ETV Bharat / state

ਪੰਜਾਬ 'ਚ ਵਧੇ ਤੇਲ ਅਤੇ ਡੀਜ਼ਲ ਦੇ ਰੇਟਾਂ ਤੋਂ ਬਾਅਦ ਪੰਜਾਬ ਵਿੱਚ ਕਾਂਗਰਸ ਦਾ 'ਆਪ' 'ਤੇ ਹੱਲਾ ਬੋਲ ਪ੍ਰਦਰਸ਼ਨ - Congress and AAP protest

author img

By ETV Bharat Punjabi Team

Published : Sep 6, 2024, 3:24 PM IST

Congress and AAP protest: ਕਾਂਗਰਸ ਪਾਰਟੀ ਵੱਲੋਂ ਜਿੱਥੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ ਨਾਲ ਹੀ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ। ਉੱਥੇ ਹੀ ਤਰਨਤਾਰਨ ਵਿਖੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਅਤੇ ਭਾਰੀ ਨਾਅਰੇਬਾਜੀ ਕੀਤੀ ਗਈ। ਪੜ੍ਹੋ ਪੂਰੀ ਖਬਰ...

Congress and AAP protest
ਕਾਂਗਰਸ ਦਾ 'ਆਪ' 'ਤੇ ਹੱਲਾ ਬੋਲ ਪ੍ਰਦਰਸ਼ਨ (ETV Bharat)

ਅੰਮ੍ਰਿਤਸਰ/ਤਰਨਤਾਰਨ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਜਦੋਂ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ ਸੀ, ਉਸ ਵੇਲੇ ਆਮ ਲੋਕਾਂ 'ਤੇ ਆਮ ਵਰਗ ਦੇ ਵਾਸਤੇ ਬਹੁਤ ਵਾਇਦੇ ਕੀਤੇ ਗਏ ਸਨ ਪਰ ਹੁਣ ਆਮ ਆਦਮੀ ਪਾਰਟੀ ਦੇ ਵੱਲੋਂ ਜਿੱਦਾਂ ਹੀ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ 'ਤੇ ਉੱਪਰ ਵੈਟ ਵਧਾਇਆ ਗਿਆ। ਉਸ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਆਮ ਆਦਮੀ ਪਾਰਟੀ ਦੇ ਖਿਲਾਫ ਹੱਲਾ ਬੋਲ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ।

ਆਮ ਲੋਕਾਂ ਦੀ ਜੇਬਾਂ ਦੇ 'ਤੇ ਡਾਕਾ: ਉੱਥੇ ਹੀ ਅੱਜ ਕਾਂਗਰਸ ਪਾਰਟੀ ਵੱਲੋਂ ਜਿੱਥੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ ਨਾਲ ਹੀ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਆਮ ਲੋਕਾਂ ਦੀ ਜੇਬਾਂ ਦੇ ਉੱਤੇ ਡਾਕਾ ਆਮ ਆਦਮੀ ਪਾਰਟੀ ਵੱਲੋਂ ਪਾਣ ਤੋਂ ਗੁਰੇਜ ਨਾ ਕੀਤਾ ਤਾਂ ਅਸੀਂ ਪ੍ਰਦਰਸ਼ਨ ਹੋਰ ਵੀ ਤਿੱਖਾ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਅੱਜ ਇਸ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਲੋਕਾਂ ਦੇ ਹੱਕ ਸੱਚ ਦੀ ਆਵਾਜ਼ ਲਈ ਜਰੂਰ ਚੁੱਕੀ ਜਾਵੇਗੀ।

