ETV Bharat / state

ਪੁਲਿਸ ਨੇ ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਮੁੜ ਕਰਵਾਇਆ ਸ਼ੁਰੂ, ਹਿਰਾਸਤ 'ਚ ਲਏ ਕਿਸਾਨ ਆਗੂ - Ladowal Toll Plaza - LADOWAL TOLL PLAZA

Ladowal Toll Plaza: ਲਾਡੋਵਾਲ ਟੋਲ ਪਲਾਜ਼ਾ ਜੋ ਬੀਤੇ ਕੁਝ ਸਮੇਂ ਤੋਂ ਕਿਸਾਨ ਜਥੇਬੰਦੀਆਂ ਵਲੋਂ ਬੰਦ ਕੀਤਾ ਹੋਇਆ ਸੀ, ਪਰ ਹੁਣ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਇਸ ਨੂੰ ਮੁੜ ਤੋਂ ਸ਼ੁਰੂ ਕਰਵਾ ਦਿੱਤਾ ਗਿਆ ਹੈ।

Ladowal Toll Plaza
ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਮੁੜ ਹੋਇਆ ਸ਼ੁਰੂ (ETV BHARAT)
author img

By ETV Bharat Punjabi Team

Published : Jul 31, 2024, 10:08 AM IST

Updated : Jul 31, 2024, 10:55 AM IST

ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਮੁੜ ਹੋਇਆ ਸ਼ੁਰੂ (ETV BHARAT)

ਲੁਧਿਆਣਾ: ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਮੁੜ ਤੋਂ ਸ਼ੁਰੂ ਹੋ ਗਿਆ ਹੈ। ਭਾਵ ਕਿ ਅੱਜ ਤੋਂ ਇਸ ਟੋਲ ਪਲਾਜ਼ਾ ਤੋਂ ਲੰਘਣ ਲਈ ਟੋਲ ਟੈਕਸ ਅਦਾ ਕਰਨਾ ਹੋਵੇਗਾ। ਬੀਤੇ ਡੇਢ ਮਹੀਨੇ ਤੋਂ ਇਹ ਟੋਲ ਟੈਕਸ ਕੁਝ ਕਿਸਾਨ ਜਥੇਬੰਦੀਆਂ ਵੱਲੋਂ ਇਹ ਕਹਿ ਕੇ ਬੰਦ ਕਰ ਦਿੱਤਾ ਸੀ ਕਿ ਟੋਲ ਪਲਾਜ਼ਾ ਦੀ ਮਿਆਦ ਖਤਮ ਹੋ ਚੁੱਕੀ ਹੈ ਅਤੇ ਨਾਲ ਹੀ ਟੋਲ ਪਲਾਜ਼ਾ ਦੇ ਵਾਧੂ ਟੈਕਸ ਵਸੂਲਿਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਪ੍ਰਦਰਸ਼ਨ ਵੀ ਕੀਤਾ ਗਿਆ।

ਟੋਲ ਪਲਾਜ਼ਾ ਮੁੜ ਤੋਂ ਸ਼ੁਰੂ: ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਹਾਈਕੋਰਟ ਦਾ ਰੁੱਖ ਕੀਤਾ ਗਿਆ ਅਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ। ਜਿਸ ਤੋਂ ਬਾਅਦ ਸਰਕਾਰ ਨੇ ਚਾਰ ਹਫਤਿਆਂ ਦਾ ਹਾਈਕੋਰਟ ਤੋਂ ਸਮਾਂ ਮੰਗਿਆ ਅਤੇ ਅੱਜ ਸਵੇਰੇ 8 ਵਜੇ ਵੱਡੀ ਗਿਣਤੀ 'ਚ ਪੁਲਿਸ ਫੋਰਸ ਵੱਲੋਂ ਪਹੁੰਚ ਕੇ ਇਸ ਟੋਲ ਪਲਾਜ਼ਾ ਨੂੰ ਮੁੜ ਤੋਂ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਦੇ ਆਗੂ ਦਿਲਬਾਗ ਸਿੰਘ ਗਿੱਲ ਨੇ ਅਪੀਲ ਵੀ ਕੀਤੀ ਸੀ ਕਿ ਲੋਕ ਵੱਡੀ ਗਿਣਤੀ 'ਚ ਸਵੇਰੇ 8 ਵਜੇ ਇਕੱਠੇ ਹੋਣ ਕਿਉਂਕਿ ਪ੍ਰਸ਼ਾਸਨ ਇਸ ਨੂੰ ਸ਼ੁਰੂ ਕਰਨ ਜਾ ਰਿਹਾ ਹੈ। ਪਰ ਹਾਈਕੋਰਟ ਦੇ ਹੁਕਮਾਂ ਦੀ ਪਾਲਨਾ ਕਰਦੇ ਹੋਏ ਪ੍ਰਸ਼ਾਸਨ ਨੇ ਇਸ ਟੋਲ ਪਲਾਜ਼ਾ ਨੂੰ ਮੁੜ ਤੋਂ ਸ਼ੁਰੂ ਕਰ ਦਿੱਤਾ।

ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਕਾਰਵਾਈ: ਕਿਸਾਨ ਆਗੂ ਦਿਲਬਾਗ ਸਿੰਘ ਗਿੱਲ ਨੇ ਬੀਤੇ ਦਿਨ ਇੱਕ ਵੀਡੀਓ ਜਾਰੀ ਕਰਕੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਵੱਧ ਤੋਂ ਵੱਧ ਲਾਡੋਵਾਲ ਟੋਲ ਪਲਾਜ਼ਾ 'ਤੇ ਪਹੁੰਚਣ। ਉਹਨਾਂ ਕਿਹਾ ਕਿ ਪ੍ਰਸ਼ਾਸਨ ਇਸ ਨੂੰ ਮੁੜ ਤੋਂ ਖੋਲ੍ਹ ਰਿਹਾ ਹੈ। ਡੇਢ ਮਹੀਨੇ ਤੋਂ ਇਹ ਟੋਲ ਪਲਾਜ਼ਾ ਬੰਦ ਹੋਣ ਕਰਕੇ ਲੋਕਾਂ ਨੂੰ ਕਾਫੀ ਫਾਇਦਾ ਹੋ ਰਿਹਾ ਸੀ ਪਰ ਅੱਜ ਤੋਂ ਮੁੜ ਇੱਥੇ ਟੋਲ ਟੈਕਸ ਅਦਾ ਕਰਨਾ ਹੋਵੇਗਾ। ਉੱਥੇ ਹੀ ਦੂਜੇ ਪਾਸੇ ਕਿਸਾਨ ਆਗੂਆਂ ਨੇ ਹਾਈਕੋਰਟ ਦਾ ਰੁੱਖ ਵੀ ਕੀਤਾ ਸੀ ਅਤੇ ਖੁਦ ਨੂੰ ਪਾਰਟੀ ਬਣਾਉਣ ਲਈ ਅਪੀਲ ਕੀਤੀ ਸੀ ਪਰ ਹਾਈਕੋਰਟ ਨੇ ਉਹਨਾਂ ਦੀ ਅਪੀਲ ਖਾਰਜ ਕਰ ਦਿੱਤੀ ਸੀ ਅਤੇ ਉਹਨਾਂ ਨੂੰ ਨਵੀਂ ਪਟੀਸ਼ਨ ਦਾਇਰ ਕਰਨ ਲਈ ਕਿਹਾ ਸੀ। ਕਾਬਿਲੇਗੌਰ ਹੈ ਕਿ ਇਸ ਟੋਲ ਪਲਾਜ਼ਾ 'ਤੇ ਕਾਰ ਦਾ ਇੱਕ ਪਾਸੇ ਦਾ ਕਿਰਾਇਆ 230 ਰੁਪਏ ਹੈ ਅਤੇ ਵੱਡੇ ਵਹਾਨਾਂ ਦਾ ਕਿਰਾਇਆ ਹੋਰ ਵੀ ਜਿਆਦਾ ਹੈ। ਜਿਸ ਦਾ ਲਗਾਤਾਰ ਟੈਕਸੀ ਯੂਨੀਅਨ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ।

ਸ਼ਾਂਤਮਈ ਢੰਗ ਦੇ ਨਾਲ ਚੱਲ ਰਿਹਾ ਟੋਲ: ਉਧਰ ਦੂਜੇ ਪਾਸੇ ਮੌਕੇ 'ਤੇ ਮੌਜੂਦ ਲੁਧਿਆਣਾ ਪੁਲਿਸ ਦੇ ਸੀਨੀਅਰ ਅਫ਼ਸਰ ਸ਼ੁਭ ਅਗਰਵਾਲ ਨੇ ਕਿਹਾ ਕਿ ਟੋਲ ਪਲਾਜ਼ਾ ਸ਼ਾਂਤਮਈ ਢੰਗ ਦੇ ਨਾਲ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਕੋਈ ਵਿਘਨ ਇਸ ਵਿੱਚ ਨਹੀਂ ਪੈ ਰਿਹਾ। ਉਹਨਾਂ ਦੱਸਿਆ ਕਿ ਜਿੱਥੇ ਉਹਨਾਂ ਦੀ ਡਿਊਟੀ ਹੈ, ਕਿਸੇ ਨੂੰ ਵੀ ਕੋਈ ਹਿਰਾਸਤ ਦੇ ਵਿੱਚ ਨਹੀਂ ਲਿਆ ਗਿਆ ਹੈ। ਹਾਲਾਂਕਿ ਇਸ ਤੋਂ ਪਹਿਲਾਂ ਟੋਲ ਪਲਾਜ਼ਾ ਖੁਲਵਾ ਲਿਆ ਗਿਆ ਅਤੇ ਇਸ ਦਾ ਵਿਰੋਧ ਕਰਨ ਵਾਲੇ ਕਿਸਾਨ ਆਗੂ ਦਿਲਬਾਗ ਸਿੰਘ ਗਿੱਲ ਨੂੰ ਵੀ ਪੁਲਿਸ ਨੇ ਹਿਰਾਸਤ ਦੇ ਵਿੱਚ ਲੈ ਲਿਆ ਅਤੇ ਮੌਕੇ ਤੋਂ ਕਿਤੇ ਦੂਰ ਲੈ ਜਾਇਆ ਗਿਆ ਹੈ। ਜਿਸ ਨੂੰ ਲੈ ਕੇ ਕਿਸਾਨ ਆਗੂ ਨੇ ਕਿਹਾ ਪੁਲਿਸ ਉਹਨਾਂ ਨਾਲ ਧੱਕਾ ਕਰ ਰਹੀ ਹੈ।

Last Updated : Jul 31, 2024, 10:55 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.