ਬਠਿੰਡਾ: ਚੋਣ ਕਮਿਸ਼ਨ ਵੱਲੋਂ 2024 ਲੋਕ ਸਭਾ ਚੋਣਾਂ ਦਾ ਐਲਾਨ ਕੀਤਾ ਗਿਆ ਹੈ। ਇਹ ਚੋਣਾਂ ਸੱਤ ਪੜਾਵਾਂ ਵਿੱਚਕਰਵਾਈਆਂ ਜਾਣਗੀਆਂ ਅਤੇ ਪੰਜਾਬ ਵਿੱਚ ਆਖਰੀ ਗੇੜ ਇੱਕ ਜੂਨ ਨੂੰ ਲੋਕ ਸਭਾ ਚੋਣਾਂ ਨੂੰ ਲੈ ਕੇ ਵੋਟਾਂ ਪਾਈਆਂ ਜਾਣਗੀਆਂ। ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਭਾਵੇਂ ਦੋ ਮਹੀਨੇ ਦਾ ਸਮਾਂ ਪਿਆ ਹੈ ਪਰ ਸਿਆਸੀ ਪਾਰਟੀਆਂ ਵੱਲੋਂ ਗੱਠਜੋੜ ਨੂੰ ਲੈ ਕੇ ਗਿਣਤੀਆਂ ਮਿਣਤੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। 1997 ਵਿੱਚ ਹਿੰਦੂ ਸਿੱਖ ਏਕਤਾ ਦੇ ਨਾਅਰੇ ਹੇਠ ਗਠਜੋੜ ਕਰਕੇ ਵਿਧਾਨ ਸਭਾ ਚੋਣਾਂ ਲੜਨ ਵਾਲਾ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਭਾਵੇਂ ਗੱਠਜੋੜ ਟੁੱਟ ਗਿਆ ਸੀ ਪਰ 2024 ਵਿੱਚ ਇੱਕ ਵਾਰ ਫੇਰ ਲੋਕ ਸਭਾ ਚੋਣਾਂ ਵਿੱਚ ਗੱਠਜੋੜ ਕਰਕੇ ਚੋਣ ਇਹ ਪਾਰਟੀਆਂ ਮੈਦਾਨ ਵਿੱਚ ਉਤਰਨਾ ਚਾਹੁੰਦੀਆਂ ਹਨ।
ਜੇਕਰ ਮੌਜੂਦਾ ਸਮੇਂ ਵਿੱਚ ਦੋਵੇਂ ਹੀ ਸਿਆਸੀ ਪਾਰਟੀਆਂ ਦੇ ਹਾਲਾਤਾਂ ਦੀ ਗੱਲ ਕੀਤੀ ਜਾਵੇ ਤਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਪੰਜਾਬ ਵਿੱਚ ਆਪਣੀ ਸਿਆਸੀ ਜ਼ਮੀਨ ਬਚਾਉਣ ਲਈ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਸਿਆਸੀ ਨੁਕਸਾਨ ਪੰਜਾਬ ਵਿੱਚ ਚੱਲਣਾ ਪਿਆ। ਉੱਥੇ ਹੀ ਭਾਜਪਾ ਨੂੰ ਤਿੰਨ ਖੇਤੀਬਾੜੀ ਬਿੱਲਾਂ ਕਾਰਨ ਪੰਜਾਬ ਵਿੱਚ ਵੱਡਾ ਸਿਆਸੀ ਖੋਰਾ ਲੱਗਿਆ। ਹੁਣ ਸਵਾਲ ਇਹ ਖੜਾ ਹੁੰਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਗੱਠਜੋੜ ਜੇਕਰ ਕਰ ਲਿਆ ਜਾਂਦਾ ਹੈ ਤਾਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਇਸ ਗਠਜੋੜ ਨੂੰ ਕਿਹੜੀਆਂ ਸਿਆਸੀ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ।
ਕਿਸਾਨ ਅੰਦੋਲਨ ਦੌਰਾਨ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਾਉਣ ਲਈ ਇੱਕ ਵਾਰ ਫਿਰ ਪੰਜਾਬ ਦਾ ਕਿਸਾਨ ਅੰਦੋਲਨ ਦੇ ਰਾਹ ਪਿਆ ਹੋਇਆ ਹੈ ਅਤੇ ਮੰਗਾਂ ਨਾ ਮੰਨੇ ਜਾਣ ਕਾਰਨ ਪੰਜਾਬ ਦੇ ਕਿਸਾਨਾਂ ਵਿੱਚ ਭਾਜਪਾ ਖਿਲਾਫ ਵੱਡਾ ਰੋਸ ਹੈ। ਇਸੇ ਰੋਸ ਦੇ ਚਲਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦਾ ਡੱਟਵਾਂ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ। ਉੱਧਰ ਦੂਸਰੇ ਪਾਸੇ ਭਾਜਪਾ ਵੱਲੋਂ ਪੰਜਾਬ ਦੇ ਮੁੱਦਿਆਂ ਨੂੰ ਅਣਗੌਲਿਆਂ ਕੀਤੇ ਜਾਣ ਕਾਰਨ ਪੰਥਕ ਹਲਕਿਆਂ ਵਿੱਚ ਵੀ ਵੱਡਾ ਰੋਸ ਪਾਇਆ ਜਾ ਰਿਹਾ ਹੈ। ਜਿਨਾਂ ਵਿੱਚ ਮੁੱਖ ਤੌਰ ਦੇ ਉੱਪਰ ਬੰਦੀ ਸਿੰਘਾਂ ਦੀ ਰਿਹਾਈ ਅਤੇ ਐਨਐਸਏ ਲਗਾ ਕੇ ਪੰਜਾਬ ਦੇ ਨੌਜਵਾਨਾਂ ਨੂੰ ਡਿੱਬੜੂਗੜ ਦੀ ਜੇਲ ਭੇਜਣ ਪਿੱਛੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਜਿੰਮੇਵਾਰ ਦੱਸਿਆ ਜਾ ਰਿਹਾ ਹੈ।
ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਜੋ ਕਿਸੇ ਸਮੇਂ ਪੰਥਕ ਮੁੱਦਿਆਂ ਦੀ ਲੜਾਈ ਲੜਦਾ ਸੀ ਦੇ ਕਾਰਜਕਾਲ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮੁੱਦੇ ਉੱਤੇ ਬੁਰੀ ਤਰ੍ਹਾਂ ਘਿਰਿਆ ਹੋਇਆ ਹੈ। ਭਾਵੇਂ ਇਸ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਜਾ ਕੇ ਮਾਫੀ ਮੰਗ ਲਈ ਗਈ ਹੈ ਪਰ ਕਿਤੇ ਨਾ ਕਿਤੇ ਸਿੱਖਾਂ ਵਿੱਚ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਖਿਲਾਫ ਵੱਡਾ ਰੋਸ ਵੇਖਣ ਨੂੰ ਮਿਲ ਰਿਹਾ ਹੈ। ਜੇਕਰ ਦੋਵੇਂ ਹੀ ਸਿਆਸੀ ਪਾਰਟੀਆਂ ਗੱਠਜੋੜ ਕਰਕੇ 2024 ਦੀਆਂ ਲੋਕ ਸਭਾ ਚੋਣਾਂ ਲੜਦੀਆਂ ਹਨ ਤਾਂ ਸੀਨੀਅਰ ਪੱਤਰਕਾਰ ਬਖਤੌਰ ਸਿੰਘ ਢਿੱਲੋ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਦਾ ਵੱਡਾ ਨੁਕਸਾਨ ਹੋਵੇਗਾ ਕਿਉਂਕਿ ਪਿੰਡਾਂ ਵਿੱਚ ਭਾਜਪਾ ਦਾ ਵੋਟ ਬੈਂਕ ਨਹੀਂ ਹੈ, ਸ਼ਹਿਰਾਂ ਵਿੱਚ ਭਾਜਪਾ ਦਾ ਵੱਡਾ ਵੋਟ ਬੈਂਕ ਹੈ ਅਤੇ ਸ਼ਹਿਰਾਂ ਵਿੱਚ ਕਿਸਾਨਾਂ ਦੇ ਮੁੱਦਿਆਂ ਦਾ ਅਸਰ ਬਹੁਤ ਘੱਟ ਵੇਖਣ ਨੂੰ ਮਿਲਦਾ ਹੈ। ਉੱਧਰ ਦੂਸਰੇ ਪਾਸੇ ਕਿਸਾਨਾਂ ਵੱਲੋਂ ਭਾਜਪਾ ਅਤੇ ਭਾਜਪਾ ਨਾਲ ਗੱਠਜੋੜ ਕਰਕੇ ਚੋਣਾਂ ਲੜਨ ਵਾਲੀਆਂ ਸਿਆਸੀ ਪਾਰਟੀਆਂ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਜੋ ਪੰਥਕ ਪਾਰਟੀ ਕਹਾਉਂਦਾ ਹੈ ਉਹ ਹੁਣ ਬੰਦੀ ਸਿੰਘਾਂ ਦੀ ਰਿਹਾਈ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਹੋਰਨਾਂ ਮੁੱਦਿਆਂ ਉੱਤੇ ਬੁਰੀ ਤਰ੍ਹਾਂ ਘਿਰਦਾ ਹੈ ਨਜ਼ਰ ਆ ਰਿਹਾ ਹੈ। ਜਿਸ ਕਾਰਨ ਇਸ ਗੱਠਜੋੜ ਦਾ ਵੱਡਾ ਨੁਕਸਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ।