ਮਨਸੀਪਲ ਕਾਰਪੋਰੇਸ਼ਨ ਦੀਆਂ ਚੋਣਾਂ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਜਦੋਂ ਚੋਣਾਂ ਲੜ ਰਹੀ ਸੀ ਉਸ ਵੇਲੇ ਉਨ੍ਹਾਂ ਵੱਲੋਂ ਆਮ ਲੋਕਾਂ ਦੇ ਹੱਕ ਦੀ ਆਵਾਜ਼ ਚੁੱਕੀ ਜਾਂਦੀ ਰਹੀ ਹੈ ਪਰ ਹੁਣ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਦੀ ਜੇਬ 'ਤੇ ਉੱਤੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਕਹਿਣਾ ਹੈ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੋ ਸਾਲ ਤੋਂ ਉੱਪਰ ਦਾ ਸਮੇਂ ਹੋ ਚੁੱਕਾ ਹੈ ਪਰ ਹਜੇ ਤੱਕ ਉਨ੍ਹਾਂ ਵੱਲੋਂ ਨਾ ਤਾਂ ਮਨਸੀਪਲ ਕਾਰਪੋਰੇਸ਼ਨ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਨਾ ਹੀ ਸਰਪੰਚੀ ਅਤੇ ਨਾ ਹੀ ਬਲਾਕ ਸੰਮਤੀ ਦੀਆਂ ਕਰਵਾਈਆ।

ਸਹੂਲਤ ਲਈ ਬਿਜਲੀ ਦੇ ਉੱਪਰ ਸਬਸਿਡੀ ਦਿੱਤੀ: ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਹੈ ਕਿ ਜੇਕਰ ਉਹ ਚੋਣਾਂ ਕਰਵਾਉਣਗੇ ਤਾਂ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹਰਪ੍ਰਤਾਪ ਸਿੰਘ ਅਜਨਾਲਾ ਵੱਲੋਂ ਪੈਟਰੋਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਉਹ ਤੇ ਇਹੀ ਹਰ ਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਜੋ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਦੀ ਸਹੂਲਤ ਲਈ ਬਿਜਲੀ ਦੇ ਉੱਪਰ ਸਬਸਿਡੀ ਦਿੱਤੀ ਗਈ ਸੀ ਉਸਨੂੰ ਵੀ ਪੰਜਾਬ ਸਰਕਾਰ ਵੱਲੋਂ ਹਟਾ ਦਿੱਤਾ ਗਿਆ ਹੈ।

ਤੇਲ ਅਤੇ ਡੀਜ਼ਲ ਦਾ ਰੇਟ ਦੇ ਨਾਲ ਨਾਲ ਬਿਜਲੀ ਦੇ ਉੱਤੇ ਤਿੰਨ ਰੁਪਏ ਸਬਸਿਡੀ: ਉੱਥੇ ਹੀ ਦੂਸਰੇ ਪਾਸੇ ਕਾਂਗਰਸ ਪਾਰਟੀ ਅੰਮ੍ਰਿਤਸਰ ਦੇ ਦਿਹਾਤੀ ਦੇ ਸਾਬਕਾ ਪ੍ਰਧਾਨ ਅਤੇ ਮਜੀਠਾ ਤੋਂ ਕਾਂਗਰਸ ਦੇ ਸੀਨੀਅਰ ਨੇਤਾ ਭਗਵੰਤ ਪਾਲ ਸਿੰਘ ਸੱਚਰ ਵੱਲੋਂ ਵੀ ਪੰਜਾਬ ਸਰਕਾਰ ਉੱਤੇ ਜੰਮ ਕੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੂਠੇ ਵਾਇਦੇ ਲੋਕਾਂ ਨੂੰ ਦਿਖਾ ਕੇ ਲੋਕਾਂ ਨੂੰ ਠੱਗਾਂ ਦਾ ਕੰਮ ਕੀਤਾ ਗਿਆ ਹੈ। ਕਿਹਾ ਕਿ ਕੁਝ ਸਮੇਂ ਬਾਅਦ ਹੀ ਲੋਕਾਂ ਨੂੰ ਆਪਣਾ ਇਸ ਚੀਜ਼ ਦਾ ਅਹਿਸਾਸ ਹੋਣਾ ਸ਼ੁਰੂ ਹੋ ਚੁੱਕਾ ਹੈ। ਉਹਦੇ ਦੂਸਰੇ ਪਾਸੇ ਉਨ੍ਹਾਂ ਨੇ ਕਿਹਾ ਕਿ ਜੋ ਕੱਲ ਤੇਲ ਅਤੇ ਡੀਜ਼ਲ ਦਾ ਰੇਟ ਦੇ ਨਾਲ ਨਾਲ ਬਿਜਲੀ ਦੇ ਉੱਤੇ ਤਿੰਨ ਰੁਪਏ ਸਬਸਿਡੀ ਜੋ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਸੰਨੀ ਵੱਲੋਂ ਦਿੱਤੀ ਗਈ ਸੀ ਉਸ ਨੂੰ ਹਟਾਇਆ ਗਿਆ ਹੈ। ਉਸ ਨੂੰ ਲੈ ਕੇ ਵੀ ਪੂਰੇ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੇ ਖਿਲਾਫ ਹੁਣ ਹਵਾ ਬਣਦੀ ਹੋਈ ਇਹ ਨਜ਼ਰ ਆਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਪਣੇ ਆਪ ਨੂੰ ਸਤਾਏ ਹੋਏ ਮਹਿਸੂਸ ਕਰ ਰਹੇ ਹਨ। ਕਿਹਾ ਕਿ ਜੇਕਰ ਸਾਨੂੰ ਜਰੂਰਤ ਪਈ ਤਾਂ ਅਸੀਂ ਹੋਰ ਵੀ ਪ੍ਰਦਰਸ਼ਨ ਤਿੱਖਾ ਕਰਾਂਗੇ।

