ETV Bharat / state

ਜਾਖੜ ਨੇ ਕੀਤੀ ਵੱਡੀ ਭਵਿੱਖਬਾਣੀ: ਕਿਹਾ- 'ਮਾਨ ਦੇ ਹੱਥਾਂ 'ਚੋਂ ਜਲਦ ਹੀ ਖੋਹੀ ਜਾਵੇਗੀ ਮੁੱਖ ਮੰਤਰੀ ਦੀ ਸ਼ਾਹੀ ਕੁਰਸੀ - Jakhar special meeting Chandigarh - JAKHAR SPECIAL MEETING CHANDIGARH

Jakhar special meeting Chandigarh : ਲੋਕ ਸਭਾ ਚੋਣਾਂ 'ਚ ਬੇਹਤਰ ਪ੍ਰਦਰਸ਼ਨ ਕੀਤਾ ਹੈ ਪਰ ਬਿਹਤਰ ਪ੍ਰਦਰਸ਼ਨ ਕਾਫੀ ਨਹੀਂ, ਜਾਖੜ ਨੇ ਵਰਕਰਾਂ ਨੂੰ ਮਿਹਨਤ ਕਰਦੇ ਰਹਿਣ ਅਤੇ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ ਹੈ।

JAKHAR SPECIAL MEETING CHANDIGARH
ਚੰਡੀਗੜ੍ਹ ਵਿਖੇ ਜਾਖੜ ਦੀ ਵਿਸ਼ੇਸ਼ ਮੀਟਿੰਗ (ETV Bharat CHANDIGARH)
author img

By ETV Bharat Punjabi Team

Published : Jun 15, 2024, 8:45 PM IST

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਹਾਲ ਹੀ ਵਿੱਚ ਸੰਪੰਨ ਹੋਈਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਆਪਣੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ। ਅੱਜ ਸ਼ਨੀਵਾਰ ਨੂੰ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਚੰਡੀਗੜ੍ਹ ਸਥਿਤ ਪਾਰਟੀ ਦੇ ਪੰਜਾਬ ਸੂਬਾ ਦਫਤਰ ਵਿਖੇ ਵੱਖ-ਵੱਖ ਮੀਟਿੰਗਾਂ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਪਾਰਟੀ ਨੇ ਆਮ ਚੋਣਾਂ ਵਿੱਚ "ਬਿਹਤਰ" ਪ੍ਰਦਰਸ਼ਨ ਕੀਤਾ, ਪਰ ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ "ਬਿਹਤਰ ਹੋਣਾ ਕਾਫ਼ੀ ਨਹੀਂ ਹੈ। ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ਸਾਡਾ ਮਕਸਦ ਪੰਜਾਬ ਵਿੱਚ ਭਾਜਪਾ ਨੂੰ ਕਾਮਯਾਬ ਕਰਨਾ ਹੈ। ਭਾਜਪਾ ਦਾ ਵੋਟ ਸ਼ੇਅਰ 6.5 ਫੀਸਦੀ ਤੋਂ ਵਧ ਕੇ 18.5 ਫੀਸਦੀ ਹੋ ਗਿਆ ਹੈ। ਪ੍ਰਧਾਨ ਮੰਤਰੀ ਨੇ ਰਵਨੀਤ ਸਿੰਘ ਬਿੱਟੂ ਨੂੰ ਰਾਜ ਮੰਤਰੀ ਬਣਾ ਕੇ ਪੰਜਾਬ ਪ੍ਰਤੀ ਆਪਣਾ ਪਿਆਰ ਦਿਖਾਇਆ ਹੈ।

ਭਾਜਪਾ ਨੂੰ 23 ਵਿਧਾਨ ਸਭਾ ਹਲਕਿਆਂ ਵਿੱਚ ਮਿਲੀ ਲੀਡ : ਭਾਜਪਾ ਨੂੰ 23 ਵਿਧਾਨ ਸਭਾ ਹਲਕਿਆਂ 'ਤੇ ਲੀਡ ਮਿਲੀ ਹੈ। ਉਥੋਂ ਮੰਡਲ ਮੁਖੀਆਂ ਨੂੰ ਸਰਟੀਫਿਕੇਟ ਵੀ ਦਿੱਤੇ ਜਾਣਗੇ। ਭਾਜਪਾ ਖਿਲਾਫ ਮਾਹੌਲ ਪੈਦਾ ਹੋਣ ਦੇ ਬਾਵਜੂਦ ਵਰਕਰਾਂ ਨੇ ਵੱਖ-ਵੱਖ ਥਾਵਾਂ 'ਤੇ ਬੂਥ ਲਾਏ ਹੋਏ ਸਨ, ਜੋ ਕਿ ਮਾਣ ਵਾਲੀ ਗੱਲ ਹੈ।

ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਅੰਮ੍ਰਿਤਸਰ ਵਿੱਚ ਚੰਗੀ ਕਾਰਗੁਜ਼ਾਰੀ ਨਹੀਂ ਹੋਈ : ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਸੀਟਾਂ ਭਾਜਪਾ ਲਈ ਅਹਿਮ ਸਨ, ਪਰ ਉੱਥੇ ਪ੍ਰਦਰਸ਼ਨ ਚੰਗਾ ਨਹੀਂ ਰਿਹਾ। ਚਰਚਾ ਹੈ ਕਿ ਕਿਵੇਂ ਇਹ ਸੀਟਾਂ ਕਿਸੇ ਸਾਜ਼ਿਸ਼ ਦਾ ਸ਼ਿਕਾਰ ਹੋ ਗਈਆਂ। ਸਭ ਤੋਂ ਵੱਡੀ ਸਾਜਿਸ਼ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਰਚੀ ਹੈ। ਕਿਤੇ ਉਹ ਇਕੱਠੇ ਸਨ ਤੇ ਕਿਤੇ ਵੱਖਰੇ। ਇਸ ਦੇ ਨਾਲ ਹੀ ਅਕਾਲੀ ਦਲ ਨੇ ਵੀ ਇੱਕ ਸਾਜਿਸ਼ ਰਚੀ ਹੈ। ਅਕਾਲੀ ਦਲ ਨੇ ਆਪਣੀਆਂ ਸੀਟਾਂ ਬਚਾਉਣ ਲਈ ਪਰਦੇ ਪਿੱਛੇ ਵੱਡਾ ਸੌਦਾ ਕੀਤਾ ਹੈ।

ਅਕਾਲੀ ਦਲ ਨੇ ਆਪਣੇ ਉਮੀਦਵਾਰਾਂ ਦੀ ਬਲੀ ਦਿੱਤੀ : ਜਾਖੜ ਨੇ ਕਿਹਾ ਕਿ ਅਕਾਲੀ ਦਲ ਨੇ ਕਾਂਗਰਸ ਅਤੇ ‘ਆਪ’ ਨਾਲ ਗੁਪਤ ਸਮਝੌਤਾ ਕਰਕੇ ਆਪਣੇ ਉਮੀਦਵਾਰਾਂ ਦੀ ਬਲੀ ਦਿੱਤੀ ਹੈ। ਭਾਜਪਾ ਨੂੰ ਪੰਜਾਬ ਵਿੱਚ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਣੀ ਪਵੇਗੀ। ਸਾਂਸਦ ਬਣਨ ਤੋਂ ਬਾਅਦ ਵੀ ਕਾਂਗਰਸੀ ਆਗੂਆਂ 'ਤੇ ਵਿਜੀਲੈਂਸ ਦੀ ਤਲਵਾਰ ਲਟਕ ਰਹੀ ਹੈ। ਭਾਜਪਾ ਬਿਜਲੀ ਦਰਾਂ ਵਿੱਚ ਵਾਧੇ ਦਾ ਸਖ਼ਤ ਵਿਰੋਧ ਕਰੇਗੀ।

2027 'ਚ ਭਾਜਪਾ ਦਾ ਮੁੱਖ ਮੰਤਰੀ ਬਣੇਗਾ : ਜਲੰਧਰ ਜ਼ਿਮਨੀ ਚੋਣਾਂ ਅਤੇ 2027 'ਚ ਭਾਜਪਾ ਪੰਜਾਬ 'ਚ ਆਪਣਾ ਮੁੱਖ ਮੰਤਰੀ ਬਣਾਏਗੀ। ਜਾਖੜ ਨੇ ਕਿਹਾ ਕਿ ਅੱਜ ਉਨ੍ਹਾਂ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਮੰਗ ਪੱਤਰ ਦਿੱਤਾ ਕਿ ਚੌਲਾਂ ਦੀ ਲਿਫਟਿੰਗ ਨਹੀਂ ਹੋ ਰਹੀ। ਵਪਾਰੀ ਨਾਖੁਸ਼ ਹਨ। ਨਮੀ ਵਧਣ ਕਾਰਨ ਚੌਲ ਖਰਾਬ ਹੋ ਰਹੇ ਹਨ। ਪੰਜਾਬ ਵਿੱਚ 1 ਹਜ਼ਾਰ ਸ਼ੈਲਰ ਹਨ ਜੋ ਕਿਸੇ ਵੀ ਸਮੇਂ ਬੰਦ ਹੋ ਸਕਦੇ ਹਨ। ਉਹ ਬਿੱਟੂ ਤੋਂ ਮੰਗ ਕਰਦੇ ਹਨ ਕਿ ਇਸ ਸਮੱਸਿਆ ਦਾ ਹੱਲ ਕੀਤਾ ਜਾਵੇ।

