ਜਾਣਗੇ, ਤਾਂ ਜੋ ਰੈਲੀ ਵਾਲੇ ਦਿਨ ਕਿਸੇ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।
- ਖੰਨਾ ਵਿਖੇ ਪਤੰਗ ਲੁੱਟ ਰਿਹਾ ਬੱਚਾ ਪੁਲ ਤੋਂ ਥੱਲੇ ਡਿੱਗਿਆ, ਆਟੋ ਚਾਲਕ ਨੇ ਪਹੁੰਚਾਇਆ ਹਸਪਤਾਲ
- ਖੰਨਾ 'ਚ ਨਾਲੇ ਵਿੱਚ ਡਿੱਗਣ ਨਾਲ ਐਨਆਰਆਈ ਦੀ ਮੌਤ, ਜ਼ਿਆਦਾ ਸ਼ਰਾਬ ਪੀਣਾ ਬਣੀ ਮੌਤ ਦਾ ਕਾਰਨ
- ਰਿਹਾਇਸ਼ੀ ਪਲਾਟਾਂ ਦੀ ਐਨਓਸੀ ਸਬੰਧੀ ਸ਼ਰਤ ਪੰਜਾਬ ਸਰਕਾਰ ਨੇ ਕੀਤੀ ਖਤਮ, ਸਰਕਾਰ ਦੇ ਫੈਸਲੇ ਤੋਂ ਪ੍ਰਾਪਰਟੀ ਡੀਲਰ ਅਤੇ ਆਮ ਲੋਕ ਖੁਸ਼
5 ਏਕੜ ਵਿੱਚ ਪੰਡਾਲ: ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਧ ਨੇ ਦੱਸਿਆ ਕਿ ਰਾਹੋਂ ਮੰਡੀ ਵਿਖੇ ਕਰੀਬ 5 ਏਕੜ ਵਿੱਚ ਪੰਡਾਲ ਲਗਾਇਆ ਜਾ ਰਿਹਾ ਹੈ। ਇਸ ਰੈਲੀ ਵਿੱਚ ਪੰਜਾਬ ਭਰ ਤੋਂ ਪਾਰਟੀ ਵਰਕਰ, ਆਗੂ ਅਤੇ ਆਮ ਲੋਕ ਸ਼ਮੂਲੀਅਤ ਕਰਨਗੇ। ਰੈਲੀ 'ਚ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪ੍ਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਿਰਕਤ ਕਰਨਗੇ। ਖੰਨਾ ਮੰਡੀ ਤੋਂ ਪੰਜਾਬ ਲਈ ਅਹਿਮ ਐਲਾਨ ਕੀਤੇ ਜਾਣਗੇ।
ਡੀਸੀ ਨੇ ਵੀ ਜਾਇਜ਼ਾ ਲਿਆ: ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਕਈ ਘੰਟੇ ਰੈਲੀ ਵਾਲੀ ਥਾਂ ’ਤੇ ਮੌਜੂਦ ਰਹੇ। ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਇਸਦੇ ਲਈ ਪਾਰਕਿੰਗ 'ਤੇ ਧਿਆਨ ਦਿੱਤਾ ਜਾਵੇ। ਰੈਲੀ ਵਿੱਚ ਆਉਣ ਵਾਲੇ ਲੋਕਾਂ ਦੇ ਬੈਠਣ, ਪਾਰਕਿੰਗ ਅਤੇ ਖਾਣ ਪੀਣ ਦੇ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।