ਅੰਮ੍ਰਿਤਸਰ: ਐਨਐਸਏ ਦੇ ਤਹਿਤ 2023 ਤੋਂ ਅਸਾਮ ਦੀ ਡਿਬਰੂਗੜ ਜੇਲ੍ਹ ਦੇ ਵਿੱਚ ਸਾਥੀਆਂ ਸਣੇ ਬੰਦ ਵਾਰਸ ਪੰਜਾਬ ਦੇ ਮੁਖੀ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਉੱਤੇ ਲੱਗੀ ਐਨਐਸਏ ਵਿੱਚ ਸਰਕਾਰ ਵੱਲੋਂ ਮੁੜ ਤੋਂ ਇੱਕ ਸਾਲ ਦਾ ਵਾਧਾ ਕਰ ਦਿੱਤਾ ਗਿਆ ਹੈ। ਉਕਤ ਖਬਰ ਸਾਹਮਣੇ ਆਉਣ ਤੋਂ ਬਾਅਦ ਜਿੱਥੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵੱਡੀ ਲੀਡ ਦੇ ਨਾਲ ਅੰਮ੍ਰਿਤਪਾਲ ਸਿੰਘ ਨੂੰ ਜਿਤਾਉਣ ਵਾਲੇ ਸਮਰਥਕਾਂ ਦੇ ਵਿੱਚ ਰੋਸ ਦੇਖਣ ਨੂੰ ਮਿਲ ਰਿਹਾ ਹੈ। ਉੱਥੇ ਹੀ ਹੁਣ ਇਸ ਮਾਮਲੇ ਦੇ ਉੱਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਦਾ ਬਿਆਨ ਵੀ ਸਾਹਮਣੇ ਆਇਆ ਹੈ।
'ਆਮ ਨਾਗਰਿਕ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ ਰਹੀ ਠੇਸ': ਇਸ ਦੌਰਾਨ ਗੱਲਬਾਤ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਨੇ ਸਰਕਾਰ ਦੇ ਇਸ ਫੈਸਲੇ ਦੀ ਨਿਖੇਦੀ ਕੀਤੀ ਹੈ ਅਤੇ ਨਾਲ ਹੀ ਉਨਾਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਅੰਮ੍ਰਿਤਪਾਲ ਸਿੰਘ ਤੋਂ ਐਨਐਸਏ ਹਟਾਇਆ ਜਾਵੇ ਅਤੇ ਉਨ੍ਹਾਂ ਨੂੰ ਜਲਦ ਰਿਹਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫੈਸਲਾ 2 ਲੱਖ ਵੋਟਾਂ ਦੇ ਨਾਲ ਉਨ੍ਹਾਂ ਨੂੰ ਜਿਤਾਉਣ ਵਾਲੇ ਸਮਰਥਕਾਂ 'ਤੇ ਹਰ ਆਮ ਨਾਗਰਿਕ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ। ਸਰਕਾਰ ਨੂੰ ਅਜਿਹੇ ਫੈਸਲੇ ਨਹੀਂ ਲੈਣੇ ਚਾਹੀਦੇ ਹਨ ਅਤੇ ਨਾਲ ਹੀ ਅਸੀਂ ਇਹ ਵੀ ਕਹਿੰਦੇ ਹਾਂ ਕਿ ਸਰਕਾਰ ਵੱਲੋਂ ਇਹ ਫੈਸਲਾ ਜਾਣਕਾਰੀ ਅਨੁਸਾਰ ਤਿੰਨ ਜੂਨ ਨੂੰ ਲਿਆ ਗਿਆ ਸੀ। ਪਰ ਹੋ ਸਕਦਾ ਕਿ ਸਰਕਾਰ ਨੂੰ ਇਹ ਆਸ ਨਹੀਂ ਸੀ ਕਿ ਉਹ ਇੰਨੀ ਵੱਡੀ ਲੀਡ ਦੇ ਨਾਲ ਜਿੱਤ ਪ੍ਰਾਪਤ ਕਰ ਸਕਦਾ ਹੈ। ਅਸੀਂ ਸੋਚਦੇ ਹਾਂ ਤਿੰਨ ਜੂਨ ਨੂੰ ਲਏ ਗਏ ਫੈਸਲੇ ਨੂੰ ਸਰਕਾਰ ਮੁੜ ਤੋਂ ਵਾਪਿਸ ਲਏ ਕਿਉਂਕਿ ਹੁਣ ਅੰਮ੍ਰਿਤਪਾਲ ਸਿੰਘ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਹੈ।
ਉਹਨਾਂ ਕਿਹਾ ਕਿ ਅਸੀਂ ਨਸ਼ੇ ਦੇ ਮੁੱਦੇ ਉੱਤੇ ਚੋਣ ਲੜੀ ਸੀ ਤਾਂ ਕਿ ਅੰਮ੍ਰਿਤਪਾਲ ਸਿੰਘ ਵੱਡੀ ਲੀਡ ਦੇ ਨਾਲ ਜਿੱਤ ਪ੍ਰਾਪਤ ਕਰਨ ਅਤੇ ਨਸ਼ੇ ਦੇ ਵਿੱਚ ਗਲਤਾਨ ਹੋ ਰਹੀ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਦੇ ਲਈ ਅਹਿਮ ਕਦਮ ਚੁੱਕਣ, ਜਿਸ ਨੂੰ ਲੈ ਕੇ ਅਸੀਂ ਹੁਣ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਜਿਸ ਮੁੱਦੇ ਦੇ ਉੱਤੇ ਸਾਡੇ ਵੱਲੋਂ ਚੋਣ ਲੜੀ ਗਈ ਉਸ ਮੁੱਦੇ ਤੇ ਆਧਾਰ ਉੱਤੇ ਅੰਮ੍ਰਿਤਪਾਲ ਸਿੰਘ ਨੂੰ ਰਿਹਾ ਕੀਤਾ ਜਾਵੇ ਤਾਂ ਜੋ ਉਹ ਲੋਕਾਂ ਦੇ ਵਿੱਚ ਆ ਕੇ ਬਤੌਰ ਮੈਂਬਰ ਪਾਰਲੀਮੈਂਟ ਆਪਣੀਆਂ ਸੇਵਾਵਾਂ ਨਿਭਾ ਸਕੇ।
- ਪਨਬਸ ਕਾਮਿਆ ਨੂੰ ਦੋ ਮਹੀਨਿਆਂ ਤੋਂ ਤਨਖਾਹ ਨਾ ਮਿਲਣ 'ਤੇ ਮੋਗਾ ਬੱਸ ਸਟੈਂਡ 'ਤੇ ਕੀਤਾ ਰੋਸ ਪ੍ਰਦਰਸ਼ਨ - PRPC Workers Union
- ਬਠਿੰਡਾ ਦੀ ਡਾਇਮੰਡ ਵੈਲਫੇਅਰ ਸੁਸਾਇਟੀ ਨੇ ਲਗਾਇਆ ਕਲਾ ਦਾ ਮੁਫ਼ਤ ਲੰਗਰ - The Diamond Welfare Society
- ਵੱਧਦੀ ਗਰਮੀ ਅਤੇ ਬਿਜਲੀ ਦੇ ਕੱਟਾਂ ਕਾਰਨ ਹਾਲ ਬੇਹਾਲ, ਲੁਧਿਆਣਾ ਦੇ ਕਈ ਇਲਾਕਿਆਂ ਵਿੱਚ ਪਾਣੀ ਦੀ ਕਿੱਲਤ ਤੋਂ ਲੋਕ ਪ੍ਰੇਸ਼ਾਨ - water shortage in Ludhiana