ਬਠਿੰਡਾ: ਪੰਜਾਬ ਅੰਦਰ ਸੈਲਰ ਮਾਲਕਾਂ ਤੋਂ ਬਾਅਦ ਹੁਣ ਆੜ੍ਹਤੀ ਐਸੋਸੀਏਸ਼ਨ ਵੱਲੋਂ ਵੀ ਹੜਤਾਲ ਦਾ ਐਲਾਨ ਕਰ ਦਿੱਤਾ ਗਿਆ ਹੈ। 1 ਅਕਤੂਬਰ ਤੋਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ, ਜਿਸ ਨੂੰ ਲੈ ਕੇ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਪਰ ਆੜ੍ਹਤੀ ਐਸੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਝੋਨੇ ਦੀ ਖਰੀਦ ਕਰਨ ਤੋਂ ਹੱਥ ਖੜੇ ਕਰ ਦਿੱਤੇ ਗਏ ਹਨ।
'ਫਸਲਾਂ 'ਤੇ ਐਮਐਸਪੀ ਦੇ ਨਾਲ-ਨਾਲ ਲੇਬਰ ਦੇ ਖਰਚੇ ਵੀ ਵਧੇ'
ਬਠਿੰਡਾ ਵਿਖੇ ਆੜ੍ਹਤੀਆਂ ਵੱਲੋਂ ਝੋਨਾ ਨਾ ਖਰੀਦਣ ਦਾ ਐਲਾਨਆ ਐਸੋਸੀਏਸ਼ਨ ਦੇ ਪ੍ਰਧਾਨ ਸਤੀਸ਼ ਕੁਮਾਰ ਬੱਬੂ ਨੇ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਸਰਕਾਰ ਤੋਂ ਆੜਤ ਵਿੱਚ ਵਾਧੇ ਦੀ ਦੀ ਮੰਗ ਕੀਤੀ ਜਾ ਰਹੀ ਹੈ ਕਿਉਂਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਪੰਜ ਸਾਲਾਂ ਤੋਂ ਮਾਤਰ ਢਾਈ ਪ੍ਰਤੀਸ਼ਤ ਆੜ੍ਹਤ ਦਿੱਤੀ ਜਾ ਰਹੀ ਹੈ ਜਦੋਂ ਕਿ ਫਸਲਾਂ 'ਤੇ ਐਮਐਸਪੀ ਦੇ ਨਾਲ-ਨਾਲ ਲੇਬਰ ਦੇ ਖਰਚੇ ਵੀ ਵੱਧਦੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਏਜੰਸੀਆਂ ਸਮੇਂ ਸਿਰ ਝੋਨੇ ਦੀ ਲਿਫਟਿੰਗ ਨਹੀਂ ਕਰਦੀਆਂ। ਜਿਸ ਕਰਕੇ ਮਾਲ ਦੀ ਸ਼ਾਰਟਿੰਗ ਦੀ ਸਮੱਸਿਆ ਆਉਂਦੀ ਹੈ, ਜਿਸ ਦੀ ਜਿੰਮੇਵਾਰੀ ਆੜ੍ਹਤੀਆਂ 'ਤੇ ਪਾਈ ਜਾਂਦੀ ਹੈ। ਜਦੋਂ ਕਿ ਇਸ ਦਾ ਜਿੰਮੇਵਾਰ ਲਿਫਟਿੰਗ ਠੇਕੇਦਾਰ ਹੁੰਦਾ ਹੈ।
1 ਤਰੀਕ ਤੋਂ ਮੰਡੀਆਂ ਦਾ ਬਾਈਕਾਟ
ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸਤੀਸ਼ ਕੁਮਾਰ ਬੱਬੂ ਨੇ ਕਿਹਾ ਕਿ ਜੇਕਰ ਉਕਤ ਦੋਵੇਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਤਾਂ ਉਹ 1 ਤਰੀਕ ਤੋਂ ਮੰਡੀਆਂ ਦਾ ਬਾਈਕਾਟ ਕਰਕੇ ਝੋਨੇ ਦੀ ਖਰੀਦ ਨਹੀਂ ਕਰਨਗੇ। ਜਿਸ ਕਾਰਨ ਕਿਸਾਨਾਂ ਨੂੰ ਵੀ ਪਰੇਸ਼ਾਨੀ ਹੋ ਸਕਦੀ ਹੈ।
ਫਸਲ ਦੀ ਖਰੀਦ ਨਾ ਕਰਨ ਦਾ ਫੈਸਲਾ
ਸਤੀਸ਼ ਕੁਮਾਰ ਬੱਬੂ ਨੇ ਕਿਹਾ ਕਿ ਸਰਕਾਰ ਵੱਲੋਂ ਆੜਤ ਦੇ ਕਾਰੋਬਾਰ ਨੂੰ ਬੁਰੀ ਤਰ੍ਹਾਂ ਬਰਬਾਦ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਵਾਰ-ਵਾਰ ਸਰਕਾਰ ਅੱਗੇ ਮੰਗ ਰੱਖੀ ਜਾ ਰਹੀ ਹੈ ਕਿ ਆੜਤ ਵਿੱਚ ਵਾਧਾ ਕੀਤਾ ਜਾਵੇ ਪਰ ਸਰਕਾਰ ਵੱਲੋਂ ਮੀਟਿੰਗਾਂ ਕਰਨ ਦੇ ਬਾਵਜੂਦ ਆੜ੍ਹਤ ਵਿੱਚ ਵਾਧਾ ਨਹੀਂ ਕੀਤਾ ਜਾ ਰਿਹਾ। ਜਿਸ ਕਾਰਨ ਹੁਣ ਮਜਬੂਰੀ ਵਸ ਉਨ੍ਹਾਂ ਵੱਲੋਂ ਕਿਸੇ ਵੀ ਫਸਲ ਦੀ ਖਰੀਦ ਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ।
- ਪਿੰਡ ਚੱਕ ਅਲੀਸ਼ੇਰ ਦੋ ਲੋਕਾਂ ਨੇ ਭਾਈਚਾਰਕ ਸਾਂਝ ਦਾ ਦਿੱਤਾ ਸੰਦੇਸ਼, ਸਰਬਸੰਮਤੀ ਨਾਲ ਸਰਪੰਚ ਅਤੇ ਪੰਚਾਇਤ ਮੈਂਬਰਾਂ ਦੀ ਕੀਤੀ ਚੋਣ - Panchayat Election 2024
- ਪੰਚਾਇਤੀ ਚੋਣਾਂ ਨੂੰ ਲੈ ਕੇ ਹੰਗਾਮਾ; ਵੋਟਰ ਲਿਸਟ 'ਚ ਮਰੇ ਨੂੰ ਜਿਉਂਦਾ ਅਤੇ ਜਿਉਂਦਿਆ ਨੂੰ ਮਾਰ ਰਹੇ ਅਧਿਕਾਰੀ, ਬੀਡੀਪੀਓ ਨੂੰ ਪਈਆਂ ਭਾਜੜਾਂ - panchayat elections 2024
- ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ 'ਤੇ ਮਨਰੇਗਾ ਮਜ਼ਦੂਰ ਰੱਖਣਗੇ ਨਜ਼ਰ, ਜ਼ਿਲ੍ਹਾ ਬਰਨਾਲਾ ਦੇ 25 ਹਾਟ ਸਪਾਟ ਪਿੰਡਾਂ ਵਿੱਚ ਮੁਹਿੰਮ ਸ਼ੁਰੂ - prevent straw pollution