2017 ਪੰਜਾਬ ਵਿਧਾਨ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਗੱਠਜੋੜ ਰਾਹੀਂ ਲੜੀਆਂ ਗਈਆਂ ਸਨ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ 94 ਸੀਟਾਂ ਉੱਤੇ ਆਪਣੇ ਉਮੀਦਵਾਰ ਉਤਾਰੇ ਗਏ ਸਨ ਅਤੇ ਭਾਜਪਾ ਵੱਲੋਂ 23 ਸੀਟਾਂ ਉੱਤੇ ਆਪਣੇ ਉਮੀਦਵਾਰ ਉਤਾਰੇ ਗਏ ਸਨ। ਜਦੋਂ ਕਿ ਬਹੁਜਨ ਸਮਾਜ ਪਾਰਟੀ ਵੱਲੋਂ 111 ਸੀਟਾਂ ਉੱਤੇ ਆਪਣੇ ਉਮੀਦਵਾਰ ਉਤਾਰੇ ਗਏ ਸਨ। ਇਹਨਾਂ ਚੋਣਾਂ ਦੌਰਾਨ ਜਿੱਥੇ 76.83 ਪ੍ਰਤੀਸ਼ਤ ਦੀ ਪੋਲਿੰਗ ਹੋਈ ਸੀ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ 25.24% ਭਾਜਪਾ ਨੂੰ 5. 39% ਵੋਟਾਂ ਪਈਆਂ ਸਨ।
- ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾ ਉੱਤੇ ਪੰਜਾਬ ਕਾਂਗਰਸ ਪ੍ਰਧਾਨ ਨੇ ਘੇਰੀ ਸੂਬਾ ਸਰਕਾਰ, ਕਿਹਾ- ਸੀਐੱਮ ਅਤੇ ਮੰਤਰੀਆਂ ਨੇ ਧਾਰੀ ਚੁੱਪੀ - poisonous liquor in Sangrur
- ਡੇਢ ਮਹੀਨਾ ਪਹਿਲਾਂ ਇੰਗਲੈਂਡ ਗਏ ਕਪੂਰਥਲਾ ਦੇ ਨੌਜਵਾਨ ਦੀ ਮੌਤ, ਪਰਿਵਾਰ ਨੇ ਕੀਤੀ ਮਦਦ ਦੀ ਅਪੀਲ - Death of young man in England
- ਮਾਨਸਾ ਦੀ ਅਨਾਜ ਮੰਡੀ ’ਚੋਂ ਸੰਸਥਾ ਨੇ ਵੱਡਿਆ ਪੁਰਾਣਾ ਦਰੱਖ਼ਤ, ਸ਼ਹਿਰ ਵਾਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ - The residents of the city protested
2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਨੂੰ 28 ਲੱਖ 61,286 ਵੋਟਾਂ ਪਈਆਂ ਸਨ ਜਦੋਂ ਕਿ ਭਾਜਪਾ ਨੂੰ 10 ਲੱਖ 27,143 ਵੋਟਾਂ ਪਈਆਂ 2022 ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ 72% ਵੋਟਾਂ ਦੀ ਪੋਲਿੰਗ ਹੋਈ ਸੀ ਜਿਸ ਵਿੱਚੋਂ ਅਕਾਲੀ ਦਲ ਨੂੰ 18.38% ਅਤੇ ਭਾਜਪਾ ਨੂੰ 6.60% ਵੋਟ ਪਏ ਸਨ। ਇਸੇ ਤਰ੍ਹਾਂ ਲੋਕ ਸਭਾ ਚੋਣਾਂ 2019 ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਵੱਲੋਂ 13 ਲੋਕ ਸਭਾ ਹਲਕਿਆਂ ਵਿੱਚ ਗੱਠਜੋੜ ਰਾਹੀਂ ਚੋਣਾਂ ਲੜੀਆਂ ਗਈਆਂ ਸਨ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ 10 ਅਤੇ ਭਾਜਪਾ ਵੱਲੋਂ ਤਿੰਨ ਸੀਟਾਂ ਤੇ ਚੋਣ ਲੜੀ ਗਈ ਸੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਦੋ ਅਤੇ ਭਾਜਪਾ ਨੂੰ ਵੀ ਦੋ ਸੀਟਾਂ ਤੇ ਜਿੱਤ ਪ੍ਰਾਪਤ ਹੋਈ ਸੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ 27.45% ਵੋਟਾਂ ਪਈਆਂ ਸਨ ਜਦੋਂ ਕਿ ਭਾਜਪਾ ਨੂੰ 9.63 ਪ੍ਰਤੀਸ਼ਤ ਵੋਟਾਂ ਪਈਆਂ ਸਨ