ਪੰਜਾਬ ਸਰਕਾਰ ਦਾ ਪੁਤਲਾ ਫੂਕਿਆ: ਉੱਧਰ ਤਰਨਤਾਰਨ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਪੰਜਾਬ ਸਰਕਾਰ ਵੱਲੋਂ ਤੇਲ ਅਤੇ ਬਿਜਲੀ ਦੀਆਂ ਕੀਮਤਾਂ ਦਾ ਵਿਰੋਧ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ ਹੈ। ਤਰਨਤਾਰਨ ਸਹਿਰ ਵਿੱਚ ਕਾਗਰਸ ਪਾਰਟੀ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਸੈਂਕੜੇ ਵਰਕਰਾ ਵੱਲੋਂ ਵੱਖ-ਵੱਖ ਬਜਾਰੀ ਹੋ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਡਿਪਟੀ ਕਮਿਸ਼ਨਰ ਕੰਪਲੈਕਸ ਗੇਟ ਅੱਗੇ ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾ ਤੇ ਪਾਇਆ 2400 ਕਰੋੜ ਦਾ ਨਵਾਂ ਬੋਝਾ ਅਤੇ ਕੇਂਦਰ ਸਰਕਾਰ ਨੇ ਪੰਟਰੋਲ 61 ਪੈਸੇ ਤੇ ਡੀਜਲ 92 ਪੈਸੇ ਪ੍ਰਤੀ ਲੀਟਰ ਨਾਲ ਹੋਇਆ ਮੰਗਾ ਤੇ ਪੰਜਾਬ ਸਰਕਾਰ ਨੇ 7 ਕਿਲੋ ਵਾਟ ਤੱਕ ਬਿਜਲੀ ਖਪਤ ਕਰਨ ਵਾਲੇ ਖਪਤਕਾਰਾਂ ਤੋ 3 ਰੁਪਏ ਯੂਨਿਟ ਦੀ ਸਬਸਿਡੀ ਖਤਮ ਕਰਨ ਦੇ ਰੋਸ ਵਿੱਚ ਅੱਜ ਕਾਂਗਰਸ ਪਾਰਟੀ ਵੱਲੋ ਜ਼ਿਲ੍ਹਾ ਪੱਧਰ 'ਤੇ ਦੂਜਾ ਧਰਨਾ ਦੇ ਰਹੇ ਹਨ । ਜਿਸ ਤਹਿਤ ਅਜ ਚੌਕ ਚਾਰ ਖੰਭਾ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.