ਮੀਟਿੰਗ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਪੰਜਾਬ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਰਾਕੇਸ਼ ਰਾਠੌਰ, ਪਾਰਟੀ ਦੇ ਸੂਬਾ ਇੰਚਾਰਜ ਵਿਜੇ ਰੂਪਾਨੀ, ਸਹਿ-ਇੰਚਾਰਜ ਡਾ: ਨਰਿੰਦਰ ਸਿੰਘ ਰੈਨਾ ਅਤੇ ਸੂਬਾ ਜਨਰਲ ਸਕੱਤਰ ਮੰਥਾਰੀ ਸ੍ਰੀਨਿਵਾਸੂਲੂ ਵੀ ਹਾਜ਼ਰ ਸਨ।

ਜਲੰਧਰ ਦੇ ਉਮੀਦਵਾਰ ਦਾ ਜ਼ਲਦ ਹੋਵੇਗਾ ਐਲਾਨ : ਉਨ੍ਹਾਂ ਜਲੰਧਰ ਪੱਛਮੀ ਤੋਂ ਉਮੀਦਵਾਰ ਐਲਾਨਣ ਬਾਰੇ ਕਿਹਾ ਕਿ ਇਸ ਬਾਰੇ ਵਿਚਾਰ ਚੱਲ ਰਿਹਾ ਹੈ ਅਤੇ ਜਲਦੀ ਹੀ ਉਮੀਦਵਾਰ ਦਾ ਐਲਾਨ ਕਰ ਦਿੱਤਾ ਜਾਵੇਗਾ। ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਿਵਰਾਜ ਚੌਹਾਨ ਵਰਗੇ ਵਿਅਕਤੀ ਨੂੰ ਖੇਤੀਬਾੜੀ ਮੰਤਰਾਲਾ ਦੇ ਕੇ ਉਨ੍ਹਾਂ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਲਈ ਉਹ ਚਿੰਤਤ ਹਨ ਅਤੇ ਖੇਤੀ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਮਸਲੇ ਹੱਲ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਇਹ ਵੀ ਵਿਅੰਗ ਕੀਤਾ ਕਿ ਸ਼ਾਇਦ ਕਿਸਾਨ ਆਗੂਆਂ ਦੇ ਮਸਲੇ ਹੱਲ ਨਾ ਹੋਣ ਪਰ ਕਿਸਾਨਾਂ ਦਾ ਕੋਈ ਮਸਲਾ ਅਜਿਹਾ ਨਹੀਂ ਹੋਵੇਗਾ ਜਿਸ ਦਾ ਹੱਲ ਨਾ ਹੋ ਸਕੇ।

ਰੇਲਵੇ ਲਾਈਨ ਬਿੱਟੂਾਂ ਦੀ ਪਹਿਲੀ ਤਰਜੀਹ : ਇਸ ਮੌਕੇ ਉਨ੍ਹਾਂ ਨਾਲ ਬੈਠੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਭਰੋਸਾ ਦਿੱਤਾ ਕਿ ਰਾਜਪੁਰਾ ਚੰਡੀਗੜ੍ਹ ਰੇਲਵੇ ਲਾਈਨ ਉਨ੍ਹਾਂ ਦੀ ਤਰਜੀਹ ਹੈ ਕਿਉਂਕਿ ਉਹ 2009 ਤੋਂ ਲਗਾਤਾਰ ਇਸ ਮੁੱਦੇ ਨੂੰ ਉਠਾਉਂਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੱਖਾਂ ਦੇ ਮਾਮਲੇ ਵਿਚ ਇਸ ਪ੍ਰਾਜੈਕਟ ਨੂੰ ਪੂਰਾ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਉਨ੍ਹਾਂ ਕਿਹਾ ਕਿ ਸਾਡੀ ਪਹਿਲ ਪੰਜਾਬ ਵਿਚ ਅਮਨ-ਸ਼ਾਂਤੀ ਹੈ, ਇਸ ਨੂੰ ਕਾਇਮ ਰੱਖਣ ਲਈ ਜੋ ਵੀ ਸੰਭਵ ਹੋ ਸਕੇਗਾ ਅਸੀਂ ਜਰੂਰ ਕਰਾਂਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.